ਪ੍ਰਾਈਵੇਟ ਮੈਡੀਕਲ ਕਾਲਜਾਂ ਲਈ ਅਗਲੇ ਸੈਸ਼ਨ ਤੋਂ ਲਾਗੂ ਹੋਵੇਗੀ 50 ਫੀਸਦੀ ਸੀਟ ਲਈ ਸਰਕਾਰੀ ਫੀਸ, ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਨਵੀਂ ਦਿੱਲੀ: ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡੀਮਡ ਯੂਨੀਵਰਸਿਟੀਆਂ ਦੀਆਂ 50 ਫੀਸਦੀ ਸੀਟਾਂ ਲਈ ਸਰਕਾਰੀ ਫੀਸ ਦੀ ਪ੍ਰਣਾਲੀ ਅਗਲੇ ਅਕਾਦਮਿਕ ਸੈਸ਼ਨ ਤੋਂ ਲਾਗੂ ਹੋਵੇਗੀ।
ਨਵੀਂ ਦਿੱਲੀ: ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡੀਮਡ ਯੂਨੀਵਰਸਿਟੀਆਂ ਦੀਆਂ 50 ਫੀਸਦੀ ਸੀਟਾਂ ਲਈ ਸਰਕਾਰੀ ਫੀਸ ਦੀ ਪ੍ਰਣਾਲੀ ਅਗਲੇ ਅਕਾਦਮਿਕ ਸੈਸ਼ਨ ਤੋਂ ਲਾਗੂ ਹੋਵੇਗੀ। ਇਸ ਸਬੰਧੀ ਨੈਸ਼ਨਲ ਮੈਡੀਕਲ ਕਮਿਸ਼ਨ (NMC.) ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ 'ਚ ਕਿਹਾ ਗਿਆ ਹੈ ਕਿ ਇਨ੍ਹਾਂ 50 ਫੀਸਦੀ ਸੀਟਾਂ ਦੀ ਫੀਸ ਵੀ ਸਬੰਧਤ ਰਾਜਾਂ ਦੇ ਸਰਕਾਰੀ ਮੈਡੀਕਲ ਕਾਲਜਾਂ ਦੀ ਫੀਸ ਦੇ ਬਰਾਬਰ ਹੋਵੇਗੀ।
ਸੂਤਰਾਂ ਨੇ ਕਿਹਾ ਕਿ NMC ਦੇ ਦਿਸ਼ਾ-ਨਿਰਦੇਸ਼ਾਂ ਨੂੰ ਹਰੇਕ ਰਾਜ ਦੀ ਫੀਸ ਨਿਰਧਾਰਨ ਕਮੇਟੀ ਵੱਲੋਂ ਆਪਣੇ ਸਬੰਧਤ ਮੈਡੀਕਲ ਕਾਲਜਾਂ ਲਈ ਲਾਜ਼ਮੀ ਤੌਰ 'ਤੇ ਲਾਗੂ ਕਰਨਾ ਹੋਵੇਗਾ।
NMC ਨੇ 3 ਫਰਵਰੀ ਨੂੰ ਇਸ ਨਾਲ ਸਬੰਧਤ ਹੁਕਮ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡੀਮਡ ਯੂਨੀਵਰਸਿਟੀਆਂ ਵਿੱਚ 50 ਪ੍ਰਤੀਸ਼ਤ ਸੀਟਾਂ ਦੀ ਫੀਸ ਕਿਸੇ ਵਿਸ਼ੇਸ਼ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੋਣੀ ਚਾਹੀਦੀ ਹੈ। ਇਸ ਹੁਕਮ ਅਨੁਸਾਰ ਇਸ ਫੀਸ ਢਾਂਚੇ ਦਾ ਲਾਭ ਸਰਕਾਰੀ ਕੋਟੇ ਦੀਆਂ ਸੀਟਾਂ ਦੇ ਮੁਕਾਬਲੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਮਿਲੇਗਾ। ਇਹ ਨਿਯਮ ਇੰਸਟੀਚਿਊਟ ਦੀਆਂ ਕੁੱਲ ਸੀਟਾਂ ਦੇ 50 ਫੀਸਦੀ ਤੱਕ ਸੀਮਤ ਰਹੇਗਾ।
ਹਾਲਾਂਕਿ, ਜੇਕਰ ਸਰਕਾਰੀ ਕੋਟੇ ਦੀਆਂ ਸੀਟਾਂ ਕੁੱਲ ਪ੍ਰਵਾਨਿਤ ਸੀਟਾਂ ਦੇ 50 ਪ੍ਰਤੀਸ਼ਤ ਤੋਂ ਘੱਟ ਹਨ, ਤਾਂ ਬਾਕੀ ਉਮੀਦਵਾਰਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਫੀਸ ਅਦਾ ਕਰਨ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ : Ukraine-Russia War Updates: ਭਾਰਤੀਆਂ ਨੂੰ ਕੱਢਣ ਲਈ ਰੂਸ ਖਾਰਕਿਵ 'ਚ 6 ਘੰਟਿਆਂ ਲਈ ਜੰਗ ਰੋਕਣ ਲਈ ਹੋਇਆ ਤਿਆਰ
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ