Scam Websites: ਚੀਨੀ ਐਪਸ ਤੋਂ ਬਾਅਦ ਹੁਣ ਭਾਰਤ ਸਰਕਾਰ ਨੇ ਨਿਵੇਸ਼ ਸਬੰਧੀ ਸਕੈਮ ਕਰਨ ਵਾਲੀਆਂ ਚੀਨੀ ਵੈੱਬਸਾਈਟਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਮੀਡੀਆ ਰਿਪੋਰਟਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੌਜੀ ਮੰਤਰਾਲੇ ਨੂੰ ਪੱਤਰ ਭੇਜ ਕੇ ਲਗਭਗ 100 ਚੀਨੀ ਵੈੱਬਸਾਈਟਾਂ ਨੂੰ ਬਲਾਕ ਕਰਨ ਲਈ ਕਿਹਾ ਹੈ।


ਕੇਂਦਰੀ ਏਜੰਸੀਆਂ ਨੇ ਇਨ੍ਹਾਂ ਵੈੱਬਸਾਈਟਾਂ ਦੀ ਪਛਾਣ ਕਰ ਲਈ ਹੈ ਅਤੇ ਪੂਰੀ ਸਮੀਖਿਆ ਤੋਂ ਬਾਅਦ ਇਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Rajoana Start Hunger Strike: ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੀਆਂ ਅਪੀਲਾਂ ਠੁਕਰਾਈਆਂ, ਜੇਲ੍ਹ ਅੰਦਰ ਭੁੱਖ ਹੜਤਾਲ ਸ਼ੁਰੂ


ਦੱਸ ਦਈਏ ਕਿ ਪਿਛਲੇ ਕੁਝ ਸਾਲਾਂ ਵਿੱਚ ਭਾਰਤ ਸਰਕਾਰ ਨੇ ਲਗਭਗ 250 ਚੀਨੀ ਐਪਸ ਨੂੰ "ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਭਾਰਤ ਦੀ ਰੱਖਿਆ, ਰਾਜ ਦੀ ਸੁਰੱਖਿਆ ਅਤੇ ਜਨਤਕ ਵਿਵਸਥਾ ਲਈ ਪੱਖਪਾਤੀ" ਹੋਣ ਦਾ ਹਵਾਲਾ ਦਿੰਦੇ ਹੋਏ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ।


ਭਾਰਤ ਵਿੱਚ TikTok, Xender, Shein, Camscanner ਸਮੇਤ ਕਈ ਐਪਸ ਦੀ ਵਿਆਪਕ ਤੌਰ 'ਤੇ ਵਰਤੋਂ ਕੀਤੀ ਗਈ ਹੈ ਅਤੇ ਲੱਖਾਂ ਲੋਕਾਂ ਨੇ ਡਾਊਨਲੋਡ ਵੀ ਕੀਤੀ ਹੈ।  


ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੈੱਬਸਾਈਟਾਂ ਦੀਆਂ ਜੜ੍ਹਾਂ ਚੀਨ ਨਾਲ ਜੁੜੀਆਂ ਹੋਈਆਂ ਹਨ।ਹਾਲ ਹੀ ਦੇ ਮਹੀਨਿਆਂ ਵਿੱਚ, ਕਈ ਸੂਬਿਆਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦੇਸ਼ ਦੀ ਵਿੱਤੀ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਇਨ੍ਹਾਂ ਵੈਬਸਾਈਟਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਸੀ।ਇਨ੍ਹਾਂ ਵੈੱਬਸਾਈਟਾਂ ਦੇ ਇੱਕ ਤੋਂ ਵੱਧ ਬੈਂਕ ਖਾਤੇ ਹਨ ਅਤੇ ਕਾਰਵਾਈ ਤੋਂ ਬਚਣ ਲਈ ਉਹ ਇੱਕ ਖਾਤੇ ਤੋਂ ਦੂਜੇ ਖਾਤੇ ਵਿੱਚ ਪੈਸੇ ਭੇਜਦੇ ਰਹਿੰਦੇ ਹਨ। ਆਖਿਰਕਾਰ ਇਹ ਪੈਸਾ ਕ੍ਰਿਪਟੋਕਰੰਸੀ ਵਿੱਚ ਬਦਲ ਜਾਂਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: 'ਰਾਜੋਆਣਾ ਦੀ ਜੇਲ੍ਹ 'ਚ ਹੜਤਾਲ ਨਾਲ ਪੈ ਗਈ ਕਲੇਜੇ ਠੰਢ ਦਿੱਲੀ ਸਰਕਾਰੇ ? ਮਿਲ ਗਈ ਖੁਸ਼ੀ ਭਗਵੰਤ ਮਾਨ ਜੀ...'