New law: ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਨੂੰ ਲੈ ਕੇ ਲੋਕ ਕਤਲ ਜਾਂ ਹਾਦਸੇ ਵਿੱਚ ਸ਼ਿਕਾਰ ਹੋਏ ਲੋਕਾਂ ਦੀ ਲਾਸ਼ ਸੜਕ ਉੱਤੇ ਰੱਖਕੇ ਪ੍ਰਦਰਸ਼ਨ ਕਰਦੇ ਹਨ ਪਰ ਹੁਣ ਹਰਿਆਣਾ ਵਿੱਚ ਅਜਿਹਾ ਕੁਝ ਨਹੀਂ ਹੋਵੇਗਾ ਕਿਉਂਕਿ ਸਰਕਾਰ ਇਸ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਉੱਤੇ ਕਾਬੂ ਪਾਉਣ ਲਈ ਕਾਨੂੰਨ ਬਣਾਉਣ ਜਾ ਰਹੀ ਹੈ।


ਇਸ ਕਾਨੂੰਨ ਦੇ ਤਹਿਤ ਹੁਣ ਜਨਤਕ ਥਾਵਾਂ ਉੱਤੇ ਲਾਸ਼ ਰੱਖਕੇ ਪ੍ਰਦਰਸ਼ਨ ਕਰਨ ਉੱਤੇ ਪਾਬੰਧੀ ਹੋਵੇਗੀ। ਇਸ ਵਿੱਚ ਸਜ਼ਾ ਦੇ ਨਾਲ-ਨਾਲ ਜੁਰਮਾਨਾ ਵੀ ਹੋ ਸਕਦਾ ਹੈ। ਉੱਥੇ ਹੀ ਪੁਲਿਸ ਨੂੰ ਵੀ ਇਸ ਮਾਮਲੇ ਵਿੱਚ ਸਖ਼ਤੀ ਦਿਖਾਉਣੀ ਹੋਵੇਗੀ। ਵਿਰੋਧ ਪ੍ਰਦਰਸ਼ਨਾਂ ਦਾ ਖ਼ਦਸ਼ਾ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਸਰਕਾਰ ਅਜਿਹਾ ਕਾਨੂੰਨ ਲਿਆ ਸਕਦੀ ਹੈ।


ਜ਼ਿਕਰ ਕਰ ਦਈਏ ਕਿ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂਏ ਵਿੱਚ ਅਕਸਰ ਲਾਸ਼ਾਂ ਨੂੰ ਸੜਕਾਂ ਉੱਤੇ ਰੱਖਕੇ ਪ੍ਰਦਰਸ਼ਨ ਕਰਨ ਦੀ ਖ਼ਬਰਾਂ ਸਾਹਮਣੇ ਆਉਂਦੀਆ ਹਨ। ਇਸ ਨੂੰ ਲੈ ਹੰਗਾਮਾ ਵੀ ਹੁੰਦਾ ਹੈ ਤੇ ਸੜਕਾਂ ਵੀ ਜਾਮ ਹੋ ਜਾਂਦੀ ਹਨ। ਅਜਿਹਾ ਹੀ ਪ੍ਰਦਰਸ਼ਨ ਤਿੰਨ ਦਿਨ ਪਹਿਲਾਂ ਹਰਿਆਣਾ ਰੋਡਵੇਜ਼ ਦੇ ਡਰਾਈਵਰ ਦੇ ਕਤਲ ਤੋਂ ਬਾਅਦ ਉਸ ਦੀ ਲਾਸ਼ ਨਾਲ ਕੀਤਾ ਗਿਆ ਸੀ।
ਪ੍ਰਦਰਸ਼ਨ ਕਰਨ ਉੱਤੇ ਮਿਲ ਸਕਦੀ ਹੈ ਇੱਕ ਸਾਲ ਦੀ ਸਜ਼ਾ


ਇਸ ਬਿੱਲ ਦੇ ਮੁਤਾਬਕ, ਲਾਸ਼ ਦੇ ਨਾਲ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ ਹੈ। ਵਿਰੋਧ ਪ੍ਰਦਰਸ਼ਨ ਕਰਨ ਦੀ ਸਥਿਤੀ ਵਿੱਚ ਪਰਿਵਾਰਾਂ ਨੂੰ ਲਾਸ਼ ਦਾ ਪਹਿਲਾਂ ਅੰਤਿਮ ਸਸਕਾਰ ਕਰਨਾ ਹੋਵੇਗਾ ਜੇ ਉਹ ਅਜਿਹਾ ਨਹੀਂ ਕਰਦੇ ਤਾਂ ਇੱਕ ਸਾਲ ਦੀ ਸਜ਼ਾ ਦੇ ਨਾਲ 50 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਪਰਿਵਾਰ ਦੇ ਨਾਲ ਜੇ ਕੋਈ ਸੰਗਠਨ ਜਾਂ ਕੋਈ ਹੋਰ ਲੋਕ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।