ਪੜਚੋਲ ਕਰੋ

ਤਾਲਿਬਾਨ ਬਾਰੇ ਭਾਰਤ ਦੇ ਚੀਫ਼ ਆਫ਼ ਡਿਫੈਂਸ ਸਟਾਫ਼ ਦਾ ਵੱਡਾ ਐਲਾਨ

ਰਾਵਤ ਨੇ ਜ਼ੋਰ ਦੇ ਕੇ ਕਿਹਾ ਕਿ ਤਾਲਿਬਾਨ ਦੇ ਕੰਟਰੋਲ ਵਾਲੇ ਅਫ਼ਗਾਨਿਸਤਾਨ ਤੋਂ ਕਿਸੇ ਵੀ ਸੰਭਾਵੀ ਦਹਿਸ਼ਤਗਰਦੀ ਦੀ ਕੋਸ਼ਿਸ਼, ਜਿਸ ਦਾ ਰੁਖ਼ ਭਾਰਤ ਵੱਲ ਹੋਇਆ, ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

ਨਵੀਂ ਦਿੱਲੀ: ਅਫਗਾਨਿਸਤਾਨ ਉੱਪਰ ਤਾਲਿਬਾਨ ਦੇ ਕਬਜ਼ੇ ਮਗਰੋਂ ਭਾਰਤ ਦੇ ਫਿਕਰ ਵਧ ਗਏ ਹਨ। ਭਾਰਤ ਸਰਕਾਰ ਨੇ ਅਜੇ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਬਾਰੇ ਕੋਈ ਫੈਸਲਾ ਨਹੀਂ ਕੀਤਾ। ਇਸ ਲਈ ਸਥਿਤੀ ਦੋਚਿੱਤੀ ਵਾਲੀ ਬਣੀ ਹੋਈ ਹੈ। ਉਂਝ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਤਾਲਿਬਾਨ ਨਾਲ ਗੱਲਬਾਤ ਕੀਤੀ ਜੇ ਸਕਦੀ ਹੈ।

ਅਜਿਹੇ ਵਿੱਚ ਭਾਰਤ ਦੀਆਂ ਤਿੰਨੇ ਫੌਜਾਂ ਦੇ ਮੁਖੀ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਬਿਪਿਨ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਾਲਿਬਾਨ ਦੇ ਕੰਟਰੋਲ ਵਾਲੇ ਅਫ਼ਗਾਨਿਸਤਾਨ ਤੋਂ ਕਿਸੇ ਵੀ ਸੰਭਾਵੀ ਦਹਿਸ਼ਤਗਰਦੀ ਦੀ ਕੋਸ਼ਿਸ਼, ਜਿਸ ਦਾ ਰੁਖ਼ ਭਾਰਤ ਵੱਲ ਹੋਇਆ, ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ। ਉਨ੍ਹਾਂ ਨੇ ਇਹ ਸਲਾਹ ਵੀ ਦਿੱਤੀ ਕਿ ‘ਕੁਆਡ ਮੁਲਕਾਂ’ ਨੂੰ ਦਹਿਸ਼ਤਗਰਦੀ ਖ਼ਿਲਾਫ਼ ਆਲਮੀ ਜੰਗ ’ਚ ਸਹਿਯੋਗ ਹੋਰ ਵਧਾਉਣਾ ਚਾਹੀਦਾ ਹੈ।

ਜਨਰਲ ਰਾਵਤ ਨੇ ਕਿਹਾ ਕਿ ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਦਾ ਭਾਰਤ ਨੂੰ ਖਦਸ਼ਾ ਸੀ ਪਰ ਜਿੰਨੀ ਤੇਜ਼ੀ ਨਾਲ ਉੱਥੇ ਤਾਜ਼ਾ ਘਟਨਾਕ੍ਰਮ ਬਦਲਿਆ, ਉਹ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਗੁੱਟ (ਤਾਲਿਬਾਨ) ਪਿਛਲੇ 20 ਸਾਲਾਂ ’ਚ ਵੀ ਨਹੀਂ ਬਦਲਿਆ ਹੈ। ਉਹ ਆਬਜ਼ਰਵਰ ਰਿਸਰਚ ਫਾਊਂਡੇਸ਼ਨ (ਓਆਰਐਫ) ਵੱਲੋਂ ਕਰਵਾਈ ਇੱਕ ਚਰਚਾ ’ਚ ਅਮਰੀਕਾ ਦੀ ਹਿੰਦ-ਪ੍ਰਸ਼ਾਂਤ ਕਮਾਂਡ ਦੇ ਕਮਾਂਡਰ ਐਡਮਿਰਲ ਜਾਨ ਐਕੁਈਲੀਨੋ ਨਾਲ ਸੰਬੋਧਨ ਕਰ ਰਹੇ ਸਨ।

ਐਡਮਿਰਲ ਐਕੁਈਲੀਨੋ ਨੇ ਆਪਣੀਆਂ ਟਿੱਪਣੀਆਂ ’ਚ ਚੀਨ ਦੇ ਹਮਲਾਵਰ ਰੁਖ਼ ਦੇ ਸਪੱਸ਼ਟ ਲਿਹਾਜ਼ ਤੋਂ, ਖਾਸਕਰ ‘ਅਸਲ ਕੰਟਰੋਲ ਰੇਖਾ ’ਤੇ ਪ੍ਰਭੂਸੱਤਾ’ ਦੇ ਨਾਲ-ਨਾਲ ਦੱਖਣੀ ਚੀਨ ਸਾਗਰ ’ਚ ਵੀ ਭਾਰਤ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਜ਼ਿਕਰ ਕੀਤਾ।

ਸੀਡੀਐਸ ਰਾਵਤ ਨੇ ਕਿਹਾ ਕਿ ਭਾਰਤ ਖਿੱਤੇ ਵਿੱਚ ਦਹਿਸ਼ਤਗਰਦੀ ਮੁਕਤ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜਨਰਲ ਰਾਵਤ ਨੇ ਆਖਿਆ, ‘ਜਿਥੋਂ ਤੱਕ ਅਫ਼ਗਾਨਿਸਤਾਨ ਦਾ ਸਵਾਲ ਹੈ, ਅਸੀਂ ਇਹ ਯਕੀਨੀ ਬਣਾਵਾਂਗੇ ਕਿ ਅਫ਼ਗਾਨਿਸਤਾਨ ਤੋਂ ਹੋਣ ਵਾਲੀ ਕਿਸੇ ਵੀ ਸਰਗਰਮੀ, ਜੋ ਭਾਰਤ ਵੱਲ ਆਉਂਦੀ ਹੋਵੇ, ਨਾਲ ਉਸੇ ਤਰ੍ਹਾਂ ਨਿਜਿੱਠਿਆ ਜਾਵੇ ਜਿਸ ਤਰ੍ਹਾਂ ਅਸੀਂ ਆਪਣੇ ਦੇਸ਼ ’ਚ ਦਹਿਸ਼ਤਗਰਦੀ ਨਾਲ ਨਜਿੱਠ ਰਹੇ ਹਾਂ।’  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget