ਨਵੀਂ ਦਿੱਲੀ: ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਬੁੱਧਵਾਰ ਨੂੰ ਉਦੈਪੁਰ ਦੇ ਸਿਰ ਕਲਮ ਮਾਮਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕਿ ਮਦਰੱਸਿਆਂ 'ਚ ਬੱਚਿਆਂ ਨੂੰ ਇਹ ਸਿਖਾਇਆ ਜਾ ਰਿਹਾ ਹੈ ਕਿ ਕੁਫ਼ਰ ਦੀ ਸਜ਼ਾ ਸਿਰ ਕਲਮ ਕਰਨਾ ਹੈ।”


ਉਦੈਪੁਰ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਇੱਕ ਦੁਕਾਨਦਾਰ ਦੀ ਹੱਤਿਆ ਕਰ ਦਿੱਤੀ ਗਈ, ਜਿਸ ਨਾਲ ਸ਼ਹਿਰ ਵਿੱਚ ਤਣਾਅ ਪੈਦਾ ਹੋ ਗਿਆ। ਕਨ੍ਹਈਆ ਲਾਲ ਨਾਮ ਦੇ ਦੁਕਾਨਦਾਰ ਦੀ ਦੋ ਵਿਅਕਤੀਆਂ ਨੇ ਹੱਤਿਆ ਕਰ ਦਿੱਤੀ ਸੀ, ਜਿਨ੍ਹਾਂ ਨੇ ਉਸਦਾ ਸਿਰ ਵੱਢ ਦਿੱਤਾ ਸੀ ਅਤੇ ਬਾਅਦ ਵਿੱਚ ਨੂਪੁਰ ਸ਼ਰਮਾ ਦੇ ਸਮਰਥਨ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ 'ਤੇ ਵਿਅਕਤੀ ਨੂੰ ਮਾਰਨ ਦੀ ਗੱਲ ਕਬੂਲ ਕਰਦੇ ਹੋਏ ਇੱਕ ਵੀਡੀਓ ਰਿਕਾਰਡ ਕੀਤਾ ਸੀ।


ਪੁਲਸ ਨੇ ਮੰਗਲਵਾਰ ਰਾਤ ਰਾਜਸਮੰਦ ਜ਼ਿਲੇ ਦੇ ਭੀਮ ਇਲਾਕੇ 'ਚ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਫੜੇ ਗਏ।ਇਹ ਕਤਲ ਦੁਕਾਨਦਾਰ ਦੇ ਅੱਠ ਸਾਲ ਦੇ ਬੇਟੇ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਨੇਤਾ ਨੂਪੁਰ ਸ਼ਰਮਾ ਦੇ ਸਮਰਥਨ ਵਿੱਚ ਪਾਈ ਗਈ ਇੱਕ ਪੋਸਟ ਤੋਂ ਬਾਅਦ ਹੋਇਆ ਹੈ।


 










ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ