ਨਵੀਂ ਦਿੱਲੀ: ਨਰਿੰਦਰ ਮੋਦੀ ਕੈਬਨਿਟ ਵਿੱਚ ਵੱਡੇ ਫੇਰਬਦਲ ਤੋਂ ਪਹਿਲਾਂ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਠ ਰਾਜਾਂ ਦੇ ਰਾਜਪਾਲ ਬਦਲ ਦਿੱਤੇ ਹਨ। ਭਾਰਤ ਦੇ ਰਾਸ਼ਟਰਪਤੀ ਨੇ ਮੰਗਲਵਾਰ ਨੂੰ ਚਾਰ ਰਾਜਾਂ ਲਈ ਨਵੇਂ ਰਾਜਪਾਲਾਂ ਦੀ ਨਿਯੁਕਤੀ ਕੀਤੀ।

 

ਇਹ ਵੀ ਪੜ੍ਹੋ: ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ

ਰਾਸ਼ਟਰਪਤੀ ਨੇ ਥਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ, ਡਾ. ਹਰੀ ਬਾਬੂ ਕੰਭਾਪਤੀ ਨੂੰ ਮਿਜੋਰਮ ਦਾ ਰਾਜਪਾਲ, ਮੰਗੂਭਾਈ ਛਗਨਭਾਈ ਪਟੇਲ ਨੂੰ ਮੱਧ ਪ੍ਰਦੇਸ਼ ਦਾ ਰਾਜਪਾਲ ਤੇ ਰਾਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਹੈ।

 

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਤਾਜ਼ਾ ਨਿਯੁਕਤੀਆਂ ਤੋਂ ਇਲਾਵਾ, ਰਾਸ਼ਟਰਪਤੀ ਕੋਵਿੰਦ ਨੇ ਐਲਾਨ ਕੀਤਾ ਕਿ ਪੀਐਸ ਮਿਜੋਰਮ ਦੇ ਰਾਜਪਾਲ ਸ਼੍ਰੀਧਰਨ ਪਿਲਾਈ ਦਾ ਤਬਾਦਲਾ ਕਰਕੇ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਜਾਂਦਾ ਹੈ। ਸੱਤਿਆਦੇਵ ਨਾਰਾਇਣ ਆਰੀਆ, ਹਰਿਆਣਾ ਦੇ ਰਾਜਪਾਲ ਦਾ ਤਬਾਦਲਾ ਕਰਕੇ ਤ੍ਰਿਪੁਰਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

 

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਤ੍ਰਿਪੁਰਾ ਦੇ ਰਾਜਪਾਲ ਰਮੇਸ਼ ਬੈਸ ਦਾ ਤਬਾਦਲਾ ਕਰਕੇ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਡਾਰੂ ਦੱਤਾਤਰਾਯ ਦਾ ਤਬਾਦਲਾ ਕਰਕੇ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਅਧਿਕਾਰਤ ਐਲਾਨ ਦੇ ਅਨੁਸਾਰ, ਉਪਰੋਕਤ ਨਿਯੁਕਤੀਆਂ ਉਹਨਾਂ ਦੇ ਆਪਣੇ ਦਫਤਰਾਂ ਦਾ ਕਾਰਜਭਾਰ ਸੰਭਾਲਣ ਦੀਆਂ ਤਰੀਕਾਂ ਤੋਂ ਲਾਗੂ ਹੋਣਗੀਆਂ।