ਪੜਚੋਲ ਕਰੋ

ਕਿਸਾਨਾਂ ਦੇ ਇਕ ਸਮੂਹ ਨੇ ਮੰਨੀ ਸਰਕਾਰ ਦੀ ਗੱਲ, ਅੰਦੋਲਨ ਤੋਂ ਪਿੱਛੇ ਹਟਣ ਲਈ ਤਿਆਰ

ਤਿੰਨ ਸੰਗਠਨਾਂ ਵੱਲੋਂ ਦਸਤਖ਼ਤ ਕੀਤੀ ਇਕ ਚਿੱਠੀ 'ਚ ਕਿਹਾ ਗਿਆ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਜਥੇਬੰਦੀਆਂ ਦੇ ਸੁਝਾਵਾਂ ਦੇ ਮੁਤਾਬਕ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਆਪਣਾ ਪ੍ਰਦਰਸ਼ਨ ਹੋਰ ਮਜਬੂਤ ਕਰਨ ਲਈ ਪ੍ਰਦਰਸ਼ਨਕਾਰੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ।ਇਸ ਦਰਮਿਆਨ ਹਰਿਆਣਾ ਦੇ ਕਿਸਾਨਾਂ ਦੇ ਇਕ ਸਮੂਹ ਨੇ ਖੁਦ ਨੂੰ ਪੰਜਾਬ ਦੇ ਕਿਸਾਨਾਂ ਤੋਂ ਵੱਖ ਕਰ ਲਿਆ ਹੈ। ਦਰਅਸਲ ਉਹ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਸੋਧ ਦੇ ਨਾਲ ਸਵੀਕਾਰ ਕਰਨ ਲਈ ਤਿਆਰ ਹੋ ਗਏ ਹਨ।

ਜਿੱਥੇ ਅੱਜ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਦੇਸ਼-ਵਿਆਪੀ ਬੰਦ ਦਾ ਐਲਾਨ ਕੀਤਾ ਹੈ। ਉੱਥੇ ਹੀ ਬੁੱਧਵਾਰ ਕਿਸਾਨਾਂ ਤੇ ਸਰਕਾਰ ਵਿਚਾਲੇ ਅਗਲੇ ਦੌਰ ਦੀ ਗੱਲਬਾਤ ਹੋਵੇਗੀ। ਸਰਕਾਰ ਦੇ ਨਾਲ ਬੈਠਕ ਤੋਂ ਪਹਿਲਾਂ ਹਰਿਆਣਾ ਦੇ ਤਿੰਨ ਕਿਸਾਨ ਸੰਗਠਨਾਂ ਦੇ ਪ੍ਰਤੀਨਿਧ, ਜਿੰਨ੍ਹਾਂ ਦੇ 1,20,000 ਕਿਸਾਨਾਂ ਦੀ ਅਗਵਾਈ ਕਰਨ ਦਾ ਦਾਅਵਾ ਕੀਤਾ ਹੈ, ਬੀਤੀ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਮਿਲੇ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਸੋਧ ਦੇ ਨਾਲ ਸਵੀਕਾਰ ਕਰਨ ਲਈ ਤਿਆਰ ਹੋ ਗਏ।

ਤਿੰਨ ਸੰਗਠਨਾਂ ਵੱਲੋਂ ਦਸਤਖ਼ਤ ਕੀਤੀ ਇਕ ਚਿੱਠੀ 'ਚ ਕਿਹਾ ਗਿਆ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਜਥੇਬੰਦੀਆਂ ਦੇ ਸੁਝਾਵਾਂ ਦੇ ਮੁਤਾਬਕ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਜਿਵੇਂ ਕਿ ਕਿਸਾਨ ਸੰਗਠਨਾਂ ਨੇ ਸੁਝਾਅ ਦਿੱਤਾਹੈ ਕਿ ਅਸੀਂ MSP ਤੇ ਮੰਡੀ ਪ੍ਰਣਾਲੀ ਦੇ ਪੱਖ 'ਚ ਹਾਂ। ਪਰ ਅਸੀਂ ਤਹਾਨੂੰ ਅਪੀਲ ਕਰਦੇ ਹਾਂ ਕਿ ਇਹ ਕਾਨੂੰਨ ਸੁਝਾਈਆਂ ਗਈਆਂ ਸੋਧਾਂ ਦੇ ਨਾਲ ਜਾਰੀ ਰੱਖੇ ਜਾਣੇ ਚਾਹੀਦੇ ਹਨ।

ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਸਰਕਾਰ ਨਾਲ ਹੋਈ ਗੱਲਬਾਤ 'ਚ ਤਿੰਨੇ ਖੇਤੀ ਕਾਨੂੰਨਾਂ 'ਚ ਸੋਧ ਦੀ ਪੇਸ਼ਕਸ਼ ਠੁਕਰਾ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੁਝ ਵੀ ਸਵੀਕਾਰ ਨਹੀਂ ਕਰਨਗੇ।

Bharat Bandh: ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਆਮ ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget