ਮੋਦੀ ਨੇ 21 ਭ੍ਰਿਸ਼ਟ ਟੈਕਸ ਅਫ਼ਸਰਾਂ ਦੀ ਕੀਤੀ ਛੁੱਟੀ, ਹੁਣ ਤਕ 85 ਅਫ਼ਸਰ ਰਿਟਾਇਰ
ਭ੍ਰਿਸ਼ਟਾਚਾਰ ਵਿਰੁੱਧ ਕੇਂਦਰ ਸਰਕਾਰ ਦੀ ਸਖ਼ਤ ਕਾਰਵਾਈ ਜਾਰੀ ਹੈ। ਉਸ ਨੇ 21 ਭ੍ਰਿਸ਼ਟ ਟੈਕਸ ਅਧਿਕਾਰੀਆਂ ਨੂੰ ਜ਼ਬਰਦਸਤੀ ਰਿਟਾਇਰ ਕਰ ਦਿੱਤਾ ਹੈ। ਉਨ੍ਹਾਂ 'ਤੇ ਗਲਤ ਤਰੀਕਿਆਂ ਨਾਲ ਪੈਸਾ ਕਮਾਉਣ ਦਾ ਦੋਸ਼ ਲਾਇਆ ਗਿਆ ਸੀ। ਵਿੱਤ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਨਵੀਂ ਦਿੱਲੀ: ਭ੍ਰਿਸ਼ਟਾਚਾਰ ਵਿਰੁੱਧ ਕੇਂਦਰ ਸਰਕਾਰ ਦੀ ਸਖ਼ਤ ਕਾਰਵਾਈ ਜਾਰੀ ਹੈ। ਉਸ ਨੇ 21 ਭ੍ਰਿਸ਼ਟ ਟੈਕਸ ਅਧਿਕਾਰੀਆਂ ਨੂੰ ਜ਼ਬਰਦਸਤੀ ਰਿਟਾਇਰ ਕਰ ਦਿੱਤਾ ਹੈ। ਉਨ੍ਹਾਂ 'ਤੇ ਗਲਤ ਤਰੀਕਿਆਂ ਨਾਲ ਪੈਸਾ ਕਮਾਉਣ ਦਾ ਦੋਸ਼ ਲਾਇਆ ਗਿਆ ਸੀ। ਵਿੱਤ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਸੂਤਰਾਂ ਅਨੁਸਾਰ ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀਬੀਡੀਟੀ) ਨੇ ਗਰੁੱਪ ਬੀ ਦੇ 21 ਇਨਕਮ ਟੈਕਸ ਅਧਿਕਾਰੀਆਂ ਨੂੰ ਜ਼ਬਰਦਸਤੀ ਸੇਵਾਮੁਕਤ ਕੀਤਾ ਹੈ। ਇਹ ਅਧਿਕਾਰੀ ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮਾਂ ਦੇ ਨਿਯਮ 56 (ਜੇ) ਤਹਿਤ ਜਨਹਿੱਤ ਵਿੱਚ ਸੇਵਾਮੁਕਤ ਹੋਏ ਹਨ। ਉਨ੍ਹਾਂ ਉੱਤੇ ਭ੍ਰਿਸ਼ਟਾਚਾਰ ਤੇ ਹੋਰ ਕਿਸਮਾਂ ਦੇ ਕਈ ਗੰਭੀਰ ਦੋਸ਼ ਸਨ। ਇਨ੍ਹਾਂ ਵਿੱਚੋਂ ਕਈਆਂ ਖ਼ਿਲਾਫ਼ ਸੀਬੀਆਈ ਜਾਂਚ ਵੀ ਚੱਲ ਰਹੀ ਸੀ।
ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਹਟਾਉਣ ਦੀ ਕਾਰਵਾਈ ਜੂਨ ਵਿੱਚ ਸ਼ੁਰੂ ਕੀਤੀ ਗਈ ਸੀ। ਉਸ ਸਮੇਂ ਤੋਂ ਹੁਣ ਤੱਕ 85 ਟੈਕਸ ਅਧਿਕਾਰੀ ਜ਼ਬਰਦਸਤੀ ਸੇਵਾ ਮੁਕਤ ਹੋਏ ਹਨ। ਇਨ੍ਹਾਂ ਵਿੱਚ 64 ਸੀਨੀਅਰ ਅਧਿਕਾਰੀ ਸ਼ਾਮਲ ਹਨ। ਇਸ ਵਿਚ 12 ਸੀਬੀਡੀਟੀਦੇ ਹਨ। ਇਸ ਤੋਂ ਪਹਿਲਾਂ ਸਤੰਬਰ ਵਿੱਚ ਸੀਬੀਆਈਸੀ ਦੇ 15 ਅਧਿਕਾਰੀਆਂ ਨੂੰ ਜ਼ਬਰਨ ਰਿਟਾਇਰ ਕੀਤਾ ਗਿਆ ਸੀ।