- ਵਰਤਮਾਨ ਸਮੇਂ ਵਿੱਚ ਕਾਨਟ੍ਰੈਕਟ ਫਾਰਮਿੰਗ ਕਾਨੂੰਨ ਵਿੱਚ ਕਿਸਾਨ ਕੋਲ ਅਦਾਲਤ ਵਿੱਚ ਜਾਣ ਦਾ ਅਧਿਕਾਰ ਨਹੀਂ। ਸਰਕਾਰ ਇਸ ਵਿੱਚ ਸੋਧ ਕਰ ਅਦਾਲਤ ਵਿੱਚ ਜਾਣ ਦੇ ਅਧਿਕਾਰ ਨੂੰ ਸ਼ਾਮਲ ਕਰ ਸਕਦੀ ਹੈ।
- ਨਵੇਂ ਕਾਨੂੰਨਾਂ ਮੁਤਾਬਕ ਪ੍ਰਾਈਵੇਟ ਪਲੇਅਰ ਪੈਨ ਕਾਰਡ ਦੀ ਮਦਦ ਨਾਲ ਕੰਮ ਕਰ ਸਕਦੇ ਹਨ, ਪਰ ਕਿਸਾਨਾਂ ਨੇ ਰਜਿਸਟ੍ਰੇਸ਼ਨ ਪ੍ਰਣਾਲੀ ਬਾਰੇ ਗੱਲ ਕੀਤੀ। ਸਰਕਾਰ ਨੇ ਇਸ ਸ਼ਰਤ ਨੂੰ ਸਵੀਕਾਰ ਕੀਤਾ ਹੈ।
- ਇਸ ਤੋਂ ਇਲਾਵਾ, ਸਰਕਾਰ ਨਿੱਜੀ ਪਲੇਅਰਸ 'ਤੇ ਟੈਕਸ ਲਾਉਣ ਲਈ ਵੀ ਸਹਿਮਤ ਹੁੰਦੀ ਨਜ਼ਰ ਆਈ ਹੈ।
- ਕਿਸਾਨ ਨੇਤਾਵਾਂ ਮੁਤਾਬਕ ਅਮਿਤ ਸ਼ਾਹ ਨੇ ਕਿਸਾਨਾਂ ਦੀ ਸਹੂਲਤ ਅਨੁਸਾਰ ਐਮਐਸਪੀ ਸਿਸਟਮ ਤੇ ਮੰਡੀ ਪ੍ਰਣਾਲੀ ਵਿੱਚ ਕੁਝ ਤਬਦੀਲੀਆਂ ਕਰਨ ਦੀ ਗੱਲ ਕੀਤੀ ਹੈ।
Farmers Protest: ਸਰਕਾਰ ਨਹੀਂ ਲਵੇਗੀ ਖੇਤੀ ਕਾਨੂੰਨ ਵਾਪਸ, 3 ਵੱਡੀਆਂ ਸੋਧਾਂ ਲਈ ਸਹਿਮਤ, ਜਾਣੋ ਕਿੱਥੇ ਫਸਿਆ ਕਿਸਾਨਾਂ ਤੇ ਸਰਕਾਰ ਦਾ ਪੇਚਾ
ਏਬੀਪੀ ਸਾਂਝਾ | 09 Dec 2020 01:31 PM (IST)
ਕਿਸਾਨਾਂ ਤੇ ਸਰਕਾਰ ਦਰਮਿਆਨ ਛੇਵੇਂ ਦੌਰ ਦੀ ਗੱਲਬਾਤ ਰੱਦ ਕਰ ਦਿੱਤੀ ਗਈ ਹੈ ਪਰ ਅੱਜ ਸਰਕਾਰ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ ਹੈ, ਜਿਸ ਵਿੱਚ ਕਿਸਾਨਾਂ ਦੀਆਂ ਕੁਝ ਮੰਗਾਂ ਵਿਚਾਰੀਆਂ ਹਨ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਕਿਸਾਨਾਂ ਵੱਲੋਂ ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਇਸ ਨੂੰ ਰਾਜਨੀਤਕ ਪਾਰਟੀਆਂ ਨੇ ਵੀ ਸਮਰਥਨ ਦਿੱਤਾ। ਇਸ ਕਰਕੇ ਮੋਦੀ ਸਰਕਾਰ ਉੱਪਰ ਦਬਾਅ ਵੀ ਬਣਿਆ। ਇਸ ਕਰਕੇ ਸ਼ਾਮ ਹੁੰਦੇ ਤਕ ਤਸਵੀਰ ਬਦਲਦੀ ਨਜ਼ਰ ਆਈ। ਕਿਸਾਨ ਲੀਡਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਕਈ ਘੰਟੇ ਚੱਲੀ ਇਸ ਬੈਠਕ ਵਿੱਚ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਵੇਗਾ। ਸਰਕਾਰ ਕਿਹੜੀਆਂ ਸੋਧਾਂ 'ਤੇ ਹੋਈ ਸਹਿਮਤ? ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨ ਵਿੱਚ ਬਹੁਤ ਸਾਰੀਆਂ ਕਮੀਆਂ ਦੱਸੀਆਂ ਗਈਆਂ ਤੇ ਕਿਹਾ ਗਿਆ ਸੀ ਕਿ ਸਾਰੇ ਕਾਨੂੰਨ ਵਾਪਸ ਲੈ ਲਏ ਜਾਣੇ ਚਾਹੀਦੇ ਹਨ। ਹਾਲਾਂਕਿ, ਸਰਕਾਰ ਨੇ ਸਹਿਮਤੀ ਪ੍ਰਗਟਾਈ ਪਰ ਨਾਲ ਹੀ ਸਪੱਸ਼ਟ ਕਰ ਦਿੱਤਾ ਕਿ ਉਹ ਕਾਨੂੰਨ ਵਾਪਸ ਨਹੀਂ ਲਵੇਗੀ। ਅਜਿਹੀ ਸਥਿਤੀ ਵਿੱਚ ਸਰਕਾਰ ਨੇ ਕਿਸਾਨਾਂ ਦੀਆਂ ਕੁਝ ਮੁੱਖ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।