CoronaVirus: ਦੇਸ਼ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਹਾਹਾਕਾਰ ਮਚਾਈ ਹੋਈ ਹੈ। ਇੱਕ ਪਾਸੇ ਜਿੱਥੇ ਲਗਾਤਾਰ ਵਾਇਰਸ ਦੀ ਲਾਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਦੂਜੇ ਪਾਸੇ ਕਾਫ਼ੀ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਕੋਰੋਨਾ ਸੰਕਟ ਦੇ ਇਸ ਦੌਰ ’ਚ ਗੂਗਲ (GOOGLE) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਸੁੰਦਰ ਪਿਚਾਈ (Sundar Pichai) ਨੇ ਭਾਰਤ ਦੀ ਮਦਦ ਕਰਨ ਲਈ ਹੱਥ ਵਧਾਇਆ ਹੈ।
ਸੁੰਦਰ ਪਿਚਾਈ ਨੇ ਭਾਰਤ ’ਚ ਕੋਰੋਨਾ ਮਹਾਮਾਰੀ ਨਾਲ ਲੜਨ ਲਈ 135 ਕਰੋੜ ਰੁਪਏ ਦੇ ਫ਼ੰਡ ਦਾ ਐਲਾਨ ਕੀਤਾ ਹੈ। ਉੱਧਰ ਮਾਈਕ੍ਰੋਸਾਫ਼ਟ (Microsoft) ਦੇ ਸੀਈਓ ਸੱਤਿਆ ਨਾਡੇਲਾ (Satya Nadella) ਵੀ ਸਹਿਯੋਗ ਲਈ ਅੱਗੇ ਆਏ ਹਨ।
ਸੱਤਿਆ ਨਾਡੇਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਕੰਪਨੀ ਭਾਰਤ ’ਚ ਲਗਾਤਾਰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਨਾਲ ਆਕਸੀਜਨ ਉਪਕਰਣ ਖ਼ਰੀਦਣ ਵਿੱਚ ਵੀ ਮਦਦ ਕਰੇਗੀ। ਮੀਡੀਆ ਰਿਪੋਰਟਾਂ ਮੁਤਾਬਕ Google ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰ ਪਿਚਾਈ ਨੇ ਯੂਨੀਸੈਫ਼ ਗੇਟ ਇੰਡੀਆ ਨੂੰ 135 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਸੱਤਿਆ ਨਾਡੇਲਾ ਨੇ ਇੱਕ ਟਵੀਟ ਰਾਹੀਂ ਕਿਹਾ ਹੈ ਕਿ ਉਹ ਭਾਰਤ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਕਾਫ਼ੀ ਫ਼ਿਕਰਮੰਦ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸ਼ੁਕਰਗੁਜ਼ਾਰ ਹਨ ਕਿ ਅਮਰੀਕੀ ਸਰਕਾਰ ਭਾਰਤ ਦੀ ਮਦਦ ਕਰ ਰਹੀ ਹੈ।
ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ਵਿੱਚ ਕਹਿਰ ਵਰਤਾਉਂਦਾ ਹੋਇਆ ਨਿੱਤ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ। ਵਰਲਡੋਮੀਟਰ ਮੁਤਾਬਕ ਐਤਵਾਰ ਨੂੰ ਇੱਕ ਦਿਨ ਵਿੱਚ ਕੋਰੋਨਾ ਦੇ ਰਿਕਾਰਡ 3,54,531 ਨਵੇਂ ਮਾਮਲੇ ਆਏ। ਇਹ ਕਿਸੇ ਇੱਕ ਦੇਸ਼ ਵਿੱਚ ਇੱਕੋ ਦਿਨ ’ਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦਾ ਵਿਸ਼ਵ ਰਿਕਾਰਡ ਹੈ।
ਕਈ ਦਿਨਾਂ ਤੋਂ ਭਾਰਤ ’ਚ ਨਵੇਂ ਮਰੀਜ਼ਾਂ ਦੀ ਮੌਤ ਦੀ ਸਭ ਤੋਂ ਵੱਧ ਗਿਣਤੀ ਦਰਜ ਕੀਤੀ ਜਾ ਰਹੀ ਹੈ। ਇਹ ਲਗਾਤਾਰ ਛੇਵਾਂ ਦਿਨ ਹੈ; ਜਦੋਂ ਨਵੇਂ ਮਰੀਜ਼ਾਂ ਦੀ ਗਿਣਤੀ 3 ਲੱਖ ਤੋਂ ਵੀ ਜ਼ਿਆਦਾ ਰਹੀ। ਇਸ ਦੇ ਚੱਲਦਿਆਂ ਵਾਇਰਸ ਤੋਂ ਹੁਣ ਤੱਕ ਦੇ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 1 ਕਰੋੜ 73 ਲੱਖ 4 ਹਜ਼ਾਰ 308 ਹੋ ਗਈ ਹੈ।
ਇਹ ਵੀ ਪੜ੍ਹੋ: ਮੁੜ ਫਿਰ ਪਿਆਰ 'ਚ ਡੁੱਬੇ ਨਜ਼ਰ ਆਏ Urvashi Rautela ਤੇ Guru Randhawa, ਵਾਇਰਲ ਹੋ ਰਹੀਆਂ ਇਹ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin