ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪੁਲਿਸ ਦੇ DSP ਕੇਡਰ ਨੂੰ ਦਿੱਲੀ ਸਮੇਤ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਪੁਲਿਸ ਫੋਰਸ ਨਾਲ ਮਿਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਟੀ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਦੀਆਂ ਸਾਰੀਆਂ ਮਨਜ਼ੂਰ ਹੋਈਆਂ ਪੋਸਟਾਂ ਨੂੰ ਦਿੱਲੀ ਦੇ ਸੰਯੁਕਤ ਕੇਡਰ ਐਂਟਰੀ ਗਰੇਡ ਤੇ ਹੋਰਾਂ ਯੂਟੀਜ਼ ਨਾਲ ਮਿਲਾ ਦਿੱਤਾ ਜਾਵੇਗਾ ਤੇ ਉਹ ਕਿਸੇ ਵੀ ਯੂਟੀ ਵਿੱਚ ਆਪਣੀ ਬਦਲੀ ਕਰਵਾ ਸਕਦੇ ਹਨ।

 

ਮੰਤਰਾਲੇ ਦੇ ਅਧਿਕਾਰੀ ਨੇ ਅੱਜ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪੁਲਿਸ ਦੇ DSP ਕੇਡਰ ਨੂੰ ਦਿੱਲੀ, ਅੰਡੇਮਾਨ ਤੇ ਨਿਕੋਬਾਰ ਟਾਪੂਆਂ, ਲਕਸ਼ਦੀਪ, ਦਮਨ ਤੇ ਦੇਉ ਤੇ ਦਾਦਰਾ ਤੇ ਨਗਰ ਹਵੇਲੀ ਦੀਆਂ ਪੁਲਿਸ ਫੋਰਸਾਂ ਨਾਲ ਰਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।