ਨਵੀਂ ਦਿੱਲੀ : ਵਿਸ਼ੇਸ਼ ਜਾਂਚ ਦਲ(SIT) ਨੂੰ ਸੀਨੀਅਰ ਪੱਤਰਕਾਰ ਅਤੇ ਸੋਸ਼ਲ ਵਰਕਰ ਗੌਰੀ ਲੰਕੇਸ਼ ਕਤਲ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਇਸ ਕੇਸ ਵਿੱਚ ਪੁਲਿਸ ਨੂੰ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਜਿਸ ਤੋਂ ਖੁਲਾਸੇ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ।
ਇਸ ਮਾਮਲੇ ਦੇ ਜਾਂਚ ਅਧਿਕਾਰੀ ਡਿਪਟੀ ਕਮਿਸ਼ਨਰ ਐੱਮ.ਐੱਨ. ਅਨੁਚੇਥ ਨੇ ਦੱਸਿਆ ਕਿ ਟੀ.ਨਵੀਨ ਕੁਮਾਰ ਉਰਫ ਹੋਤੇ ਮਾਂਜਾ ਨੂੰ 8 ਦਿਨ ਲਈ ਹਿਰਾਸਤ 'ਚ ਲਿਆ ਗਿਆ ਹੈ।
ਕੁਮਾਰ ਨੂੰ ਪਹਿਲਾਂ ਹੀ ਇਕ ਹੋਰ ਮਾਮਲੇ ਲਈ ਰਿਆਇਕ ਰਿਮਾਂਡ 'ਤੇ ਲਿਆ ਹੈ। ਹਾਲਾਂਕਿ ਉਨ੍ਹਾਂ ਨੇ ਇਸ ਮਾਮਲੇ 'ਚ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਪਿਛਲੇ ਸਾਲ 5 ਸਤੰਬਰ ਨੂੰ ਗੌਰੀ ਲੰਕੇਸ਼(55) ਦੀ ਉਨ੍ਹਾਂ ਦੇ ਘਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਪੁਲਿਸ ਨੇ ਦੱਸਿਆ ਕਿ ਕੁਮਾਰ ਨੂੰ ਗੈਰਕਾਨੂੰਨੀ ਢੰਗ ਨਾਲ ਪਿਸਤੌਲ ਦੀਆਂ ਗੋਲੀਆਂ ਰੱਖਣ ਦੇ ਦੋਸ਼ 'ਚ 19 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸਦੇ ਖਿਲਾਫ ਆਰਮਡ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਉਸ ਵਲੋਂ ਮੁਹੱਈਆ ਕਰਵਾਈ ਗਈ ਸੂਚਨਾ ਦੇ ਅਧਾਰ 'ਤੇ ਪੁਲਸ ਉਸ ਤੋਂ ਹੋਰ ਪੁੱਛਗਿੱਛ ਕਰਨਾ ਚਾਹੁੰਦੀ ਸੀ ਅਤੇ ਇਸ ਲਈ ਪੁਲਿਸ ਨੇ ਅਦਾਲਤ ਨਾਲ ਸੰਪਰਕ ਕੀਤਾ ਸੀ। ਅਦਾਲਤ ਨੇ ਉਸਨੂੰ ਅੱਜ 8 ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ।