Green Card in India: ਅਮਰੀਕਾ 'ਚ ਗ੍ਰੀਨ ਕਾਰਡ ਉਡੀਕ ਰਹੇ 10.5 ਲੱਖ ਭਾਰਤੀਆਂ ਨੂੰ ਝਟਕਾ!
Green Card: ਦਰਅਸਲ ਗ੍ਰੀਨ ਕਾਰਡ ਨੂੰ ਅਧਿਕਾਰਤ ਤੌਰ ’ਤੇ ਸਥਾਈ ਨਿਵਾਸੀ ਕਾਰਡ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਇਹ ਅਮਰੀਕਾ ਵਿੱਚ ਪਰਵਾਸੀਆਂ ਨੂੰ ਸਬੂਤ ਦੇ ਤੌਰ ’ਤੇ ਜਾਰੀ ਕੀਤਾ ਜਾਣ ਵਾਲਾ ਇੱਕ ਦਸਤਾਵੇਜ਼ ਹੈ...
Green Card in India: ਅਮਰੀਕਾ ਵਿੱਚ ਭਾਰਤੀਆਂ ਲਈ ਗ੍ਰੀਨ ਕਾਰਡ ਦਾ ਇੰਤਜ਼ਾਰ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। 10.5 ਲੱਖ ਤੋਂ ਵੱਧ ਭਾਰਤੀ ਰੁਜ਼ਗਾਰ ਅਧਾਰਤ ਗ੍ਰੀਨ ਕਾਰਡ ਲਈ ਕਤਾਰ ਵਿੱਚ ਹਨ ਤੇ ਕਰੀਬ ਚਾਰ ਲੱਖ ਲੋਕਾਂ ਦੀ ਅਮਰੀਕਾ ਵਿੱਚ ਸਥਾਈ ਨਿਵਾਸ ਦਾ ਕਾਨੂੰਨੀ ਦਸਤਾਵੇਜ਼ ਮਿਲਣ ਤੋਂ ਪਹਿਲਾਂ ਹੀ ਮੌਤ ਹੋ ਸਕਦੀ ਹੈ। ਇੱਕ ਨਵੇਂ ਅਧਿਐਨ ਵਿਚ ਇਹ ਗੱਲ ਸਾਹਮਣੇ ਆਈ ਹੈ।
ਦਰਅਸਲ ਗ੍ਰੀਨ ਕਾਰਡ ਨੂੰ ਅਧਿਕਾਰਤ ਤੌਰ ’ਤੇ ਸਥਾਈ ਨਿਵਾਸੀ ਕਾਰਡ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਇਹ ਅਮਰੀਕਾ ਵਿੱਚ ਪਰਵਾਸੀਆਂ ਨੂੰ ਸਬੂਤ ਦੇ ਤੌਰ ’ਤੇ ਜਾਰੀ ਕੀਤਾ ਜਾਣ ਵਾਲਾ ਇੱਕ ਦਸਤਾਵੇਜ਼ ਹੈ ਜੋ ਦੱਸਦਾ ਹੈ ਕਿ ਧਾਰਕ ਨੂੰ ਸਥਾਈ ਰੂਪ ’ਚ ਦੇਸ਼ ਵਿੱਚ ਰਹਿਣ ਦਾ ਵਿਸ਼ੇਸ਼ ਅਧਿਕਾਰ ਦਿੱਤਾ ਗਿਆ ਹੈ। ਹਰ ਮੁਲਕ ਦੇ ਲੋਕਾਂ ਨੂੰ ਗ੍ਰੀਨ ਕਾਰਡ ਜਾਰੀ ਕਰਨ ਦੀ ਗਿਣਤੀ ਸੀਮਤ ਹੈ।
ਅਮਰੀਕੀ ਥਿੰਕ ਟੈਂਕ ‘ਕੈਟੋ ਇੰਸਟੀਚਿਊਟ’ ਦੇ ਡੇਵਿਡ ਜੇ ਬਾਇਰ ਦੇ ਅਧਿਐਨ ਮੁਤਾਬਕ, ‘ਰੁਜ਼ਗਾਰ ਅਧਾਰਿਤ ਗ੍ਰੀਨ ਕਾਰਡ ਲਈ ਬਕਾਇਆ ਅਰਜ਼ੀਆਂ ਦੀ ਗਿਣਤੀ ਇਸ ਸਾਲ 18 ਲੱਖ ਦੇ ਰਿਕਾਰਡ ਪੱਧਰ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 11 ਲੱਖ (63 ਪ੍ਰਤੀਸ਼ਤ) ਅਰਜ਼ੀਆਂ ਭਾਰਤ ਤੋਂ ਹਨ। ਕਰੀਬ 2,50,000 (14 ਪ੍ਰਤੀਸ਼ਤ) ਚੀਨ ਤੋਂ ਹਨ।
ਅਧਿਐਨ ਮੁਤਾਬਕ ਕਿਸੇ ਵੀ ਦੇਸ਼ ਨੂੰ ਸੱਤ ਪ੍ਰਤੀਸ਼ਤ ਤੋਂ ਵੱਧ ਗ੍ਰੀਨ ਕਾਰਡ ਨਹੀਂ ਦਿੱਤੇ ਜਾ ਸਕਦੇ। ਭਾਰਤੀਆਂ ਦੀਆਂ 11 ਲੱਖ ਬਕਾਇਆ ਅਰਜ਼ੀਆਂ ਵਿੱਚੋਂ ਜ਼ਿਆਦਾਤਰ ਖਾਮੀਆਂ ਵਾਲੀ ਇਮੀਗ੍ਰੇਸ਼ਨ ਪ੍ਰਣਾਲੀ ਦਾ ਸ਼ਿਕਾਰ ਹਨ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੇ ਨਵੇਂ ਅਰਜ਼ੀਕਰਤਾਵਾਂ ਨੂੰ ਜੀਵਨ ਭਰ ਲਈ ਇੰਤਜ਼ਾਰ ਕਰਨਾ ਪਏਗਾ ਤੇ 4 ਲੱਖ ਤੋਂ ਵੱਧ ਲੋਕਾਂ ਦੀ ਗ੍ਰੀਨ ਕਾਰਡ ਮਿਲਣ ਤੋਂ ਪਹਿਲਾਂ ਹੀ ਮੌਤ ਵੀ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।