ਪੜਚੋਲ ਕਰੋ

ਰਾਹੁਲ ਗਾਂਧੀ ਦਾ ਮੋਦੀ 'ਤੇ ਵੱਡਾ ਸਿਆਸੀ ਹਮਲਾ, ਬੇਰੁਜ਼ਗਾਰੀ ‘ਰਾਸ਼ਟਰੀ ਆਫ਼ਤ’ ਕਰਾਰ

ਰਾਹੁਲ ਗਾਂਧੀ ਨੇ ਲੌਕਡਾਊਨ ਦੌਰਾਨ ਮਜ਼ਦੂਰਾਂ ਦੇ ਆਪਣੇ ਘਰਾਂ ਨੂੰ ਪਰਤਣ ’ਚ ਆਈਆਂ ਔਕੜਾਂ ਨਾਲ ਜੁੜਿਆ ਵੀਡੀਓ ਸ਼ੇਅਰ ਕਰ ਕੇ ਕੇਂਦਰ ਤੇ ਬਿਹਾਰ ਸਰਕਾਰ ਨੂੰ ਵੀ ਆਪਣੇ ਨਿਸ਼ਾਨੇ ’ਤੇ ਲਿਆ।

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਿਨ--ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਹਮਲਾਵਰ ਰੁਖ ਅਪਣਾ ਰਹੇ ਹਨ। ਹੁਣ ਉਨ੍ਹਾਂ ਨੇ ਬੇਰੁਜ਼ਗਾਰੀ ਨੂੰ ਲੈ ਕੇ ਮੋਦੀ ਤੇ ਕੇਂਦਰ ਸਰਕਾਰ ਉੱਤੇ ਸਿਆਸੀ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਬੇਰੁਜ਼ਗਾਰੀ ਨੂੰ ‘ਰਾਸ਼ਟਰੀ ਆਫ਼ਤ’ ਦੱਸਿਆ ਹੈ। ਇਸ ਦੇ ਨਾਲ ਹੀ ਰੁਜ਼ਗਾਰ ਸਬੰਧੀ ਕੇਂਦਰ ਸਰਕਾਰ ਦੇ ਵਾਅਦਿਆਂ ਨੂੰ ‘ਖੋਖਲਾ’ ਦੱਸਿਆ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਇਸ ਸਮੱਸਿਆ ਦਾ ਛੇਤੀ ਤੋਂ ਛੇਤੀ ਹੱਲ ਲੱਭਣ ਦੀ ਸਲਾਹ ਵੀ ਦਿੱਤੀ ਹੈ। ਰਾਹੁਲ ਗਾਂਧੀ ਨੇ ਇਹ ਸਾਰੀਆਂ ਗੱਲਾਂ ਆਪਣੇ ਇੱਕ ਟਵੀਟ ’ਚ ਆਖੀਆਂ ਹਨ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਹੈ, ‘ਰੁਜ਼ਗਾਰ ਦੀ ਕਮੀ ਇੱਕ ਅਜਿਹੀ ਰਾਸ਼ਟਰੀ ਆਫ਼ਤ ਹੈ, ਜੋ ਡੂੰਘੀ ਹੁੰਦੀ ਜਾ ਰਹੀ ਹੈ। ਮੋਦੀ ਸਰਕਾਰ ਸਿਰਫ਼ ਖੋਖਲੇ ਵਾਅਦੇ ਕਰਨਾ ਜਾਣਦੀ ਹੈ, ਹੱਲ ਕਰਨਾ ਨਹੀਂ।’ ਇਸ ਦੇ ਨਾਲ ਹੀ ਉਨ੍ਹਾਂ ਇੱਕ ਅਖ਼ਬਾਰ ਦੀ ਰਿਪੋਰਟ ਦਾ ਹਵਾਲਾ ਦਿੱਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਤੰਬਰ ਦੇ ਮੁਕਾਬਲੇ ਅਕਤੂਬਰ ’ਚ ਨੌਕਰੀਆਂ ਦੀ ਕਮੀ ਹੋਣ ਲੱਗੀ ਹੈ। ਇਹ ਕਮੀ ਉੱਤਰ ਪ੍ਰਦੇਸ਼-ਬਿਹਾਰ ਸਮੇਤ ਕਈ ਰਾਜਾਂ ਵਿੱਚ ਆਈ ਹੈ। US Election Results: ਅਮਰੀਕੀ ਚੋਣਾਂ 'ਤੇ ਪਿਆ ਰੌਲਾ! ਬਾਇਡਨ ਤੇ ਟਰੰਪ ਦੇ ਹਜ਼ਾਰਾਂ ਸਮਰਥਕ ਸੜਕਾਂ 'ਤੇ ਉੱਤਰੇ ਬੇਰੁਜ਼ਗਾਰੀ ਦੇ ਨਾਲ-ਨਾਲ ਰਾਹੁਲ ਗਾਂਧੀ ਮਹਿੰਗਾਈ ਤੇ ਕਿਸਾਨਾਂ ਦੀ ਘੱਟ ਆਮਦਨ ਦਾ ਮੁੱਦਾ ਵੀ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਚੁਪਾਸੇ ਮਹਿੰਗਾਈ ਦੀ ਮਾਰ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਇੱਕ ਦਿਨ ਪਹਿਲਾਂ ਪਿਆਜ਼ ਤੇ ਬੀਜਾਂ ਦੀਆਂ ਕੀਮਤਾਂ ਵਿੱਚ ਵਾਧੇ ਕਾਰਦ ਕਿਸਾਨਾਂ ਦੇ ਪ੍ਰੇਸ਼ਾਨ ਹੋਣ ਦਾ ਦਾਅਵਾ ਕਰਨ ਵਾਲੀ ਇੱਕ ਰਿਪੋਰਟ ਦੇ ਹਵਾਲੇ ਨਾਲ ਮੋਦੀ ਸਰਕਾਰ ਉੱਤੇ ਸਿਆਸੀ ਨਿਸ਼ਾਨਾ ਵਿੰਨ੍ਹਿਆ। ਰਾਹੁਲ ਗਾਂਧੀ ਨੇ ਕਿਹਾ, ‘ਇੱਕ ਪਾਸੇ ਕਿਸਾਨ ਉੱਤੇ ਦੋਹਰੀ ਮਾਰ- ਮਹਿੰਗੇ ਬੀਜ ਤੇ ਘੱਟ ਭਾਅ ਉੱਤੇ ਫ਼ਸਲ ਦੀ ਖ਼ਰੀਦ। ਦੂਜੇ ਪਾਸੇ ਖਪਤਕਾਰ ਉੱਤੇ ਚਾਰੇ ਪਾਸੇ ਮਹਿੰਗਾਈ ਦੀ ਮਾਰ। ਜ਼ਿੰਮੇਵਾਰ ਸਿਰਫ਼ ਮੋਦੀ ਸਰਕਾਰ!’ ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਲੌਕਡਾਊਨ ਦੌਰਾਨ ਮਜ਼ਦੂਰਾਂ ਦੇ ਆਪਣੇ ਘਰਾਂ ਨੂੰ ਪਰਤਣ ’ਚ ਆਈਆਂ ਔਕੜਾਂ ਨਾਲ ਜੁੜਿਆ ਵੀਡੀਓ ਸ਼ੇਅਰ ਕਰ ਕੇ ਕੇਂਦਰ ਤੇ ਬਿਹਾਰ ਸਰਕਾਰ ਨੂੰ ਵੀ ਆਪਣੇ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ,‘ਜਦੋਂ ਲੱਖਾਂ ਮਜ਼ਦੂਰ ਭੈਣ-ਭਰਾ ਦੇਸ਼ ਦੇ ਵੱਖੋ–ਵੱਖਰੇ ਹਿੱਸਿਆਂ ਤੋਂ ਬਿਹਾਰ ਤੇ ਉੱਤਰ ਪ੍ਰਦੇਸ਼ ਵੱਲ ਭੁੱਖੇ-ਭਾਣੇ ਪੈਦਲ ਚੱਲਣ ਲਈ ਮਜਬੂਰ ਹੋ ਗਏ ਸਨ, ਤਦ ਮੋਦੀ-ਨਿਤਿਸ਼ ਸਰਕਾਰਾਂ ਨੇ ਅਜਿਹਾ ਸ਼ਰਮਨਾਕ ਕਹਿਰ ਢਾਹਿਆ। ਕਾਂਗਰਸ ਪਾਰਟੀ ਸਰਕਾਰ ’ਚ ਨਹੀਂ ਹੈ, ਫਿਰ ਵੀ ਅਸੀਂ ਇਸ ਅੱਤਿਆਚਾਰ ਵਿਰੁੱਧ ਮਜ਼ਦੂਰ ਭਰਾਵਾਂ ਦੀ ਮਦਦ ਕੀਤੀ, ਇਹੋ ਸੱਚ ਹੈ।’ Cricket News : IPL ਦੇ ਫਾਈਨਲ ’ਚ ਪਹੁੰਚਣ ਲਈ ਮੁੰਬਈ ਤੇ ਦਿੱਲੀ ਵਿਚਕਾਰ ਟੱਕਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget