Lawrence Bishnoi Sends To NIA Custody : ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਐੱਨ.ਆਈ.ਏ. ਵੱਲੋਂ ਗ੍ਰਿਫ਼ਤਾਰ ਕਰਕੇ ਦਿੱਲੀ ਲਿਜਾਏ ਗਏ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ ,ਜਿਸ ’ਤੇ ਅਦਾਲਤ ਨੇ ਉਸਨੂੰ 7 ਦਿਨ ਲਈ ਐੱਨ.ਆਈ.ਏ. ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੇ ਖਾਲਿਸਤਾਨੀ ਸਮਰਥਕਾਂ ਰਿੰਦਾ ਅਤੇ ਲੰਡਾ ਨਾਲ ਸਬੰਧ ਹੋਣ ਦਾ ਦੋਸ਼ ਹੈ।

 

NIA ਪੁਰਾਣੇ ਮਾਮਲੇ 'ਚ ਕਿਉਂ ਕਰ ਰਹੀ ਹੈ ਗ੍ਰਿਫਤਾਰ ?

ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ NIA ਨੇ ਲਾਰੈਂਸ ਨੂੰ ਆਰ.ਸੀ.-37 'ਚ ਗ੍ਰਿਫਤਾਰ ਕੀਤਾ ਹੈ। ਇਹ ਕੇਸ (ਆਰਸੀ-37) ਸਾਲ 2022 ਵਿੱਚ ਦਰਜ ਕੀਤਾ ਗਿਆ ਸੀ। ਜਦੋਂ ਕਿ ਲਾਰੈਂਸ ਨੂੰ ਪਹਿਲਾਂ ਹੀ ਐਨਆਈਏ ਨੇ ਆਰਸੀ-39 ਵਿੱਚ ਗ੍ਰਿਫ਼ਤਾਰ ਕੀਤਾ ਸੀ। 

 

ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੈਸ਼ਨ ਜੱਜ ਧਰਮੇਸ਼ ਸ਼ਰਮਾ ਨੇ ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਨੂੰ ਪੇਸ਼ ਕਰਨ ਲਈ ਕਿਹਾ ਸੀ ਕਿਉਂਕਿ ਅਦਾਲਤ ਨੂੰ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਇਸ ਮਾਮਲੇ ਦੀ ਇਕ ਧਿਰ ਪੰਜਾਬ ਪੁਲਿਸ ਅਤੇ ਹੋਰ ਏਜੰਸੀਆਂ ਅਜੇ ਦਿੱਲੀ ਪੁੱਜ ਰਹੀਆਂ ਹਨ ਅਤੇ ਉਨ੍ਹਾਂ ਦਾ ਅਦਾਲਤ ਦੇ ਸਮੇਂ ਦੇ ਅੰਦਰ ਅੰਦਰ ਪੁੱਜਣਾ ਮੁਸ਼ਕਿਲ ਹੋਵੇਗਾ।

 

ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਲਿਖੀ ਚਿੱਠੀ , 35000 ਕੋਵਿਡ ਡੋਜ਼ ਦੀ ਕੀਤੀ ਮੰਗ

ਦੱਸ ਦੇਈਏ ਕਿ ਐੱਨ.ਆਈ.ਏ. ਵੱਲੋਂ ਲਾਰੈਂਸ ਬਿਸ਼ਨੋਈ ਨੂੰ ਪਿਛਲੇ ਸਾਲ ਦਰਜ ਕੀਤੇ ਗਏ ਇਕ ਕੇਸ ਦੇ ਸੰਬੰਧ ਵਿੱਚ ਬਠਿੰਡਾ ਤੋਂ ਇੱਥੇ ਲਿਆਂਦਾ ਗਿਆ ਹੈ। ਇਹ ਕੇਸ ਐੱਨ.ਆਈ.ਏ. ਕੋਰਟ ਦੇ ਵਿੱਚ ਚੱਲ ਰਿਹਾ ਹੈ ਅਤੇ ਇਸ ਵਿੱਚ ਚਾਰਜਸ਼ੀਟ ਫ਼ਾਈਲ ਕੀਤੀ ਜਾ ਚੁੱਕੀ ਹੈ। ਇਸ ਕੇਸ ਤੋਂ ਇਲਾਵਾ ਲਾਰੈਂਸ ਬਿਸ਼ਨੋਈ ਕੁਝ ਹੋਰ ਅਪਰਾਧਕ ਮਾਮਲਿਆਂ ਵਿੱਚ ਵੀ ਨਾਮਜ਼ਦ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।