ਗਾਂਧੀ ਜਯੰਤੀ 'ਤੇ ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਤਨਜ, ਬਾਪੂ ਦੇ ਸੱਤਿਆਗ੍ਰਹਿ ਅੰਦੋਲਨ ਨੂੰ ਕਿਸਾਨ ਅੰਦੋਲਨ ਨਾਲ ਜੋੜਿਆ
ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਦੇ ਸੱਤਿਆਗ੍ਰਹਿ 'ਤੇ ਕਿਸਾਨ ਅੰਦੋਲਨ ਦੀ ਇਕ ਵੀਡੀਓ ਦਾ ਕੋਲਾਜ ਬਣਾ ਕੇ ਪੋਸਟ ਕੀਤਾ ਹੈ ਤੇ ਲਿਖਿਆ ਹੈ, ਵਿਜੇ ਲਈ ਸਿਰਫ਼ ਇਕ ਸੱਤਿਆਗ੍ਰਹੀ ਕਾਫੀ ਹੈ।
ਨਵੀਂ ਦਿੱਲੀ: ਗਾਂਧੀ ਜਯੰਤੀ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨੂੰ ਲੈਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਨਜ ਕੱਸਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਵਿਜੇ ਲਈ ਸਿਰਫ਼ ਇਕ ਸੱਤਿਆਗ੍ਰਿਹੀ ਹੀ ਕਾਫੀ ਹੈ। ਰਾਹੁਲ ਨੇ ਬਾਪੂ ਦੇ ਸੱਤਿਆਗ੍ਰਹਿ ਦੇ ਮੁਕਾਬਲੇ ਕਿਸਾਨ ਅੰਦੋਲਨ ਨਾਲ ਕੀਤੀ ਹੈ।
ਰਾਹੁਲ ਗਾਂਧੀ ਨੇ ਟਵਿਟਰ 'ਤੇ ਪੋਸਟ ਕੀਤਾ ਵੀਡੀਓ
ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਦੇ ਸੱਤਿਆਗ੍ਰਹਿ 'ਤੇ ਕਿਸਾਨ ਅੰਦੋਲਨ ਦੀ ਇਕ ਵੀਡੀਓ ਦਾ ਕੋਲਾਜ ਬਣਾ ਕੇ ਪੋਸਟ ਕੀਤਾ ਹੈ ਤੇ ਲਿਖਿਆ ਹੈ, ਵਿਜੇ ਲਈ ਸਿਰਫ਼ ਇਕ ਸੱਤਿਆਗ੍ਰਹੀ ਕਾਫੀ ਹੈ। ਮਹਾਤਮਾ ਗਾਂਧੀ ਨੂੰ ਨਿਮਰਤਾ ਸਹਿਤ ਸ਼ਰਧਾਂਜਲੀ। #FarmersProtest.''
“विजय के लिए केवल एक सत्याग्रही ही काफ़ी है।”
— Rahul Gandhi (@RahulGandhi) October 2, 2021
महात्मा गाँधी को विनम्र श्रद्धांजलि। #FarmersProtest pic.twitter.com/Jv5xsFuxkr
ਖੇਤੀ ਕਾਨੂੰਨਾਂ ਨੂੰ ਲੈਕੇ ਕਾਂਗਰਸ ਹਮਲਾਵਰ
ਰਾਹੁਲ ਗਾਂਧੀ ਪਿਛਲੇ ਇਕ ਸਾਲ ਤੋਂ ਕਿਸਾਨ ਅੰਦੋਲਨ ਨੂੰ ਲੈਕੇ ਮੋਦੀ ਸਰਕਾਰ 'ਤੇ ਹਮਲਾਵਰ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕਰਦਿਆਂ ਹੋਇਆਂ ਕਿਹਾ ਸੀ ਕਿ ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅੱਜ ਵੀ ਅਖੰਡ ਹੈ। ਪਰ ਸ਼ੋਸ਼ਣ-ਕਾਰ ਸਰਕਾਰ ਨੂੰ ਇਹ ਨਹੀਂ ਪਸੰਦ ਹੈ। ਇਕ ਪਾਸੇ ਕਿਸਾਨ ਲੀਡਰ ਕਹਿ ਰਹੇ ਹਨ ਕਿ ਸਰਕਾਰ ਤਿੰਨੇ ਖੇਤੀ ਬਿਆਨ ਵਾਪਸ ਲੈਣ ਤਾਂ ਦੂਜੇ ਪਾਸੇ ਸਰਕਾਰ ਵੱਲੋਂ ਇਕ ਵਾਰ ਫਿਰ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਹੋਣ ਦੀ ਗੱਲ ਕਹੀ ਗਈ ਹੈ।
ਇਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨ
ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਇਕ ਸਾਲ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਰਾਜਧਾਨੀ ਦਿੱਲੀ, ਹਰਿਆਣਾ ਤੇ ਪੰਜਾਬ ਦੀਆਂ ਸਰਹੱਦਾਂ 'ਤੇ ਡੇਰਾ ਜਮਾਈ ਬੈਠੇ ਹਨ। ਇਕ ਸਾਲ ਦੇ ਅੰਦਰ ਕਿਸਾਨ ਸੰਗਠਨਾਂ ਤੇ ਸਰਕਾਰ ਦੇ ਵਿਚ ਕਈ ਦੌਰ ਦੀ ਗੱਲਬਾਤ ਹੋਈ। ਪਰ ਕੋਈ ਨਤੀਜਾ ਨਹੀਂ ਨਿੱਕਲਿਆ। ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਹਫ਼ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਭਾਰਤ ਬੰਦ ਦਾ ਸੱਦਾ ਵੀ ਦਿੱਤਾ ਗਿਆ ਸੀ।