ਕੈਬਨਿਟ ਮੀਟਿੰਗ 'ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੰਤਰੀ ਮੰਡਲ ਨੇ 1.2 ਲੱਖ ਟਨ ਪਿਆਜ਼ ਦੀ ਦਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਾਨਸੂਨ ਦੇ ਮੌਸਮ ਦੇ ਅੰਤ 'ਚ ਭਾਰੀ ਬਾਰਸ਼ ਕਾਰਨ ਪਿਆਜ਼ ਦੀ ਫਸਲ ਦੇ ਨੁਕਸਾਨ ਕਾਰਨ ਦੇਸ਼ ਵਿੱਚ ਪਿਆਜ਼ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ।
ਵਿਦੇਸ਼ੀ ਵਪਾਰ ਕਰਨ ਵਾਲੀ ਕੇਂਦਰੀ ਸਰਕਾਰ ਦੀ ਕੰਪਨੀ ਐਮਐਮਟੀਸੀ ਨੇ ਵੀ 4,000 ਟਨ ਪਿਆਜ਼ ਦੀ ਦਰਾਮਦ ਕਰਨ ਦਾ ਟੈਂਡਰ ਜਾਰੀ ਕੀਤਾ ਹੈ। ਬਾਜ਼ਾਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੀ ਆਜ਼ਾਦਪੁਰ ਮੰਡੀ 'ਚ ਪਿਆਜ਼ ਦਾ ਥੋਕ ਮੁੱਲ 40-60 ਰੁਪਏ ਪ੍ਰਤੀ ਕਿੱਲੋ ਸੀ। ਦਿੱਲੀ-ਐਨਸੀਆਰ 'ਚ ਪਿਆਜ਼ ਦੀ ਪ੍ਰਚੂਨ ਕੀਮਤ 60-80 ਰੁਪਏ ਪ੍ਰਤੀ ਕਿੱਲੋ ਸੀ। ਕੁਝ ਦਿਨ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪਿਆਜ਼ ਦੀ ਪ੍ਰਚੂਨ ਕੀਮਤ 100 ਰੁਪਏ ਪ੍ਰਤੀ ਕਿੱਲੋ ਹੋ ਗਈ ਸੀ।