Punjab News: ਕੈਨੇਡਾ ਦੇ ਟੋਰਾਂਟੋ ਵਿੱਚ ਗੋਲੀਬਾਰੀ ਦੌਰਾਨ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਇਹ ਵਿਦਿਆਰਥੀ ਗਾਜ਼ੀਆਬਾਦ ਦੇ ਸਾਹਿਬਾਬਾਦ ਇਲਾਕੇ ਦਾ ਰਹਿਣ ਵਾਲਾ ਸੀ। ਕਾਰਤਿਕ ਵਾਸੂਦੇਵ ਜੋ ਕਿ ਗਲੋਬਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਕੈਨੇਡਾ ਦੇ ਟੋਰਾਂਟੋ ਗਿਆ ਸੀ ਅਤੇ ਇੱਕ ਰੈਸਟੋਰੈਂਟ ਵਿੱਚ ਕੰਮ ਕਰ ਰਿਹਾ ਸੀ।
ਕਾਰਤਿਕ ਜਨਵਰੀ 'ਚ ਪੜ੍ਹਾਈ ਲਈ ਕੈਨੇਡਾ ਗਿਆ ਸੀ, ਉਸ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕੈਨੇਡਾ ਦੇ ਸਮੇਂ ਮੁਤਾਬਕ ਸ਼ਾਮ ਨੂੰ ਕਰੀਬ 5 ਵਜੇ ਜਿਵੇਂ ਹੀ ਉਹ ਮੈਟਰੋ ਸਟੇਸ਼ਨ ਤੋਂ ਬਾਹਰ ਆਇਆ ਤਾਂ ਕਿਸੇ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਨੂੰ ਗੋਲੀ ਮਾਰ ਕੇ ਲੁੱਟ-ਖੋਹ ਕੀਤੀ ਗਈ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹਨਾਂ ਨੂੰ ਟੋਰਾਂਟੋ ਪੁਲਿਸ ਦਾ ਫੋਨ ਆਇਆ ਜਿਸ ਵਿਚ ਉਹਨਾਂ ਨੇ ਦੱਸਿਆ ਕਿ ਕਾਰਤਿਕ ਦੀ ਮੌਤ ਹੋ ਗਈ ਹੈ ਅਤੇ ਉਹਨਾਂ ਕਿਹਾ ਕਿ ਫਿਲਹਾਲ ਉਹਨਾਂ ਕੋਲ ਹੋਰ ਜ਼ਿਆਦਾ ਜਾਣਕਾਰੀ ਨਹੀਂ ਹੈ ਅਤੇ ਉਹ ਕੈਨੇਡਾ ਵਿਚ ਸਵੇਰ ਹੋਣ ਦਾ ਇੰਤਜ਼ਾਰ ਕਰ ਰਹੇ ਹਨ, ਉਹਨਾਂ ਦੱਸਿਆ ਕਿ ਕਾਰਤਿਕ ਦੋ ਭਰਾਵਾਂ ਵਿੱਚੋਂ ਵੱਡਾ ਸੀ ਉਹਨਾਂ ਦੇ ਪਿਤਾ ਗੁਰੂ ਗ੍ਰਾਮ ਵਿੱਚ ਕੰਮ ਕਰਦੇ ਹਨ ਅਤੇ ਗਾਜ਼ਿਆਬਾਦ 'ਚ ਰਹਿੰਦੇ ਹਨ।
ਇਹ ਵੀ ਪੜ੍ਹੋ: ਮੋਗਾ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਾਣਾ ਮੰਡੀ 'ਚ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖਰੀਦ