ਮਹਾਰਾਸ਼ਟਰ ਸਰਕਾਰ ਨੇ ਔਰਤਾਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨ ਲਈ ਹਰ ਮਹੀਨੇ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸੂਬੇ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਔਰਤਾਂ ਨੂੰ ਜੁਲਾਈ ਤੋਂ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
ਇਸ ਯੋਜਨਾ ਦਾ ਲਾਭ 21 ਤੋਂ 60 ਸਾਲ ਦੀਆਂ ਔਰਤਾਂ ਨੂੰ ਮਿਲੇਗਾ। ਸੂਬਾ ਸਰਕਾਰ ਨੇ ਇਹ ਐਲਾਨ ਸੂਬੇ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤਾ ਹੈ। ਪਵਾਰ ਨੇ ਵਿਧਾਨ ਸਭਾ ਵਿਚ ਕਿਹਾ, ਅਸੀਂ CM My Beloved Sister ਯੋਜਨਾ ਦੇ ਤਹਿਤ ਰਾਜ ਦੀਆਂ ਔਰਤਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕਰਦੇ ਹਾਂ।
ਇਹ ਸਕੀਮ ਜੁਲਾਈ 2024 ਤੋਂ ਲਾਗੂ ਹੋ ਜਾਵੇਗੀ। ਇਸ ਸਕੀਮ ਲਈ 21 ਸਾਲ ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਅਪਲਾਈ ਕਰ ਸਕਦੀਆਂ ਹਨ।
ਹਰ ਮਹੀਨੇ 3 ਮੁਫਤ ਸਿਲੰਡਰ
ਮਹਾਰਾਸ਼ਟਰ ਸਰਕਾਰ ਨੇ ਮੁੱਖ ਮੰਤਰੀ ਅੰਨਪੂਰਨਾ ਯੋਜਨਾ ਦੇ ਤਹਿਤ ਯੋਗ ਪਰਿਵਾਰਾਂ ਨੂੰ ਹਰ ਮਹੀਨੇ 3 ਗੈਸ ਸਿਲੰਡਰ ਦੇਣ ਦਾ ਐਲਾਨ ਵੀ ਕੀਤਾ ਹੈ। ਰਾਜ ਦੇ 52,16,412 ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਸੰਜੇ ਗਾਂਧੀ ਨਿਰਾਧਾਰ ਯੋਜਨਾ ਅਤੇ ਸ਼੍ਰਵਨ ਬਾਲ ਯੋਜਨਾ ਦੇ ਲਾਭਪਾਤਰੀਆਂ ਨੂੰ ਹੁਣ 1 ਹਜ਼ਾਰ ਰੁਪਏ ਦੀ ਬਜਾਏ 15 ਹਜ਼ਾਰ ਰੁਪਏ ਮਿਲਣਗੇ।
ਪੈਟਰੋਲ ਤੇ ਡੀਜ਼ਲ ਵੀ ਹੋਇਆ ਸਸਤਾ
ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਉਪ ਮੁੱਖ ਮੰਤਰੀ ਨੇ ਡੀਜ਼ਲ 'ਤੇ ਟੈਕਸ ਵੀ 24 ਫੀਸਦੀ ਤੋਂ ਘਟਾ ਕੇ 21 ਫੀਸਦੀ ਕਰ ਦਿੱਤਾ ਹੈ। ਇਹ ਸਹੂਲਤ ਮੁੰਬਈ ਖੇਤਰ 'ਚ ਰਹਿਣ ਵਾਲੇ ਲੋਕਾਂ ਨੂੰ ਮਿਲੇਗੀ। ਇਸ ਦਾ ਮਤਲਬ ਹੈ ਕਿ ਡੀਜ਼ਲ ਦੀ ਕੀਮਤ ਕਰੀਬ 2 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਪੈਟਰੋਲ 'ਤੇ ਵੀ ਟੈਕਸ 26 ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਹੁਣ ਪੈਟਰੋਲ 65 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।