ਨਵੀਂ ਦਿੱਲੀ :  ਦਿੱਲੀ ਦੇ ਰਾਜੌਰੀ ਗਾਰਡਨ (Delhi Crime News) ਇਲਾਕੇ 'ਚ ਇਕ ਨੌਜਵਾਨ ਦਾ ਗੁਪਤ ਅੰਗ ਕੱਟਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਹੱਤਿਆ ਅਤੇ ਅਗਵਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਡੀਸੀਪੀ (ਪੱਛਮੀ) ਪ੍ਰਸ਼ਾਂਤ ਗੌਤਮ ਨੇ ਦੱਸਿਆ ਕਿ ਵੀਰਵਾਰ ਨੂੰ ਸਫਦਰਜੰਗ ਹਸਪਤਾਲ ਤੋਂ ਇੱਕ ਪੀਸੀਆਰ ਕਾਲ ਆਈ ਸੀ। ਜਿਸ ਵਿੱਚ ਦੱਸਿਆ ਗਿਆ ਸੀ ਕਿ ਰਾਜੌਰੀ ਗਾਰਡਨ ਤੋਂ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਹੈ।


 

ਦਰਅਸਲ 'ਚ ਇਸ ਘਟਨਾ ਨੂੰ ਅੰਜਾਮ ਦੇਣ ਦਾ ਦੋਸ਼ ਲੜਕੀ ਦੇ ਪਰਿਵਾਰਕ ਮੈਂਬਰਾਂ 'ਤੇ ਹੈ ,ਕਿਉਂਕਿ ਉਹ ਲੜਕੀ ਵੱਲੋਂ ਪਰਿਵਾਰ ਦੀ ਮਰਜ਼ੀ ਦੇ ਖਿਲਾਫ਼ ਭੱਜ ਕੇ ਵਿਆਹ ਕਰਨ ਤੋਂ ਨਿਰਾਜ਼ ਸਨ। ਇਸ ਦੇ ਨਾਲ ਹੀ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਦਾ ਪ੍ਰਾਈਵੇਟ ਪਾਰਟ ਕੱਟ ਕੇ ਸਾਗਰਪੁਰ ਇਲਾਕੇ 'ਚ ਸੁੱਟ ਕੇ ਫਰਾਰ ਹੋ ਗਏ। ਫਿਲਹਾਲ ਨੌਜਵਾਨ ਸਫਦਰਜੰਗ ਹਸਪਤਾਲ 'ਚ ਭਰਤੀ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਦੋਸ਼ੀ ਪੱਖ ਦੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ।

 

ਜਾਣੋ ਪੂਰਾ ਮਾਮਲਾ

ਦੱਸ ਦੇਈਏ ਕਿ ਦਿੱਲੀ ਦੇ 22 ਸਾਲਾ ਪੀੜਤ ਦਾ ਪਰਿਵਾਰ ਰਘੁਵੀਰ ਨਗਰ ਵਿੱਚ ਰਹਿੰਦਾ ਹੈ ਜਦਕਿ ਉਸ ਦਾ ਸਾਗਰਪੁਰ ਦੀ ਰਹਿਣ ਵਾਲੀ 20 ਸਾਲਾ ਲੜਕੀ ਨਾਲ ਕਰੀਬ 2 ਸਾਲਾਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਇੰਨਾ ਹੀ ਨਹੀਂ ਦੋਹਾਂ ਨੇ ਪਰਿਵਾਰ ਦੀ ਮਰਜ਼ੀ ਮੁਤਾਬਕ ਵਿਆਹ ਕਰਵਾਉਣ ਲਈ ਸਾਰਿਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਨਹੀਂ ਮੰਨਿਆ। ਇਸ ਤੋਂ ਬਾਅਦ ਨੌਜਵਾਨ ਅਤੇ ਲੜਕੀ ਭੱਜ ਕੇ 21 ਦਸੰਬਰ ਨੂੰ ਜੈਪੁਰ ਪਹੁੰਚ ਗਏ। ਉੱਥੇ ਦੋਹਾਂ ਦਾ ਵਿਆਹ ਇਕ ਮੰਦਰ 'ਚ ਹੋਇਆ। ਇਸ ਤੋਂ ਬਾਅਦ 22 ਦਸੰਬਰ ਨੂੰ ਦੋਵੇਂ ਦਿੱਲੀ ਵਾਪਸ ਆ ਗਏ ਅਤੇ ਰਾਜੌਰੀ ਗਾਰਡਨ ਇਲਾਕੇ 'ਚ ਰੁਕੇ ਸੀ। ਉਸੇ ਸਮੇਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਦੋਵਾਂ ਦੇ ਰੁਕਣ ਦਾ ਪਤਾ ਲੱਗਾ।

 

ਨੌਜਵਾਨ ਅਤੇ ਲੜਕੀ ਦੇ ਰਾਜੌਰੀ ਗਾਰਡਨ 'ਚ ਰੁਕਣ ਦਾ ਪਤਾ ਲੱਗਣ 'ਤੇ ਲੜਕੀ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ। ਇਸ ਤੋਂ ਬਾਅਦ ਉਹ ਦੋਵਾਂ ਨੂੰ ਆਪਣੇ ਨਾਲ ਸਾਗਰਪੁਰ ਲੈ ਗਏ । ਦੋਸ਼ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪਹਿਲਾਂ ਨੌਜਵਾਨ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਕਿਸੇ ਹੋਰ ਥਾਂ 'ਤੇ ਲਿਜਾ ਕੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗੁਪਤ ਅੰਗ ਵੱਢ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੂੰ ਸਾਗਰਪੁਰ ਦੇ ਜੰਗਲ ਵਿੱਚ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ ਵੀਰਵਾਰ ਨੂੰ ਪੁਲਿਸ ਨੂੰ ਸਫਦਰਜੰਗ ਹਸਪਤਾਲ ਤੋਂ ਪੀਸੀਆਰ ਕਾਲ ਆਈ, ਜਿਸ 'ਚ ਦੱਸਿਆ ਗਿਆ ਕਿ ਰਾਜੌਰੀ ਗਾਰਡਨ ਦੇ ਰਹਿਣ ਵਾਲੇ ਨੌਜਵਾਨ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਹੈ।

 

 





ਇਹ ਵੀ ਪੜ੍ਹੋ :Coronavirus Omicron: ਓਮੀਕ੍ਰੋਨ ਦਾ ਦੁਨੀਆ ਭਰ 'ਚ ਕਹਿਰ, 14 ਕਰੋੜ ਅਮਰੀਕੀਆਂ ਨੂੰ ਹੋ ਸਕਦੀ ਲਾਗ, ਲੱਛਣ ਵੀ ਨਹੀਂ ਦਿੱਸਣਗੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490