ਪੜਚੋਲ ਕਰੋ
Advertisement
ਪਿਆਜ਼ ਦਾ ਰੇਟ ਅਜੇ ਵੀ 100 ਤੋਂ ਪਾਰ, ਮੋਦੀ ਸਰਕਾਰ ਦਾ ਵੱਡਾ ਫੈਸਲਾ
ਮੰਦੀ ਦੇ ਮੌਸਮ 'ਚ ਮਹਿੰਗਾਈ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੇਂਦਰ ਸਰਕਾਰ ਤੋਂ ਵੱਡੀ ਰਾਹਤ ਮਿਲਣ ਜਾ ਰਹੀ ਹੈ। ਪਿਆਜ਼ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਨੇ ਪਿਆਜ਼ ਦੀ ਦਰਾਮਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਨਵੀਂ ਦਿੱਲੀ: ਮੰਦੀ ਦੇ ਮੌਸਮ 'ਚ ਮਹਿੰਗਾਈ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੇਂਦਰ ਸਰਕਾਰ ਤੋਂ ਵੱਡੀ ਰਾਹਤ ਮਿਲਣ ਜਾ ਰਹੀ ਹੈ। ਪਿਆਜ਼ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਨੇ ਪਿਆਜ਼ ਦੀ ਦਰਾਮਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ 1.2 ਲੱਖ ਟਨ ਪਿਆਜ਼ ਦੀ ਦਰਾਮਦ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ। ਹੁਣ ਵੀ ਪਿਆਜ਼ 100 ਰੁਪਏ ਪ੍ਰਤੀ ਕਿੱਲੋ ਤੱਕ ਵਿਕ ਰਿਹਾ ਹੈ।
ਕੈਬਨਿਟ ਮੀਟਿੰਗ 'ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੰਤਰੀ ਮੰਡਲ ਨੇ 1.2 ਲੱਖ ਟਨ ਪਿਆਜ਼ ਦੀ ਦਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਾਨਸੂਨ ਦੇ ਮੌਸਮ ਦੇ ਅੰਤ 'ਚ ਭਾਰੀ ਬਾਰਸ਼ ਕਾਰਨ ਪਿਆਜ਼ ਦੀ ਫਸਲ ਦੇ ਨੁਕਸਾਨ ਕਾਰਨ ਦੇਸ਼ ਵਿੱਚ ਪਿਆਜ਼ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ।
ਵਿਦੇਸ਼ੀ ਵਪਾਰ ਕਰਨ ਵਾਲੀ ਕੇਂਦਰੀ ਸਰਕਾਰ ਦੀ ਕੰਪਨੀ ਐਮਐਮਟੀਸੀ ਨੇ ਵੀ 4,000 ਟਨ ਪਿਆਜ਼ ਦੀ ਦਰਾਮਦ ਕਰਨ ਦਾ ਟੈਂਡਰ ਜਾਰੀ ਕੀਤਾ ਹੈ। ਬਾਜ਼ਾਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੀ ਆਜ਼ਾਦਪੁਰ ਮੰਡੀ 'ਚ ਪਿਆਜ਼ ਦਾ ਥੋਕ ਮੁੱਲ 40-60 ਰੁਪਏ ਪ੍ਰਤੀ ਕਿੱਲੋ ਸੀ। ਦਿੱਲੀ-ਐਨਸੀਆਰ 'ਚ ਪਿਆਜ਼ ਦੀ ਪ੍ਰਚੂਨ ਕੀਮਤ 60-80 ਰੁਪਏ ਪ੍ਰਤੀ ਕਿੱਲੋ ਸੀ। ਕੁਝ ਦਿਨ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪਿਆਜ਼ ਦੀ ਪ੍ਰਚੂਨ ਕੀਮਤ 100 ਰੁਪਏ ਪ੍ਰਤੀ ਕਿੱਲੋ ਹੋ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਅਪਰਾਧ
ਪੰਜਾਬ
ਪੰਜਾਬ
Advertisement