(Source: ECI/ABP News/ABP Majha)
ਦਿੱਲੀ: ਅਕਸ਼ਰਧਾਮ ਮੈਟਰੋ ਸਟੇਸ਼ਨ ਦੀ ਬਿਲਡਿੰਗ ਤੋਂ ਲੜਕੀ ਨੇ ਮਾਰੀ ਛਾਲ, ਬਾਅਦ 'ਚ ਜੋ ਹੋਇਆ ਉਸ ਨੇ ਸਭ ਨੂੰ ਕੀਤਾ ਹੈਰਾਨ
ਨਵੀ ਦਿੱਲੀ: ਦਿੱਲੀ ਦੇ ਅਕਸ਼ਰਧਾਮ ਮੈਟਰੋ ਸਟੇਸ਼ਨ 'ਤੇ ਇਕ 25 ਸਾਲਾ ਲੜਕੀ ਨੇ ਕਥਿਤ ਤੌਰ 'ਤੇ ਇਕ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਸੀਆਈਐਸਐਫ ਦੇ ਜਵਾਨਾਂ ਨੇ ਸਮੇਂ ਸਿਰ ਉਸ ਨੂੰ ਬਚਾ ਲਿਆ।
ਨਵੀ ਦਿੱਲੀ: ਦਿੱਲੀ ਦੇ ਅਕਸ਼ਰਧਾਮ ਮੈਟਰੋ ਸਟੇਸ਼ਨ 'ਤੇ ਇਕ 25 ਸਾਲਾ ਲੜਕੀ ਨੇ ਕਥਿਤ ਤੌਰ 'ਤੇ ਇਕ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਸੀਆਈਐਸਐਫ ਦੇ ਜਵਾਨਾਂ ਨੇ ਸਮੇਂ ਸਿਰ ਉਸ ਨੂੰ ਬਚਾ ਲਿਆ।
CISF ਦੀ ਮੁਸਤੈਦੀ ਨੇ ਬਚਾਈ ਲੜਕੀ ਦੀ ਜਾਨ
ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸੀਆਈਐਸਐਫ ਸਟਾਫ਼ ਇਮਾਰਤ ਦੀ ਛੱਤ ਦੇ ਕਿਨਾਰੇ ਜਾ ਰਹੀ ਮਹਿਲਾ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਔਰਤ ਨੂੰ ਵਾਪਸ ਜਾਣ ਲਈ ਕਹਿੰਦੇ ਹਨ। ਇਸ ਤੋਂ ਬਾਅਦ ਔਰਤ ਨੇ ਕੁਝ ਸਮਾਂ ਇੰਤਜ਼ਾਰ ਕੀਤਾ ਅਤੇ ਆਖਿਰਕਾਰ ਛੱਤ ਤੋਂ ਛਾਲ ਮਾਰ ਦਿੱਤੀ ਪਰ ਸੀਆਈਐਸਐਫ ਦੇ ਜਵਾਨਾਂ ਦੀ ਮੁਸਤੈਦੀ ਨੇ ਉਸ ਦੀ ਜਾਨ ਬਚਾਈ।
ਇਕ ਅਧਿਕਾਰੀ ਨੇ ਦੱਸਿਆ ਕਿ ਸੀਆਈਐਸਐਫ ਸਟਾਫ਼ ਦੇ ਇਕ ਮੈਂਬਰ ਨੇ ਲੜਕੀ ਨੂੰ ਇਮਾਰਤ ਦੀ ਛੱਤ 'ਤੇ ਜਾਂਦੇ ਹੋਏ ਦੇਖਿਆ ਸੀ, ਜਿਸ ਤੋਂ ਬਾਅਦ ਉਸ ਨੇ ਹੋਰ ਸਟਾਫ਼ ਮੈਂਬਰਾਂ ਨਾਲ ਸੰਪਰਕ ਕੀਤਾ। ਇਹ ਘਟਨਾ ਸਵੇਰੇ 7.30 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਕਈ ਲੋਕ ਮੌਕੇ 'ਤੇ ਪਹੁੰਚੇ ਅਤੇ ਲੜਕੀ ਨੂੰ ਵਾਪਸ ਜਾਣ ਲਈ ਕਿਹਾ ਪਰ ਉਹ ਕਿਸੇ ਦੀ ਗੱਲ ਨਹੀਂ ਸੁਣ ਰਹੀ ਸੀ। ਇਸ ਤੋਂ ਬਾਅਦ ਕੁਝ ਅਧਿਕਾਰੀਆਂ ਨੂੰ ਇਮਾਰਤ ਦੇ ਫਰਸ਼ 'ਤੇ ਭੇਜਿਆ ਗਿਆ, ਉਹ ਤੁਰੰਤ ਮੋਟਾ ਜਿਹਾ ਕੰਬਲ ਲੈ ਕੇ ਆਏ। ਜਿਵੇਂ ਹੀ ਲੜਕੀ ਨੇ ਛਾਲ ਮਾਰੀ, ਉਹ ਕੰਬਲ ਦੇ ਉੱਪਰ ਡਿੱਗ ਗਈ। ਜੇਕਰ ਸਮੇਂ ਸਿਰ ਕੰਬਲ ਦਾ ਪ੍ਰਬੰਧ ਨਾ ਕੀਤਾ ਜਾਂਦਾ ਤਾਂ ਲੜਕੀ ਦੀ ਮੌਤ ਹੋ ਸਕਦੀ ਸੀ।
ਲੜਕੀ ਦੀ ਹਾਲਤ ਸਥਿਰ
ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਲੜਕੀ ਨੂੰ ਤੁਰੰਤ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਲੜਕੀ ਦੀ ਲੱਤ 'ਤੇ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਉਸ ਦੀ ਹਾਲਤ ਹੁਣ ਸਥਿਰ ਹੈ। ਲੜਕੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ । ਇਸ ਤੋਂ ਇਲਾਵਾ ਲੜਕੀ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ।