ਨਵੀਂ ਦਿੱਲੀ: ਖੇਤੀ ਕਾਨੂੰਨਾਂ 'ਤੇ ਮੰਗਲਵਾਰ ਰਾਤ ਕਰੀਬ ਢਾਈ ਘੰਟੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਕਿਸਾਨ ਲੀਡਰ ਹਨਨ ਮੋਲਾ ਦੇ ਮੁਚਾਬਕ ਸਰਕਾਰ ਨੇ ਕਿਸਾਨਾਂ ਨੂੰ ਅੱਜ ਲਿਖਤ ਪ੍ਰਸਤਾਵ ਭੇਜਣ ਦਾ ਭਰੋਸਾ ਦਿੱਤਾ ਪਰ ਕੇਂਦਰ ਖੇਤੀ ਕਾਨੂੰਨ ਵਾਪਸ ਲੈਣ ਲਈ ਫਿਲਹਾਲ ਤਿਆਰ ਨਹੀਂ।


ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਤੇ ਕਿਸਾਨਾਂ ਦੇ ਵਿਚ ਪੇਚ ਫਸ ਗਿਆ ਹੈ। ਨਾ ਤਾਂ ਸਰਕਾਰ ਕਾਨੂੰਨ ਵਾਪਸ ਲੈਣ ਲਈ ਤਿਆਰ ਹੈ ਤੇ ਨਾ ਕਿਸਾਨ ਕਾਨੂੰਨ ਰੱਦ ਕੀਤੇ ਬਿਨਾਂ ਅੰਦੋਲਨ ਰੋਕਣ ਲਈ ਰਾਜ਼ੀ ਹਨ। ਅਜਿਹੇ 'ਚ ਹੁਣ 9 ਦਸੰਬਰ ਦੀ ਮੀਟਿੰਗ ਦੇ ਕੁਝ ਮਾਇਨੇ ਨਹੀਂ ਰਹਿ ਜਾਂਦੇ।