Deepfake issue: ਡੀਪਫੇਕ ਮਾਮਲੇ 'ਚ ਕੇਂਦਰ ਸਰਕਾਰ ਨੇ ਸਖਤ ਰੁੱਖ ਅਪਣਾਇਆ ਹੈ। ਸੂਚਨਾ ਤਕਨਾਲੋਜੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਸਰਕਾਰ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਅਧਿਕਾਰੀਆਂ ਦੀ ਨਿਯੁਕਤੀ ਕਰੇਗੀ। ਇਸ ਦੇ ਲਈ, ਅਸੀਂ ਇੱਕ ਵੈਬਸਾਈਟ ਬਣਾਵਾਂਗੇ ਜਿਸ 'ਤੇ ਉਪਭੋਗਤਾ ਡੀਪਫੇਕ ਨਾਲ ਜੁੜੇ ਮਾਮਲਿਆਂ ਬਾਰੇ ਸ਼ਿਕਾਇਤ ਦਰਜ ਕਰ ਸਕਣਗੇ। ਦੂਰਸੰਚਾਰ ਮੰਤਰਾਲਾ ਉਪਭੋਗਤਾਵਾਂ ਦੀ ਐਫਆਈਆਰ ਦਰਜ ਕਰਨ ਵਿੱਚ ਮਦਦ ਕਰੇਗਾ।
ਆਈਟੀ ਮੰਤਰੀ ਨੇ ਕਿਹਾ ਕਿ ਪਹਿਲਾਂ ਵਿਚੋਲੇ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਜੇਕਰ ਉਹ ਇਹ ਦੱਸਦੇ ਹਨ ਕਿ ਕੰਟੈਂਟ ਕਿੱਥੋਂ ਆਇਆ ਹੈ ਤਾਂ ਕੰਟੈਂਟ ਨੂੰ ਪੋਸਟ ਕਰਨ ਵਾਲੀ ਇਕਾਈ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਆਈਟੀ ਨਿਯਮਾਂ ਦੇ ਮੁਤਾਬਕ ਆਪਣੀ ਵਰਤੋਂ ਦੀਆਂ ਸ਼ਰਤਾਂ ਨੂੰ ਲਿਆਉਣ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: H9N2: ਚੀਨ ਦੇ ਬੱਚਿਆਂ 'ਚ ਫੈਲ ਰਹੀ ਰਹੱਸਮਈ ਬਿਮਾਰੀ 'ਤੇ ਭਾਰਤ ਸਰਕਾਰ ਦੀ ਸਖ਼ਤ ਨਜ਼ਰ
ਆਈਟੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਡੀਪਫੇਕ ਵੀਡੀਓਜ਼ ਬਣਾਉਣ ਲਈ ਏਆਈ ਜਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਦੁਰਵਰਤੋਂ ਬਾਰੇ ਚਿੰਤਾ ਜ਼ਾਹਰ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: APP MP Sanjay Singh: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ 'ਆਪ' ਸਾਂਸਦ ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ