ਗੁਰੂਗ੍ਰਾਮ: ਸਾਈਬਰ ਸਿਟੀ ਗੁਰੂਗ੍ਰਾਮ ਵਿੱਚ ਦਲਿਤ ਲੜਕੀ ਦਾ ਨੱਕ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਲੜਕੀ ਦੇ ਭਰਾ ਸਮੇਤ ਪਰਿਵਾਰ 'ਤੇ ਹਮਲਾ ਕੀਤਾ। ਪੁਲਿਸ ਨੇ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਦਰਅਸਲ, ਗੁਰੂਗ੍ਰਾਮ ਦੇ ਚਕਰਪੁਰ ਪਿੰਡ ਦੀ ਅੰਬੇਦਕਰ ਕਾਲੋਨੀ ਵਿੱਚ, ਐਤਵਾਰ ਨੂੰ ਅੱਧਾ ਦਰਜਨ ਬਦਮਾਸ਼ ਜ਼ਬਰਦਸਤੀ ਦਲਿਤ ਪਰਿਵਾਰ ਦੇ ਘਰ ਵਿੱਚ ਦਾਖਲ ਹੋਏ ਤੇ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਨੇ ਬਦਮਾਸ਼ਾਂ 'ਤੇ ਉਸ ਨੂੰ ਅਗਵਾ ਕਰਨ ਤੇ ਉਸ ਦੇ ਸਮੇਤ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ।
ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬਦਮਾਸ਼ਾਂ ਨੇ ਇੱਕ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਨੱਕ ਕੱਟ ਦਿੱਤਾ। ਇਸ ਤੋਂ ਬਾਅਦ, ਉਨ੍ਹਾਂ ਸਾਡੇ ਨਾਲ ਕੁੱਟਮਾਰ ਸ਼ੁਰੂ ਕੀਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਦਮਾਸ਼ਾਂ ਨੇ ਲੜਕੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।
ਜ਼ਖਮੀ ਲੜਕੀ ਨੂੰ ਘਟਨਾ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਲੜਕੀ ਦੀ ਹਾਲਤ ਨੂੰ ਵੇਖਦਿਆਂ ਉਸ ਨੂੰ ਦਿੱਲੀ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਬਦਮਾਸ਼ਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਗੁੰਡਾਗਰਦੀ ਦੀ ਹੱਦ, ਬਾਦਮਾਸ਼ਾਂ ਨੇ ਘਰ ਵੜ ਕੇ ਕੁੜੀ ਦਾ ਨੱਕ ਵੱਢਿਆ
ਏਬੀਪੀ ਸਾਂਝਾ
Updated at:
30 Dec 2019 01:34 PM (IST)
ਸਾਈਬਰ ਸਿਟੀ ਗੁਰੂਗ੍ਰਾਮ ਵਿੱਚ ਦਲਿਤ ਲੜਕੀ ਦਾ ਨੱਕ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਲੜਕੀ ਦੇ ਭਰਾ ਸਮੇਤ ਪਰਿਵਾਰ 'ਤੇ ਹਮਲਾ ਕੀਤਾ। ਪੁਲਿਸ ਨੇ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
- - - - - - - - - Advertisement - - - - - - - - -