ਟੈਕਸ ਅਦਾ ਕਰਨ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ
ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ ਕਿਹਾ ਕਿ ਕੋਰੋਨਾ ਸੰਕਟ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਟੈਕਸ ਦੇਣ ਵਾਲਿਆਂ, ਮਾਹਿਰਾਂ ਤੇ ਹੋਰ ਧਿਰਾਂ ਦੇ ਸੁਝਾਅ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਨਵੀਂ ਦਿੱਲੀ: ਇੱਕ ਸਾਲ ਬਾਅਦ ਕੋਰੋਨਾ ਵਾਇਰਸ ਕਾਰਨ ਹਾਲਾਤ ਪਹਿਲਾਂ ਤੋਂ ਵੀ ਜ਼ਿਆਦਾ ਬਦਤਰ ਹੋ ਗਏ ਹਨ। ਅਜਿਹੇ 'ਚ ਸਰਕਾਰ ਨੇ ਆਮਦਨ ਕਰ ਰਿਟਰਨ ਦਾਖ਼ਲ ਕਰਨ ਵਾਲਿਆਂ ਨੂੰ ਰਾਹਤ ਦਿੱਤੀ ਹੈ। ਵਿੱਤੀ ਵਰ੍ਹੇ 2019-20 ਲਈ ਦੇਰ ਨਾਲ ਤੇ ਸੋਧੀ ਹੋਈ ਆਮਦਨ ਕਰ ਰਿਟਰਨ (ITR) ਦਾਖ਼ਲ ਕਰਨ ਦੀ ਤਰੀਕ ਇਸ ਸਾਲ ਵਧਾ ਕੇ 31 ਮਈ ਕਰ ਦਿੱਤੀ ਗਈ ਹੈ।
ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ ਕਿਹਾ ਕਿ ਕੋਰੋਨਾ ਸੰਕਟ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਟੈਕਸ ਦੇਣ ਵਾਲਿਆਂ, ਮਾਹਿਰਾਂ ਤੇ ਹੋਰ ਧਿਰਾਂ ਦੇ ਸੁਝਾਅ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਵਿਭਾਗ ਮੁਤਾਬਕ ਰਿਟਰਨ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਇਸ ਸਾਲ 31 ਮਾਰਚ ਸੀ। ਜੋ ਹੁਣ ਵਧਾ ਕੇ 31 ਮਈ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜਿਹੜੇ ਮਾਮਲਿਆਂ 'ਚ ਕਰ ਦਾਤਿਆਂ ਨੂੰ ਨੋਟਿਸ ਭੇਜਿਆ ਗਿਆ ਹੈ ਤੇ ਉਨ੍ਹਾਂ ਨੂੰ ਇਸ ਦਾ ਜਵਾਬ ਦੇਣ ਲਈ ਪਹਿਲੀ ਅਪ੍ਰੈਲ ਤਕ ਦੀ ਮੁਹਲਤ ਦਿੱਤੀ ਗਈ ਸੀ, ਉਹ ਹੁਣ 31 ਮਈ ਤਕ ਜਵਾਬ ਦਾਖ਼ਲ ਕਰ ਸਕਦੇ ਹਨ।

Govt extends timelines of certain compliances, to mitigate the difficulties faced by taxpayers due to the ongoing COVID-19 pandemic.
CBDT issues Circular No. 08/2021 dated 30.04.2021 u/s 119 of the IT Act, 1961, available on: https://t.co/wmeNOwBRdD
Press release also issued. pic.twitter.com/oLhRrJYWzM
— Income Tax India (@IncomeTaxIndia) May 1, 2021

ਵਿਵਾਦ ਨਿਪਟਾਰਾ ਪੈਨਲ (DRP) ਸਾਹਮਣੇ ਇਤਰਾਜ਼ ਦਾਖ਼ਲ ਕਰਨ ਅਤੇ ਕਮਿਸ਼ਨਰ ਕੋਲ ਅਪੀਲ ਕਰਨ ਦੀ ਤਰੀਕ ਵੀ 31 ਮਈ ਤਕ ਵਧਾਈ ਗਈ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਜਿੱਥੇ ਇਕ ਖਤਰਨਾਕ ਬਿਮਾਰੀ ਹੈ ਉੱਥੇ ਹੀ ਇਹ ਆਮ ਜਨ ਜੀਵਨ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਇਸ ਮਹਾਮਾਰੀ ਨੇ ਜ਼ਿੰਦਗੀ ਦੀ ਰਫਤਾਰ ਮੱਠੀ ਕਰ ਦਿੱਤੀ ਹੈ। ਇਸੇ ਦੇ ਚੱਲਦਿਆਂ ਹਾਲਾਤਾਂ ਨੂੰ ਧਿਆਨ 'ਚ ਰੱਖਦਿਆਂ ਸਰਕਾਰ ਨੇ ਕੁਝ ਅਹਿਮ ਫੈਸਲੇ ਕੀਤੇ ਹਨ।