ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਜੀਸੀ ਮੁਰਮੂ ਨੂੰ ਨਵਾਂ ਕੰਟਰੋਲਰ ਐਂਡ ਆਡੀਟਰ ਜਨਰਲ (CAG) ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁਰਮੂ ਰਾਜੀਵ ਮਹਿਰਿਸ਼ੀ ਦੀ ਤਾਂ ਲੈਣਗੇ।


ਗਿਰੀਸ਼ ਚੰਦਰ ਮੁਰਮੂ ਦਾ ਅਸਤੀਫਾ ਅਜਿਹੇ ਦਿਨ ਆਇਆ ਸੀ। ਜਦੋਂ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਇਕ ਸਾਲ ਮੁਕੰਮਲ ਹੋ ਗਿਆ ਹੈ। ਮੁਰਮੂ ਦੀ ਥਾਂ ਸਾਬਕਾ ਕੇਂਦਰੀ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਨੇਤਾ ਮਨੋਜ ਸਿਨ੍ਹਾ ਨੂੰ ਜੰਮੂ-ਕਸ਼ਮੀਰ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸਿਨ੍ਹਾ ਸ੍ਰੀਨਗਰ ਪਹੁੰਚ ਚੁੱਕੇ ਹਨ ਤੇ ਉਹ ਸ਼ੁੱਕਰਵਾਰ ਸਹੁੰ ਚੁੱਕਣਗੇ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ