Parliament Special Session: ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਸੱਦੀ ਸਰਬ ਪਾਰਟੀ ਮੀਟਿੰਗ, ਕਾਂਗਰਸ ਬੋਲੀ- ਅਜੇ ਤੱਕ ਨਹੀਂ ਮਿਲਿਆ ਏਜੰਡਾ
Special Session News: ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਇਹ ਸੈਸ਼ਨ ਸੰਸਦ ਦੇ ਨਵੇਂ ਸੰਸਦ ਭਵਨ ਵਿੱਚ ਕਰਵਾਇਆ ਜਾਵੇਗਾ।
Parliament Special Session : ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 17 ਸਤੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਨਿਊਜ਼ ਏਜੰਸੀ ਏਐਨਆਈ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਤੱਕ ਚੱਲੇਗਾ। ਸਰਬ ਪਾਰਟੀ ਮੀਟਿੰਗ 'ਚ ਵਿਸ਼ੇਸ਼ ਸੈਸ਼ਨ ਦੇ ਏਜੰਡੇ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਪ੍ਰਹਿਲਾਦ ਜੋਸ਼ੀ ਨੇ ਬੁੱਧਵਾਰ (13 ਸਤੰਬਰ) ਨੂੰ ਐਕਸ ਉੱਤੇ ਪੋਸਟ ਕਰ ਕੇ ਲਿਖਿਆ, "ਇਸ ਮਹੀਨੇ ਦੀ 18 ਤਰੀਕ ਤੋਂ ਸੰਸਦ ਸੈਸ਼ਨ ਤੋਂ ਪਹਿਲਾਂ 17 ਤਰੀਕ ਨੂੰ ਸ਼ਾਮ 4.30 ਵਜੇ ਆਲ ਪਾਰਟੀ ਫਲੋਰ ਲੀਡਰ ਦੀ ਬੈਠਕ ਸੱਦੀ ਗਈ ਹੈ। ਇਸ ਲਈ ਸਬੰਧਿਤ ਆਗੂਆਂ ਨੂੰ ਈਮੇਲ ਦੇ ਰਾਹੀਂ ਸੱਦਾ ਭੇਜਿਆ ਗਿਆ ਹੈ।"
ਰਾਜਨਾਥ ਸਿੰਘ ਦੇ ਘਰ ਅਹਿਮ ਮੀਟਿੰਗ
ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਘਰ ਇੱਕ ਅਹਿਮ ਮੀਟਿੰਗ ਵੀ ਹੋ ਰਹੀ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਵਿੱਚ ਏਜੰਡੇ ਸਬੰਧੀ ਚਰਚਾ ਹੋ ਸਕਦੀ ਹੈ। ਇਸ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਅਨੁਰਾਗ ਠਾਕੁਰ, ਅਸ਼ਵਨੀ ਵੈਸ਼ਨਵ ਸਮੇਤ ਸਾਰੇ ਕੇਂਦਰੀ ਮੰਤਰੀ ਸ਼ਾਮਲ ਹਨ।
ਸੂਤਰਾਂ ਮੁਤਾਬਕ ਵਿਸ਼ੇਸ਼ ਸੈਸ਼ਨ ਸੰਸਦ ਦੀ ਪੁਰਾਣੀ ਇਮਾਰਤ ਵਿੱਚ ਸ਼ੁਰੂ ਹੋਵੇਗਾ ਤੇ 19 ਸਤੰਬਰ ਨੂੰ ਨਵੀਂ ਇਮਾਰਤ ਵਿੱਚ ਚੱਲੇਗਾ। ਨਵੇਂ ਸੰਸਦ ਭਵਨ ਵਿੱਚ ਹੋਣ ਵਾਲਾ ਇਹ ਪਹਿਲਾ ਸੈਸ਼ਨ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ 28 ਮਈ ਨੂੰ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਸੀ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਵਿਸ਼ੇਸ਼ ਸੈਸ਼ਨ ਦੇ ਏਜੰਡੇ ਬਾਰੇ ਜਾਣਕਾਰੀ ਦੀ ਘਾਟ ਨੂੰ ਲੈ ਕੇ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ।
ਕਾਂਗਰਸ ਨੇ ਏਜੰਡੇ ਨੂੰ ਲੈ ਕੇ ਪੁੱਛੇ ਸਵਾਲ
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪੋਸਟ ਕਰ ਕੇ ਲਿਖਿ, " ਅੱਜ 13 ਸਤੰਬਰ ਹੈ। ਸੰਸਦ ਦਾ ਪੰਜ ਦਿਨ ਦਾ ਵਿਸ਼ੇਸ਼ ਸੈਸ਼ਨ ਪੰਜ ਦਿਨ ਬਾਅਦ ਸ਼ੁਰੂ ਹੋਵੇਗਾ ਤੇ ਇਕ ਵਿਅਕਤੀ (ਸ਼ਾਇਦ ਦੂਜੇ ਨੂੰ ਵੀ) ਨੂੰ ਛੱਡ ਕੇ ਕਿਸੇ ਨੂੰ ਵੀ ਏਜੰਡੇ ਦੀ ਜਾਣਕਾਰੀ ਨਹੀਂ ਹੈ। ਹਰ ਪਿਛਲੇ ਮੌਕੇ 'ਤੇ ਜਦੋਂ ਵੀ ਵਿਸ਼ੇਸ਼ ਸੈਸ਼ਨ ਜਾਂ ਵਿਸ਼ੇਸ਼ ਮੀਟਿੰਗਾਂ ਹੁੰਦੀਆਂ ਸਨ, ਤਾਂ ਕਾਰਜ ਸੂਚੀ ਦੇ ਬਾਰੀ ਪਹਿਲਾਂ ਹੀ ਜਾਣਕਾਰੀ ਹੁੰਦੀ ਸੀ।"