ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਹੋ ਸਕਦਾ ਹੈ ਕਤਲ! ਮੰਡੋਲੀ ਜੇਲ੍ਹ ਵਿੱਚ ਕੀਤਾ ਗਿਆ ਤਬਦੀਲ
Gangster Lawrence Bishnoi: ਹਾਲ ਹੀ ਵਿੱਚ ਲਾਰੈਂਸ ਬਿਸ਼ਨੋਈ ਨੇ ਐਨਆਈਏ ਸਾਹਮਣੇ ਖੁਲਾਸਾ ਕੀਤਾ ਸੀ ਕਿ 2021 ਵਿੱਚ ਗੋਲਡੀ ਬਰਾੜ ਗੈਂਗ ਰਾਹੀਂ ਉਸ ਨੇ ਅਮਰੀਕਾ ਤੋਂ ਦੋ ਜਿਗਾਨਾ ਪਿਸਤੌਲਾਂ ਮੰਗਵਾ ਕੇ ਗੋਗੀ ਗੈਂਗ ਨੂੰ ਦਿੱਤੀਆਂ ਸਨ।
Gangster Lawrence Bishnoi: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਤਿਹਾੜ ਜੇਲ 'ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।
ਸੂਤਰਾਂ ਮੁਤਾਬਕ ਲਾਰੇਂਸ ਵਿਸ਼ਨੋਈ ਨੂੰ ਹਾਈ ਸਕਿਓਰਿਟੀ ਵਾਰਡ ਦੇ ਸੈੱਲ ਨੰਬਰ 15 ਵਿੱਚ ਰੱਖਿਆ ਗਿਆ ਹੈ। ਬੁੱਧਵਾਰ-ਵੀਰਵਾਰ (24-25 ਮਈ) ਦੀ ਦਰਮਿਆਨੀ ਰਾਤ ਨੂੰ ਕਰੀਬ 12:30 ਵਜੇ, ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਗੁਜਰਾਤ ਤੋਂ ਦਿੱਲੀ ਹਵਾਈ ਅੱਡੇ 'ਤੇ ਲਿਆਂਦਾ ਗਿਆ।
ਅਤੀਕ ਅਹਿਮਦ ਕਤਲ ਕੇਸ ਨਾਲ ਲਾਰੇਂਸ ਦਾ ਕੀ ਸਬੰਧ?
ਹਾਲ ਹੀ ਵਿੱਚ ਲਾਰੈਂਸ ਬਿਸ਼ਨੋਈ ਨੇ ਐਨਆਈਏ ਸਾਹਮਣੇ ਖੁਲਾਸਾ ਕੀਤਾ ਸੀ ਕਿ 2021 ਵਿੱਚ ਗੋਲਡੀ ਬਰਾੜ ਗੈਂਗ ਰਾਹੀਂ ਉਸ ਨੇ ਅਮਰੀਕਾ ਤੋਂ ਦੋ ਜਿਗਾਨਾ ਪਿਸਤੌਲ ਮੰਗਵਾ ਕੇ ਗੋਗੀ ਗੈਂਗ ਨੂੰ ਦਿੱਤੇ ਸਨ। ਯੂਪੀ ਦੇ ਮਾਫੀਆ ਅਤੀਕ ਅਹਿਮਦ ਨੂੰ ਮਾਰਨ ਵਾਲੇ ਮੁਲਜ਼ਮਾਂ ਨੇ ਇਹ ਵੀ ਕਬੂਲ ਕੀਤਾ ਸੀ ਕਿ ਗੋਗੀ ਗੈਂਗ ਨੇ ਉਨ੍ਹਾਂ ਨੂੰ ਜਿਗਾਨਾ ਪਿਸਤੌਲ ਮੁਹੱਈਆ ਕਰਵਾਇਆ ਸੀ।
ਇਸ ਸਥਿਤੀ ਵਿੱਚ ਸਵਾਲ ਉੱਠਣਾ ਲਾਜ਼ਮੀ ਹੈ ਕਿ ਕੀ ਲਾਰੈਂਸ ਦੇ ਨਿਰਦੇਸ਼ਾਂ 'ਤੇ ਗੋਗੀ ਗੈਂਗ ਨੇ ਅਤੀਕ ਅਹਿਮਦ ਅਤੇ ਅਸ਼ਰਫ ਅਹਿਮਦ ਦੇ ਕਤਲ ਨੂੰ ਅੰਜਾਮ ਦੇਣ ਲਈ ਜਿਗਾਨਾ ਪਿਸਤੌਲ ਮੁਹੱਈਆ ਕਰਵਾਇਆ ਸੀ? ਵੈਸੇ, ਲਾਰੈਂਸ ਬਿਸ਼ਨੋਈ ਨੇ ਐਨਆਈਏ ਦੀ ਪੁੱਛਗਿੱਛ ਦੌਰਾਨ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਸਨ। ਉਸਨੇ ਐਨਆਈਏ ਨੂੰ ਆਪਣੇ ਚੋਟੀ ਦੇ 10 ਟੀਚਿਆਂ ਬਾਰੇ ਵੀ ਦੱਸਿਆ। ਜਿਸ 'ਚ ਅਭਿਨੇਤਾ ਸਲਮਾਨ ਖਾਨ ਟਾਪ 'ਤੇ ਹਨ।
ਗੋਲਡੀ ਬਰਾੜ ਨੂੰ 50 ਲੱਖ ਰੁਪਏ ਭੇਜੇ ਗਏ ਸਨ
ਲਾਰੈਂਸ ਨੇ ਐਨਆਈਏ ਦੀ ਪੁੱਛਗਿੱਛ ਵਿੱਚ ਕਬੂਲ ਕੀਤਾ ਸੀ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਦੌਰਾਨ ਉਸ ਨੇ ਕੈਨੇਡਾ ਵਿੱਚ ਗੋਲਡੀ ਬਰਾੜ ਨੂੰ ਹਵਾਲਾ ਰਾਹੀਂ 50 ਲੱਖ ਰੁਪਏ ਭੇਜੇ ਸਨ। ਇਸ ਦੇ ਨਾਲ ਹੀ ਸਾਲ 2018 ਤੋਂ 2022 ਦਰਮਿਆਨ ਲਾਰੈਂਸ ਨੇ ਆਪਣੇ ਕਰੀਬੀ ਗੈਂਗਸਟਰ ਰੋਹਿਤ ਚੌਧਰੀ ਦੀ ਮਦਦ ਨਾਲ ਯੂਪੀ ਦੇ ਖੁਰਜਾ ਤੋਂ ਹਥਿਆਰਾਂ ਦੇ ਸਪਲਾਇਰ ਕੁਰਬਾਨ ਚੌਧਰੀ ਸ਼ਹਿਜ਼ਾਦ ਤੋਂ ਕਰੀਬ 2 ਕਰੋੜ ਰੁਪਏ ਵਿੱਚ 25 ਹਥਿਆਰ ਖਰੀਦੇ ਸਨ। ਇਨ੍ਹਾਂ ਹਥਿਆਰਾਂ ਨਾਲ ਹੀ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ।