Grenade Attack In Pulwama : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ CRPF ਅਤੇ ਪੁਲਿਸ ਚੌਕੀ 'ਤੇ ਸੁੱਟਿਆ ਗ੍ਰੇਨੇਡ, 2 ਸੁਰੱਖਿਆ ਕਰਮਚਾਰੀ ਜ਼ਖਮੀ
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਨਾਕਾ ਪਾਰਟੀ 'ਤੇ ਗ੍ਰੇਨੇਡ ਨਾਲ ਹਮਲਾ ਕੀਤਾ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੇ 2 ਜਵਾਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਪੁਲਵਾਮਾ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਨਾਕਾ ਪਾਰਟੀ 'ਤੇ ਗ੍ਰੇਨੇਡ ਨਾਲ ਹਮਲਾ ਕੀਤਾ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੇ 2 ਜਵਾਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਹਮਲਾ ਪੁਲਵਾਮਾ ਵਿੱਚ ਡਾਕਖਾਨੇ ਨੇੜੇ ਹੋਇਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਇਸਲਾਮਿਕ ਸਟੇਟ ਜੰਮੂ-ਕਸ਼ਮੀਰ (ISJK) ਦਾ ਇਕ ਅੱਤਵਾਦੀ ਮਾਰਿਆ ਗਿਆ। ਇਹ ਅੱਤਵਾਦੀ ਇੱਕ ਪੁਲਿਸ ਅਧਿਕਾਰੀ ਦੀ ਹੱਤਿਆ ਵਿੱਚ ਸ਼ਾਮਲ ਸੀ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਇਹ ਮੁਕਾਬਲਾ ਸ਼ਨੀਵਾਰ ਦੇਰ ਰਾਤ ਦੱਖਣੀ ਕਸ਼ਮੀਰ ਜ਼ਿਲੇ ਦੇ ਸ਼੍ਰੀਗੁਫਵਾੜਾ ਇਲਾਕੇ ਦੇ ਕੇਕਲਾਨ 'ਚ ਸ਼ੁਰੂ ਹੋਇਆ। ਸ਼ਨੀਵਾਰ ਨੂੰ ਦੱਖਣੀ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਇਹ ਤੀਜਾ ਮੁਕਾਬਲਾ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸ਼ੋਪੀਆਂ ਅਤੇ ਪੁਲਵਾਮਾ 'ਚ ਮੁਕਾਬਲੇ 'ਚ ਦੋ-ਦੋ ਅੱਤਵਾਦੀ ਮਾਰੇ ਗਏ ਸਨ।
ਇਹ ਵੀ ਪੜ੍ਹੋ : ਇੱਕ ਲੀਟਰ ਪੈਟਰੋਲ 'ਚ 96.9 ਕਿਲੋਮੀਟਰ ਤੱਕ ਦੀ ਐਵਰੇਜ ਦਿੰਦੀਆਂ ਹਨ ਇਹ 5 ਬਾਈਕ , ਕੀਮਤ ਵੀ ਹੈ ਬਹੁਤ ਘੱਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
