ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਵੀਰਵਾਰ ਸ੍ਰੀਨਗਰ ਹਵਾਈ ਅੱਡੇ ‘ਤੇ ਰੋਕ ਲਿਆ ਅਤੇ ਉਨ੍ਹਾਂ ਨੂੰ ਵਾਪਸ ਦਿੱਲੀ ਭੇਜਿਆ ਜਾ ਰਿਹਾ ਹੈ। ਕਾਂਗਰਸ ਦੇ ਇੱਕ ਨੇਤਾ ਨੇ ਦੱਸਿਆ ਕਿ ਆਜ਼ਾਦ ਨੂੰ ਸ੍ਰੀਨਗਰ ਹਵਾਈ ਅੱਡੇ ‘ਤੇ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਕੁਝ ਘੰਟੇ ‘ਚ ਦਿੱਲੀ ਵਾਪਸ ਭੇਜ ਦਿੱਤਾ ਜਾਵੇਗਾ।
ਰਾਜਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਆਜ਼ਾਦ ਹਾਲ ਹੀ ‘ਚ ਸੂਬੇ ਤੋਂ ਖ਼ਤਮ ਹੋਈ ਧਾਰਾ 370 ਤੋਂ ਬਾਅਦ ਸੂਬੇ ਦਾ ਦੌਰਾ ਕਰਨ ਜਾ ਰਹੇ ਸਨ। 5 ਅਗਸਤ ਨੂੰ ਮੋਦੀ ਸਰਾਕਰ ਨੇ ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਹਟਾ ਕੇ ਦੋ ਕੇਂਦਰ ਪ੍ਰਸਾਸ਼ਿਤ ਸੂਬਿਆਂ ‘ਚ ਵੰਡ ਦਿੱਤਾ ਹੈ।