USA Visa: ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਅਮਰੀਕਾ ਭਾਰਤੀਆਂ ਨੂੰ ਵੀਜ਼ੇ ਦਾ ਖੁੱਲ੍ਹੇ ਗੱਫੇ ਦੇ ਰਿਹਾ ਹੈ। ਇਸ ਸਾਲ ਹੀ 10 ਲੱਖ ਭਾਰਤੀਆਂ ਨੂੰ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ। ਬਾਇਡਨ ਪ੍ਰਸ਼ਾਸਨ ’ਚ ਦੱਖਣੀ ਏਸ਼ੀਆ ਦੇ ਮਾਮਲਿਆਂ ਲਈ ਸੀਨੀਅਰ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਦੀ ਦਿਸ਼ਾ ’ਚ ਅੱਗੇ ਵੱਧ ਰਿਹਾ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਬਾਇਡਨ ਪ੍ਰਸ਼ਾਸਨ ਉਨ੍ਹਾਂ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਨੂੰ ਇਸ ਗਰਮੀਆਂ ਦੇ ਮੌਸਮ ’ਚ ਪੂਰੀ ਕਰ ਲਵੇਗਾ ਜਿਨ੍ਹਾਂ ਦੇ ਸਕੂਲ ਇਸ ਸਤੰਬਰ ’ਚ ਸ਼ੁਰੂ ਹੋਣੇ ਹਨ। ਦੱਖਣੀ ਤੇ ਮੱਧ ਏਸ਼ਿਆਈ ਮਾਮਲਿਆਂ ਦੇ ਸਹਾਇਕ ਵਿਦੇਸ਼ ਮੰਤਰੀ ਡੋਨਲਡ ਲੂ ਨੇ ਕਿਹਾ ਕਿ ਉਹ ਵਰਕ ਵੀਜ਼ਾ ਨੂੰ ਪਹਿਲ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਆਈਟੀ ਪੇਸ਼ੇਵਰਾਂ ਵਿਚਾਲੇ ਐੱਚ-1ਬੀ ਤੇ ਐੱਲ ਵੀਜ਼ਾ ਦੀ ਕਾਫੀ ਮੰਗ ਹੈ। ਐੱਚ-1ਬੀ ਗੈਰ-ਪਰਵਾਸੀ ਵੀਜ਼ਾ ਹੈ ਜਿਸ ਨਾਲ ਅਮਰੀਕੀ ਕੰਪਨੀਆਂ ਨੂੰ ਖਾਸ ਤੌਰ ’ਤੇ ਮਾਹਿਰ ਪੇਸ਼ੇਵਰਾਂ ਵਜੋਂ ਵਿਦੇਸ਼ੀ ਕਾਮਿਆਂ ਦੀ ਭਰਤੀ ਕਰਨ ਦੀ ਇਜਾਜ਼ਤ ਮਿਲਦੀ ਹੈ। ਤਕਨੀਕੀ ਕੰਪਨੀਆਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਾਮਿਆਂ ਦੀ ਭਰਤੀ ਕਰਨ ਲਈ ਇਸ ’ਤੇ ਨਿਰਭਰ ਰਹਿੰਦੀਆਂ ਹਨ।
ਲੂ ਨੇ ਕਿਹਾ, ‘ਅਸੀਂ ਇਸ ਸਾਲ ਦਸ ਲੱਖ ਤੋਂ ਵੱਧ ਵੀਜ਼ਾ ਜਾਰੀ ਕਰਨ ਦੀ ਦਿਸ਼ਾ ’ਚ ਅੱਗੇ ਵਧ ਰਹੇ ਹਾਂ। ਵਿਦਿਆਰਥੀ ਵੀਜ਼ਾ ਤੇ ਗੈਰ-ਪਰਵਾਸੀ ਵੀਜ਼ਾ ਦੀ ਰਿਕਾਰਡ ਗਿਣਤੀ ਦੇ ਨਾਲ ਇਹ ਸਾਡੇ ਲਈ ਹੁਣ ਤੱਕ ਦੇ ਸਭ ਤੋਂ ਵੱਧ ਵੀਜ਼ਾ ਹਨ।’
ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਭਾਰਤੀਆਂ ਲਈ ਵਿਦਿਆਰਥੀ ਵੀਜ਼ਾ ਦੀ ਪ੍ਰਕਿਰਿਆ ਇਸ ਗਰਮੀ ਦੇ ਮੌਸਮ ਵਿੱਚ ਪੂਰੀ ਕਰ ਲਈ ਜਾਵੇਗੀ ਜਿਨ੍ਹਾਂ ਦੇ ਸਕੂਲ ਸਤੰਬਰ ’ਚ ਸ਼ੁਰੂ ਹੋਣੇ ਹਨ। ਭਾਰਤ ’ਚ ਪਹਿਲੀ ਵਾਰ ਵੀਜ਼ਾ ਅਰਜ਼ੀ ਦੇਣ ਵਾਲਿਆਂ ਲਈ ਉਡੀਕ ਦੀ ਮਿਆਦ ਵਧ ਰਹੀ ਹੈ। ਅਮਰੀਕਾ ਜਾਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਦੇ ਮਾਮਲੇ ’ਚ ਭਾਰਤ ਹੁਣ ਦੁਨੀਆ ’ਚ ਦੂਜੇ ਸਥਾਨ ’ਤੇ ਹੈ।
ਇਹ ਵੀ ਪੜ੍ਹੋ: Mumbai Bengaluru Highway: ਮੁੰਬਈ-ਬੈਂਗਲੁਰੂ ਹਾਈਵੇ 'ਤੇ ਭਿਆਨਕ ਹਾਦਸਾ, ਪ੍ਰਾਈਵੇਟ ਬੱਸ ਨਾਲ ਟਰੱਕ ਦੀ ਟੱਕਰ, 3 ਦੀ ਮੌਤ, 18 ਜ਼ਖਮੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Amritpal Singh Arrest: ਅੰਮ੍ਰਿਤਪਾਲ ਸਿੰਘ ਨੂੰ ਫਲਾਈਟ ਰਾਹੀਂ ਭੇਜਿਆ ਡਿਬਰੂਗੜ੍ਹ ਜੇਲ੍ਹ