ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਗਿਆਨੀ ਜ਼ੈਲ ਦੇ ਜਵਾਈ ਤੇ ਸਾਬਕਾ ਆਈਏਐਸ ਅਧਿਕਾਰੀ ਐਸਐਸ ਚੰਨੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਕੁਝ ਹੀ ਦਿਨ ਪਹਿਲਾਂ ਆਪਣੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ ਤੇ ਅਗਲੇ ਹਫ਼ਤੇ ਹੀ ਉਨ੍ਹਾਂ ਸਿਆਸੀ ਪਾਰੀ ਦੀ ਸ਼ੁਰੂਆਤ ਵੀ ਕਰ ਲਈ।
ਚੰਨੀ ਨੂੰ ਭਾਜਪਾ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਚੰਨੀ ਪੰਜਾਬ ਦੇ ਮੁੱਖ ਸੂਚਨਾ ਅਧਿਕਾਰੀ ਵਜੋਂ ਸੇਵਾਮੁਕਤ ਹੋਏ ਸਨ। ਪੰਜਾਬ ਵਿੱਚ ਖਾੜਕੂਵਾਦ ਦੇ ਦੌਰ ਦੌਰਾਨ ਚੰਨੀ ਲੁਧਿਆਣਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਸਨ।
ਐਸਐਸ ਚੰਨੀ ਬਾਰੇ ਕਿਆਸ ਸਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲੁਧਿਆਣਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ, ਪਰ ਅਕਾਲੀ ਦਲ ਨੇ ਮਹੇਸ਼ਇੰਦਰ ਗਰੇਵਾਲ ਨੂੰ ਟਿਕਟ ਦੇ ਦਿੱਤੀ ਸੀ। ਹੁਣ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਅਕਾਲੀ ਦਲ ਦੀ ਟਿਕਟ ਨਾ ਮਿਲਣ ਮਗਰੋਂ ਗਿਆਨੀ ਜ਼ੈਲ ਸਿੰਘ ਦੇ ਜਵਾਈ ਭਾਜਪਾ 'ਚ ਸ਼ਾਮਲ
ਏਬੀਪੀ ਸਾਂਝਾ
Updated at:
09 May 2019 03:07 PM (IST)
ਚੰਨੀ ਬਾਰੇ ਕਿਆਸ ਸਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲੁਧਿਆਣਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ, ਪਰ ਅਕਾਲੀ ਦਲ ਨੇ ਮਹੇਸ਼ਇੰਦਰ ਗਰੇਵਾਲ ਨੂੰ ਟਿਕਟ ਦੇ ਦਿੱਤੀ ਸੀ। ਹੁਣ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
- - - - - - - - - Advertisement - - - - - - - - -