ਕੀ ਪੈਨਸ਼ਨਾਂ 'ਤੇ ਹੋਏਗੀ 20 ਫੀਸਦ ਤਕ ਕਟੌਤੀ?, ਸਰਕਾਰ ਨੇ ਕੀਤਾ ਸਪਸ਼ਟ
ਏਬੀਪੀ ਸਾਂਝਾ | 19 Apr 2020 12:47 PM (IST)
ਵਿੱਤ ਮੰਤਰਾਲੇ ਨੇ ਐਤਵਾਰ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਸੇਵਾਮੁਕਤ ਕਰਮਚਾਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ 'ਚ ਕਿਸੇ ਤਰ੍ਹਾਂ ਦੀ ਕਟੌਤੀ ਨਹੀਂ ਕੀਤੀ ਗਈ। ਕੋਵਿਡ-19 ਦੀ ਵਜ੍ਹਾ ਨਾਲ ਪੈਨਸ਼ਨ 20 ਫੀਸਦ ਤਕ ਕਟੌਤੀ ਨਾਲ ਜੁੜੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਸਰਕਾਰ ਵੱਲੋਂ ਇਹ ਸਪਸ਼ਟ ਕੀਤਾ ਗਿਆ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਅਸਰ ਪੈਨਸ਼ਨਧਾਰਕਾਂ ਦੀ ਆਮਦਨ 'ਤੇ ਨਹੀਂ ਪਵੇਗਾ। ਵਿੱਤ ਮੰਤਰਾਲੇ ਨੇ ਐਤਵਾਰ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਸੇਵਾਮੁਕਤ ਕਰਮਚਾਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ 'ਚ ਕਿਸੇ ਤਰ੍ਹਾਂ ਦੀ ਕਟੌਤੀ ਨਹੀਂ ਕੀਤੀ ਗਈ। ਕੋਵਿਡ-19 ਦੀ ਵਜ੍ਹਾ ਨਾਲ ਪੈਨਸ਼ਨ 20 ਫੀਸਦ ਤਕ ਕਟੌਤੀ ਨਾਲ ਜੁੜੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਸਰਕਾਰ ਵੱਲੋਂ ਇਹ ਸਪਸ਼ਟ ਕੀਤਾ ਗਿਆ ਹੈ। ਦਰਅਸਲ ਟਵਿੱਟਰ 'ਤੇ ਇੱਕ ਯੂਜ਼ਰ ਨੇ ਪੁੱਛਿਆ ਸੀ ਕਿ ਸੋਸ਼ਲ ਮੀਡੀਆ ਤੇ ਟੀਵੀ ਚੈਨਲਾਂ 'ਤੇ ਉਸ ਨੇ ਕੇਂਦਰ ਸਰਕਾਰ ਵੱਲੋਂ ਕਥਿਤ ਤੌਰ 'ਤੇ ਜਾਰੀ ਸਰਕੂਲਰ ਦੇਖਿਆ ਹੈ, ਜਿਸ 'ਚ ਪੈਂਸ਼ਨ 'ਚ 20 ਫੀਸਦ ਕਟੌਤੀ ਦੀ ਗੱਲ ਕਹੀ ਗਈ ਹੈ। ਵਿੱਤ ਮੰਤਰਾਲੇ ਨੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਝੂਠੀ ਖ਼ਬਰ ਹੈ। ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਪੈਂਸ਼ਨ ਤੇ ਤਨਖ਼ਾਹ 'ਤੇ ਕੋਈ ਫ਼ਰਕ ਨਹੀਂ ਪਵੇਗਾ। ਵਿੱਤ ਮੰਤਰਾਲੇ ਨੇ ਸਪਸ਼ਟ ਕੀਤਾ ਕਿ ਸਰਕਾਰ ਦੇ ਕੈਸ਼ ਮੈਨੇਜਮੈਂਟ ਨਾਲ ਜੁੜੇ ਦਿਸ਼ਾ ਨਿਰਦੇਸ਼ਾਂ ਦੀ ਵਜ੍ਹਾ ਨਾਲ ਪੈਨਸ਼ਨ ਤੇ ਤਨਖ਼ਾਹ 'ਤੇ ਅਸਰ ਨਹੀਂ ਪਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਬਾਰੇ ਸਪਸ਼ਟੀਕਰਨ ਮੰਗਣ ਵਾਲੇ ਟਵਿੱਟਰ ਯੂਜ਼ਰ ਦਾ ਉੱਤਰ ਦਿੰਦਿਆਂ ਧੰਨਵਾਦ ਕੀਤਾ।