ਇਸ ਸੂਬੇ 'ਚ ਬਿਨਾ ਇੰਟਰਵਿਊ ਮਿਲੇਗੀ ਸਰਕਾਰੀ ਨੌਕਰੀ
ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਭਰਤੀ ਵਿੱਚ ਨਿੱਜੀ ਇੰਟਰਵਿਊ ਤੋਂ ਦੂਰ ਰਹਿਣ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਆਂਧਰਾ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਏਪੀਪੀਐਸਸੀ) ਨੂੰ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਰੱਖਿਅਤ ਬਣਾਉਣ ਦੇ ਨਿਰਦੇਸ਼ ਦਿੱਤਾ ਹੈ।
ਨਵੀਂ ਦਿੱਲੀ: ਆਂਧਰਾ ਪ੍ਰਦੇਸ਼ ਸਰਕਾਰ ਨੇ ਮੁਲਾਜ਼ਮਾਂ ਦੀ ਭਰਤੀ ਲਈ ਨਿੱਜੀ ਇੰਟਰਵਿਊ ਖ਼ਤਮ ਕਰਨ ਤੇ ਇਸ ਪ੍ਰਕਿਰਿਆ ਨੂੰ ਸਿਰਫ ਲਿਖਤੀ ਪ੍ਰੀਖਿਆ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਭਰਤੀ ਵਿੱਚ ਨਿੱਜੀ ਇੰਟਰਵਿਊ ਤੋਂ ਦੂਰ ਰਹਿਣ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਆਂਧਰਾ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਏਪੀਪੀਐਸਸੀ) ਨੂੰ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਰੱਖਿਅਤ ਬਣਾਉਣ ਦੇ ਨਿਰਦੇਸ਼ ਦਿੱਤਾ ਹੈ।
ਮੁੱਖ ਮੰਤਰੀ ਨੇ ਖਾਲੀ ਸਰਕਾਰੀ ਅਸਾਮੀਆਂ ਨੂੰ ਭਰਨ ਲਈ ਪ੍ਰਸਤਾਵਿਤ ਸਾਲਾਨਾ ਭਰਤੀ ਰਿਕਰੂਟਮੈਂਟ ਕੈਲੇਂਡਰ 'ਤੇ ਵੀਰਵਾਰ ਨੂੰ ਇੱਕ ਸਮੀਖਿਆ ਬੈਠਕ ਕੀਤੀ। ਮੁੱਖ ਮੰਤਰੀ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਸਰਕਾਰੀ ਅਸਾਮੀਆਂ ਨੂੰ ਭਰਨ ਲਈ ਸਾਰੀਆਂ ਭਰਤੀ ਪ੍ਰੀਖਿਆਵਾਂ ਹਰ ਸਾਲ 1 ਜਨਵਰੀ ਤੋਂ 31 ਜਨਵਰੀ ਤੱਕ ਰੱਖੀਆਂ ਜਾਣਗੀਆਂ।
ਮੁੱਖ ਸਕੱਤਰ ਐਲ ਵੀ ਸੁਬ੍ਰਾਮਣੀਅਮ ਨੇ ਸਾਰੇ ਸਰਕਾਰੀ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਕਿਹਾ ਗਿਆ ਹੈ ਕਿ ਨਾਗਰਿਕਾਂ ਨੂੰ ਐਮਰਜੈਂਸੀ ਸੇਵਾਵਾਂ ਦੇਣ ਵਾਲੇ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਨੂੰ ਪਹਿਲ ਦਿੱਤੀ ਜਾਵੇਗੀ।
ਸੀਐਮਓ ਦੀ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਰਤੀ ਪ੍ਰੀਖਿਆਵਾਂ ਕਰਵਾਉਣ ਲਈ ਆਈਆਈਟੀ ਤੇ ਆਈਆਈਐਮ ਦੇ ਮਾਹਰਾਂ ਨੂੰ ਸ਼ਾਮਲ ਕਰਨਾ ਚਾਹੁੰਦੇ ਹਨ।