ਦਿੱਲੀ ਦੇ ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ, ਇਸ ਵਜ੍ਹਾ ਕਰਕੇ CM ਆਤਿਸ਼ੀ ਨੇ ਲਿਆ ਇਹ ਵੱਡਾ ਫੈਸਲਾ
ਰਾਜਧਾਨੀ 'ਚ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ 'ਚ ਸਰਕਾਰੀ ਦਫਤਰਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਸੀਐਮ ਆਤਿਸ਼ੀ ਨੇ ਦੱਸਿਆ ਕਿ ਦਿੱਲੀ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਬਦਲ ਦਿੱਤਾ
Delhi Govt Offices Timing Changed: ਰਾਜਧਾਨੀ 'ਚ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ 'ਚ ਸਰਕਾਰੀ ਦਫਤਰਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਸੀਐਮ ਆਤਿਸ਼ੀ ਨੇ ਦੱਸਿਆ ਕਿ ਦਿੱਲੀ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਬਦਲ ਦਿੱਤਾ ਗਿਆ ਹੈ। ਸੀਐਮ ਆਤਿਸ਼ੀ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਟ੍ਰੈਫਿਕ ਸਮੱਸਿਆ ਤੋਂ ਵੀ ਕਾਫੀ ਹੱਦ ਤੱਕ ਰਾਹਤ ਮਿਲੇਗੀ।
ਸੀਐਮ ਆਤਿਸ਼ੀ (CM Atishi Marlena) ਨੇ ਇੰਸਟਾਗ੍ਰਾਮ 'ਤੇ ਲਿਖਿਆ, "ਦਿੱਲੀ ਨਗਰ ਨਿਗਮ ਦਫ਼ਤਰ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ, ਕੇਂਦਰ ਸਰਕਾਰ ਦੇ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਹਨ। ਦਿੱਲੀ ਸਰਕਾਰ ਦੇ ਦਫ਼ਤਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹਨ। "
ਇਹ ਐਲਾਨ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕੀਤਾ। ਵਧਦੇ ਪ੍ਰਦੂਸ਼ਣ ਕਾਰਨ ਅੱਜ ਤੋਂ ਦਿੱਲੀ-ਐਨਸੀਆਰ ਵਿੱਚ ਵੀ GRAP-3 ਲਾਗੂ ਹੋ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ 5ਵੀਂ ਤੱਕ ਦੇ ਸਾਰੇ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।
ਇਸ ਫੈਸਲੇ ਪਿੱਛੇ ਦਿੱਲੀ ਸਰਕਾਰ ਦਾ ਇਰਾਦਾ ਸੜਕ 'ਤੇ ਆਵਾਜਾਈ ਨੂੰ ਘੱਟ ਕਰਨਾ ਹੈ। ਸੜਕਾਂ 'ਤੇ ਇੱਕੋ ਸਮੇਂ ਜ਼ਿਆਦਾ ਵਾਹਨਾਂ ਕਾਰਨ ਆਵਾਜਾਈ ਅਤੇ ਪ੍ਰਦੂਸ਼ਣ ਦੀ ਸਮੱਸਿਆ ਵੱਧ ਜਾਂਦੀ ਹੈ।
ਹੋਰ ਪੜ੍ਹੋ : ਮੁੰਬਈ ਦੇ BKC ਮੈਟਰੋ ਸਟੇਸ਼ਨ ਦੇ ਬਾਹਰ ਅੱ*ਗ ਲੱਗਣ ਕਾਰਨ ਮੱਚਿਆ ਹੜਕੰਪ, ਸੇਵਾਵਾਂ ਹੋਈਆਂ ਬੰਦ
ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਦੋ ਦਿਨਾਂ ਤੱਕ ‘ਗੰਭੀਰ’ ਸ਼੍ਰੇਣੀ ਵਿੱਚ ਰਹੀ। ਸ਼ੁੱਕਰਵਾਰ ਨੂੰ ਵੀ ਏਅਰ ਕੁਆਲਿਟੀ ਇੰਡੈਕਸ 411 ਸੀ, ਜੋ 'ਗੰਭੀਰ' ਸ਼੍ਰੇਣੀ 'ਚ ਆਉਂਦਾ ਹੈ। ਦਿੱਲੀ ਵਿੱਚ ਈ-ਬੱਸਾਂ ਅਤੇ ਸੀਐਨਜੀ ਨਾਲ ਚੱਲਣ ਵਾਲੀਆਂ ਬੱਸਾਂ ਨੂੰ ਛੱਡ ਕੇ ਅੰਤਰਰਾਜੀ ਬੱਸਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ BS 3 ਪੈਟਰੋਲ ਅਤੇ BS 4 ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ 'ਤੇ ਵੀ ਪਾਬੰਦੀ ਲਗਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ