Greater Noida Expressway Bus Accident : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ 'ਤੇ ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਨਾਲੇਜ ਪਾਰਕ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਹਾਦਸੇ 'ਚ 20 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਸ ਘਟਨਾ ਦੀ ਜਾਣਕਾਰੀ ਗ੍ਰੇਟਰ ਨੋਇਡਾ ਪੁਲਿਸ ਨੇ ਦਿੱਤੀ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ 'ਤੇ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਇਸ ਦਾ ਮੁੱਖ ਕਾਰਨ ਸ਼ਰਾਬ ਪੀ ਕੇ ਗੱਡੀ ਚਲਾਉਣਾ ਹੈ।

ਆਵਾਜਾਈ ਨੂੰ ਮੁੜ ਕੀਤਾ ਚਾਲੂ  







ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅੱਧਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਘਟਨਾ ਤੋਂ ਬਾਅਦ ਹਫੜਾ-ਦਫੜੀ ਮੱਚ ਗਈ, ਜ਼ਖਮੀਆਂ ਦੀਆਂ ਚੀਕਾਂ ਸੁਣ ਕੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਜਾਣਕਾਰੀ ਮੁਤਾਬਕ ਇਕ ਬੱਸ ਮੱਧ ਪ੍ਰਦੇਸ਼ ਤੋਂ ਦਿੱਲੀ ਆ ਰਹੀ ਸੀ, ਜਦਕਿ ਦੂਜੀ ਬੱਸ ਪ੍ਰਤਾਪਗੜ੍ਹ ਤੋਂ ਆਨੰਦ ਵਿਹਾਰ ਜਾ ਰਹੀ ਸੀ। ਹਾਦਸਾਗ੍ਰਸਤ ਬੱਸਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਕਾਰਨ ਜਾਮ ਵਰਗੀ ਸਥਿਤੀ ਪੈਦਾ ਹੋ ਗਈ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।