Modi Cabinet Meeting: ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ ਮਿਲ ਸਕਦੀ ਹੈ। ਕੈਬਨਿਟ ਮੀਟਿੰਗ ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਪ੍ਰਤੀਸ਼ਤ ਦਾ ਵਾਧਾ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਕੈਬਨਿਟ ਦੀ ਮੀਟਿੰਗ ਸਵੇਰੇ 11:30 ਵਜੇ ਹੋਵੇਗੀ। ਇਸ ਦੇ ਨਾਲ ਹੀ ਇਸ ਮੀਟਿੰਗ 'ਚ ਗਤੀ ਸ਼ਕਤੀ ਪ੍ਰੋਜੈਕਟ ਨੂੰ ਵੀ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਪੀਐਮ ਮੋਦੀ ਨੇ ਕੁਝ ਦਿਨ ਪਹਿਲਾਂ ਇਸ ਨੂੰ ਲਾਂਚ ਕੀਤਾ ਸੀ।
ਇਸ ਤੋਂ ਇਲਾਵਾ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਰੇ ਪ੍ਰੋਜੈਕਟਾਂ ਦੇ ਲਾਗੂ ਕਰਨ ਤੇ ਨਿਗਰਾਨੀ 'ਤੇ ਪ੍ਰੈਜ਼ੇਨਟੇਸ਼ਨ ਦਿੱਤੀ ਜਾਵੇਗੀ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਯਮਿਤ ਤੌਰ 'ਤੇ ਮੰਤਰੀ ਪ੍ਰੀਸ਼ਦ ਦੀਆਂ ਮੀਟਿੰਗਾਂ ਕਰਦੇ ਹਨ, ਜਿਸ ਵਿੱਚ ਮੰਤਰੀ ਮਹੱਤਵਪੂਰਨ ਮੁੱਦਿਆਂ 'ਤੇ ਪ੍ਰੈਜ਼ੇਨਟੇਸ਼ਨ ਦਿੰਦੇ ਹਨ। ਇਹ ਮੀਟਿੰਗਾਂ ਮੰਤਰੀਆਂ ਨੂੰ ਸਾਰੀਆਂ ਭਲਾਈ ਸਕੀਮਾਂ ਬਾਰੇ ਨਵੀਨਤਮ ਜਾਣਕਾਰੀ ਹਾਸਲ ਕਰਨ ਵਿੱਚ ਮਦਦ ਕਰਦੀਆਂ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ 28 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ। ਦੱਸਿਆ ਗਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਪਿਯੂਸ਼ ਗੋਇਲ ਨੇ ਵੱਖ-ਵੱਖ ਪ੍ਰੋਜੈਕਟਾਂ, ਨੀਤੀਆਂ ਤੇ ਸਰਕਾਰੀ ਯੋਜਵਾਨਾਂ ਨੂੰ ਲਾਗੂ ਕਰਨ ਸਬੰਧੀ ਇੱਕ ਪ੍ਰੈਜ਼ੇਨਟੇਸ਼ਨ ਦਿੱਤੀ ਸੀ। ਇਸ ਪ੍ਰੈਜ਼ੇਨਟੇਸ਼ਨ ਤੋਂ ਪਹਿਲਾਂ ਸਾਰੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਤੇ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਵਿੱਚ ਸੁਧਾਰ ਤੇ ਤੇਜ਼ੀ ਲਿਆਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ 14 ਸਤੰਬਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕੁਸ਼ਲਤਾ ਤੇ ਸਮਾਂ ਪ੍ਰਬੰਧਨ ਬਾਰੇ ਪੇਸ਼ਕਾਰੀ ਦਿੱਤੀ। 14 ਸਤੰਬਰ ਨੂੰ ਮੰਤਰੀ ਪ੍ਰੀਸ਼ਦ ਦੀ ਬੈਠਕ ਤੋਂ ਬਾਅਦ ਸੂਤਰਾਂ ਨੇ ਕਿਹਾ ਸੀ ਕਿ ਇਹ 'ਚਿੰਤਨ ਕੈਂਪ' ਵਰਗਾ ਸੀ ਤੇ ਇਸ ਤਰ੍ਹਾਂ ਦੇ ਹੋਰ ਸੈਸ਼ਨ ਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਆਯੋਜਿਤ ਕੀਤੇ ਜਾਣਗੇ।
ਚਿੰਤਨ ਸ਼ਿਵਿਰ ਵਿੱਚ, ਪੀਐਮ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਸਾਦਾ ਜੀਵਨ ਹੀ ਜ਼ਿੰਦਗੀ ਦੀ ਰਾਹ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਮੰਤਰੀਆਂ ਨੂੰ ਆਪਣੇ ਸਹਿਕਰਮੀਆਂ ਦੀਆਂ ਵਧੀਆ ਚੀਜ਼ਾਂ ਅਪਣਾਉਣ ਲਈ ਕਿਹਾ ਸੀ।
ਇਹ ਵੀ ਪੜ੍ਹੋ: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਐਲਾਨ, 'TRUTH Social' ਨਾਂ ਨਾਲ ਲਾਂਚ ਕਰਨਗੇ ਆਪਣਾ ਸੋਸ਼ਲ ਮੀਡੀਆ ਪਲੇਟਫਾਰਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/