ਪੜਚੋਲ ਕਰੋ

ਹੁਣ ਫੌਜ ਬਾਰੇ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ

ਮੋਦੀ ਸਰਕਾਰ ਇੱਕ ਹੋਰ ਇਤਿਹਾਸਕ ਕਦਮ ਚੁੱਖਣ ਜਾ ਰਹੀ ਹੈ। ਹੁਣ ਤਿੰਨੇ ਫੌਜਾਂ ਇੱਕੋ ਜਰਨੈਲ ਦੇ ਅਧੀਨ ਹੋਣਗੀਆਂ। ਇਸ ਲਈ ਮੰਗਲਵਾਰ ਨੂੰ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਦਾ ਅਹੁਦਾ ਕਾਇਮ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਡੀਐਸ ਸਰਕਾਰ ਲਈ ਇੱਕੋ-ਇੱਕ ਫ਼ੌਜੀ ਸਲਾਹਕਾਰ ਵਜੋਂ ਕੰਮ ਕਰੇਗਾ।

ਨਵੀਂ ਦਿੱਲੀ: ਮੋਦੀ ਸਰਕਾਰ ਇੱਕ ਹੋਰ ਇਤਿਹਾਸਕ ਕਦਮ ਚੁੱਖਣ ਜਾ ਰਹੀ ਹੈ। ਹੁਣ ਤਿੰਨੇ ਫੌਜਾਂ ਇੱਕੋ ਜਰਨੈਲ ਦੇ ਅਧੀਨ ਹੋਣਗੀਆਂ। ਇਸ ਲਈ ਮੰਗਲਵਾਰ ਨੂੰ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਦਾ ਅਹੁਦਾ ਕਾਇਮ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਡੀਐਸ ਸਰਕਾਰ ਲਈ ਇੱਕੋ-ਇੱਕ ਫ਼ੌਜੀ ਸਲਾਹਕਾਰ ਵਜੋਂ ਕੰਮ ਕਰੇਗਾ। ਸੂਤਰਾਂ ਮੁਤਾਬਕ 1999 ਵਿੱਚ ਕਾਰਗਿਲ ਸਮੀਖ਼ਿਆ ਕਮੇਟੀ ਨੇ ਸਰਕਾਰ ਨੂੰ ਅਜਿਹੇ ਸਲਾਹਕਾਰ ਵਜੋਂ ਸੀਡੀਐਸ ਦਾ ਅਹੁਦਾ ਕਾਇਮ ਕਰਨ ਦਾ ਸੁਝਾਅ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਹੋਈ ਬੈਠਕ ’ਚ ਇਸ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ। ਸਰਕਾਰੀ ਸੂਤਰਾਂ ਮੁਤਾਬਕ ਚੀਫ਼ ਆਫ਼ ਡਿਫੈਂਸ ਸਟਾਫ਼ ਫ਼ੌਜ ਨਾਲ ਸਬੰਧਤ ਮਾਮਲਿਆਂ ਦੇ ਵਿਭਾਗ ਦੇ ਮੁਖੀ ਹੋਣਗੇ। ਵਿਭਾਗ ਨੂੰ ਰੱਖਿਆ ਮੰਤਰਾਲਾ ਕਾਇਮ ਕਰੇਗਾ ਤੇ ਉਹ ਇਸ ਦੇ ਸਕੱਤਰ ਦੇ ਰੂਪ ਵਿਚ ਕੰਮ ਕਰਨਗੇ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਦੀ ਰਿਪੋਰਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸੇ ਕਮੇਟੀ ਨੇ ਸੀਡੀਐਸ ਦੀਆਂ ਜ਼ਿੰਮੇਵਾਰੀਆਂ ਤੇ ਢਾਂਚੇ ਨੂੰ ਆਖ਼ਰੀ ਰੂਪ ਦਿੱਤਾ ਸੀ। ਸੀਡੀਐਸ ‘ਚਾਰ ਸਟਾਰਾਂ ਵਾਲਾ ਜਨਰਲ’ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਐਲਾਨ ਕੀਤਾ ਸੀ ਕਿ ਸੀਡੀਐੱਸ ਦੀ ਨਿਯੁਕਤੀ ਕੀਤੀ ਜਾਵੇਗੀ। ਸਰਕਾਰ ਅਗਲੇ ਕੁਝ ਦਿਨਾਂ ’ਚ ਸੀਡੀਐਸ ਬਾਰੇ ਐਲਾਨ ਕਰ ਸਕਦੀ ਹੈ ਤੇ ਅਹੁਦੇ ਲਈ ਫ਼ੌਜ ਮੁਖੀ ਬਿਪਿਨ ਰਾਵਤ ਦਾ ਨਾਂ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ। ਉਹ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਅਧਿਕਾਰੀਆਂ ਮੁਤਾਬਕ ਸੀਡੀਐਸ ਦੀ ਤਨਖ਼ਾਹ ਹੋਰਾਂ ਫ਼ੌਜ ਮੁਖੀਆਂ ਵਾਂਗ ਹੀ ਹੋਵੇਗੀ ਪਰ ਪ੍ਰੋਟੋਕੋਲ ਦੇ ਹਿਸਾਬ ਨਾਲ ਉਹ ਇਨ੍ਹਾਂ ਤੋਂ ਉੱਪਰ ਹੋਣਗੇ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget