ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਬਣਾਇਆ ਦੁਰਗਾ ਪੂਜਾ ਦਾ ਪੰਡਾਲ, ਸਿੱਖਾਂ 'ਚ ਭਾਰੀ ਰੋਸ
ਕੋਲਕਾਤਾ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਦੁਰਗਾ ਪੂਜਾ ਦਾ ਪੰਡਾਲ ਬਣਾਇਆ ਗਿਆ ਹੈ ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਸਿੱਖਾਂ ਦੀ ਧਾਰਮਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਲੌਂਗੋਵਾਲ ਨੇ ਵੀ ਇਸ ਦਾ ਸਖ਼ਤ ਨੋਟਿਸ ਲਿਆ ਹੈ।
![ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਬਣਾਇਆ ਦੁਰਗਾ ਪੂਜਾ ਦਾ ਪੰਡਾਲ, ਸਿੱਖਾਂ 'ਚ ਭਾਰੀ ਰੋਸ gobind singh longowal took notice of a pandal in kolkata ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਬਣਾਇਆ ਦੁਰਗਾ ਪੂਜਾ ਦਾ ਪੰਡਾਲ, ਸਿੱਖਾਂ 'ਚ ਭਾਰੀ ਰੋਸ](https://static.abplive.com/wp-content/uploads/sites/5/2019/10/06153621/golden-temple-pandal.jpg?impolicy=abp_cdn&imwidth=1200&height=675)
ਚੰਡੀਗੜ੍ਹ: ਕੋਲਕਾਤਾ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਦੁਰਗਾ ਪੂਜਾ ਦਾ ਪੰਡਾਲ ਬਣਾਇਆ ਗਿਆ ਹੈ ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਸਿੱਖਾਂ ਦੀ ਧਾਰਮਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਲੌਂਗੋਵਾਲ ਨੇ ਵੀ ਇਸ ਦਾ ਸਖ਼ਤ ਨੋਟਿਸ ਲਿਆ ਹੈ।
ਬਰਨਾਲਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੌਂਗੋਵਾਲ ਨੇ ਦੱਸਿਆ ਕਿ ਕਲਕੱਤਾ ਵਿੱਚ ਇੱਕ ਪੰਡਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਰਜ਼ 'ਤੇ ਬਣਾਇਆ ਗਿਆ ਹੈ। ਇਸ ਨਾਲ ਸਮੁੱਚੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਵਾਰ-ਵਾਰ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਏਗੀ। ਇਸ ਖਿਲਾਫ਼ ਸਖ਼ਤ ਨੋਟਿਸ ਲੈਂਦਿਆਂ ਉੁਨ੍ਹਾਂ ਕਿਹਾ ਕਿ ਇਸ 'ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਵਿਸ਼ਵ
ਸਿਹਤ
ਅਪਰਾਧ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)