ਨਵੀਂ ਦਿੱਲੀ: ਨਵੰਬਰ ਵਿੱਚ ਲਗਾਤਾਰ ਦੂਜੇ ਦਿਨ ਸੋਨੇ ਦੀ ਕੀਮਤ ਵਿੱਚ ਵੱਡੀ ਗਿਰਾਵਟ ਆਈ ਹੈ। ਕਮਜ਼ੋਰ ਗਲੋਬਲ ਰੁਝਾਨ ਕਾਰਨ ਸੋਨੇ ਦਾ ਭਾਅ ਲੁੜਕ ਗਿਆ। ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ 10 ਗ੍ਰਾਮ ਸੋਨੇ ਦੀ ਕੀਮਤ ਵਿੱਚ 301 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਆਈ। ਸੋਨੇ ਦੀ ਤਰ੍ਹਾਂ, ਚਾਂਦੀ ਦੀਆਂ ਕੀਮਤਾਂ ਵੀ ਘਟ ਗਈਆਂ ਹਨ। ਚਾਂਦੀ ਦੀ ਕੀਮਤ ਵਿੱਚ 906 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਆਈ ਹੈ।
ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ 39,171 ਰੁਪਏ ਪ੍ਰਤੀ ਦਸ ਗ੍ਰਾਮ ਤੋਂ ਘਟ ਕੇ 38,870 ਰੁਪਏ 'ਤੇ ਆ ਗਈ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਦਿੱਲੀ ਬੁਲਿਅਨ ਮਾਰਕੀਟ ਵਿੱਚ ਸੋਨੇ ਦੀ ਕੀਮਤ 39,171 ਰੁਪਏ ਪ੍ਰਤੀ 10 ਗ੍ਰਾਮ ਸੀ। ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨਾ 1,486 ਡਾਲਰ ਤੇ ਚਾਂਦੀ 17.54 ਡਾਲਰ ਪ੍ਰਤੀ ਔਂਸ ਰਹੀ।
ਦਿੱਲੀ ਵਿੱਚ ਇਕ ਕਿਲੋ ਚਾਂਦੀ ਦੀ ਕੀਮਤ 906 ਰੁਪਏ ਦੀ ਗਿਰਾਵਟ ਦੇ ਨਾਲ 46,509 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਚਾਂਦੀ ਦੀ ਕੀਮਤ 47,415 ਰੁਪਏ ਪ੍ਰਤੀ ਕਿਲੋਗ੍ਰਾਮ ਸੀ।