ਪੜਚੋਲ ਕਰੋ

ਮੁਲਾਜ਼ਮਾਂ ਲਈ ਖੁਸ਼ਖਬਰੀ! ਨਵਾਂ ਤਨਖਾਹ ਕੋਡ ਸਤੰਬਰ ਤੋਂ ਹੋਏਗਾ ਲਾਗੂ

ਤਨਖਾਹ ਕੋਡ ਸਾਰੇ ਕਰਮਚਾਰੀਆਂ ਲਈ ਘੱਟੋ-ਘੱਟ ਤਨਖਾਹ ਤੈਅ ਕਰਨ ਸਮੇਤ ਤਨਖਾਹ ਅਦਾਇਗੀ ਵਿੱਚ ਦੇਰੀ ਹੋਣ ਵਰਗੀਆਂ ਸਾਰੀਆਂ ਸਮੱਸਿਆਵਾਂ ਨੂੰ ਖ਼ਤਮ ਕਰੇਗਾ।

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਮਜ਼ਦੂਰ ਸੁਧਾਰ ਕਾਨੂੰਨ ਦਾ ਬਹੁਤ ਹੀ ਮਹੱਤਵਪੂਰਨ ਹਿੱਸਾ ‘ਕੋਡ ਆਨ ਵੇਜੇਜ਼, 2019’ ਦੇ ਇਸ ਸਾਲ ਸਤੰਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਕਿਰਤ ਤੇ ਰੁਜ਼ਗਾਰ ਮੰਤਰਾਲੇ ਨੇ ਲੇਬਰ ਸੁਧਾਰਾਂ ਦੀ ਦਿਸ਼ਾ ਵਿੱਚ ਇਸ ਅਹਿਮ ਕਾਨੂੰਨ ਨੂੰ ਆਮ ਲੋਕਾਂ ਲਈ ਦੀ ਜਾਰੀ ਕੀਤਾ ਹੈ। ਇਹ ਤਨਖਾਹ ਕੋਡ ਸਾਰੇ ਕਰਮਚਾਰੀਆਂ ਲਈ ਘੱਟੋ-ਘੱਟ ਤਨਖਾਹ ਤੈਅ ਕਰਨ ਸਮੇਤ ਤਨਖਾਹ ਅਦਾਇਗੀ ਵਿੱਚ ਦੇਰੀ ਹੋਣ ਵਰਗੀਆਂ ਸਾਰੀਆਂ ਸਮੱਸਿਆਵਾਂ ਨੂੰ ਖ਼ਤਮ ਕਰੇਗਾ। ਕੋਡ ਆਨ ਵੇਜਜ਼ 7 ਜੁਲਾਈ ਨੂੰ ਕੇਂਦਰ ਸਰਕਾਰ ਦੇ ਗਜ਼ਟ ਵਿੱਚ ਪ੍ਰਕਾਸ਼ਤ ਕੀਤਾ ਗਿਆ, ਜਿਸ ‘ਤੇ 45 ਦਿਨਾਂ ਦੇ ਅੰਦਰ-ਅੰਦਰ ਆਮ ਲੋਕਾਂ ਤੋਂ ਰਾਏ ਮੰਗੀ ਗਈ। ਕਿਰਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜੇ ਸਾਰੀਆਂ ਚੀਜ਼ਾਂ ਉਮੀਦ ਮੁਤਾਬਕ ਹੁੰਦੀਆਂ ਹਨ ਤਾਂ ਆਮ ਲੋਕਾਂ ਤੋਂ ਫੀਡਬੈਕ ਮਿਲਣ ਤੋਂ ਬਾਅਦ ਇਸ ਕਾਨੂੰਨ ਨੂੰ ਇਸ ਸਾਲ ਸਤੰਬਰ ਤੋਂ ਲਾਗੂ ਕਰ ਦਿੱਤਾ ਜਾਵੇਗਾ। ਕੋਡ ਆਨ ਵੇਜਜ ਬਿੱਲ, 2019 ਨੂੰ ਸੰਸਦ ਵਿੱਚ ਪੇਸ਼ ਕਰਦਿਆਂ ਸੰਤੋਸ਼ ਗੰਗਵਾਰ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਸਿੱਧੇ ਤੌਰ 'ਤੇ ਦੇਸ਼ ਦੇ 50 ਕਰੋੜ ਤੋਂ ਵੱਧ ਕਾਮਿਆਂ ਨੂੰ ਲਾਭ ਹੋਵੇਗਾ। ਪਿਛਲੇ ਸਾਲ 30 ਜੁਲਾਈ ਨੂੰ ਲੋਕ ਸਭਾ ਤੇ 2 ਅਗਸਤ ਨੂੰ ਰਾਜ ਸਭਾ ਵੱਲੋਂ ਇਹ ਬਿੱਲ ਪਾਸ ਕੀਤਾ ਗਿਆ ਸੀ। ਇਸ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਘੱਟੋ-ਘੱਟ ਤਨਖਾਹ ਕਾਨੂੰਨ, ਤਨਖਾਹ ਅਦਾਇਗੀ ਕਾਨੂੰਨ, ਬੋਨਸ ਅਦਾਇਗੀ ਕਾਨੂੰਨ ਤੇ ਬਰਾਬਰ ਤਨਖਾਹ ਕਾਨੂੰਨ ਖ਼ਤਮ ਹੋ ਜਾਣਗੇ ਤੇ ਇਹ ਕੋਡ ਉਨ੍ਹਾਂ ਦੀ ਥਾਂ 'ਤੇ ਮੌਜੂਦ ਰਹੇਗਾ। ਕੀ ਹੈ ਕੋਡ ਆਨ ਵੇਜਜ: ਔਰਤ, ਮਰਦ ਜਾਂ ਹੋਰ ਕਾਮਿਆਂ ਦੀ ਤਨਖਾਹ ਵਿੱਚ ਕੋਈ ਵਿਤਕਰਾ ਨਹੀਂ ਹੋਵੇਗਾ। ਇੱਕੋ ਕੰਪਨੀ ਦੇ ਕਰਮਚਾਰੀਆਂ ਦੀ ਤਨਖਾਹ ਦੀ ਮਿਤੀ ਵਿੱਚ ਕੋਈ ਅੰਤਰ ਨਹੀਂ ਹੋਵੇਗਾ। ਕਰਮਚਾਰੀ ਦਿਨ ਵਿੱਚ ਸਿਰਫ ਅੱਠ ਘੰਟੇ ਕੰਮ ਕਰਨਗੇ ਤੇ ਕੰਮ ਦੇ ਘੰਟਿਆਂ ਵਿਚ ਕੋਈ ਵਾਧਾ ਨਹੀਂ ਹੋਵੇਗਾ। ਇੱਕ ਕੇਂਦਰੀ ਸਲਾਹਕਾਰ ਬੋਰਡ ਘੱਟੋ-ਘੱਟ ਤਨਖਾਹ ਤੈਅ ਕਰੇਗਾ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget