GST Council Meeting News: ਜੀਐਸਟੀ ਕੌਂਸਲ ਦੀ ਮੀਟਿੰਗ (GST Council Meeting) ਵਿੱਚ ਮੰਗਲਵਾਰ (11 ਜੁਲਾਈ) ਨੂੰ ਪੰਜਾਬ ਅਤੇ ਦਿੱਲੀ ਦੇ ਵਿੱਤ ਮੰਤਰੀਆਂ ਦੀ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨਾਲ ਬਹਿਸ ਹੋ ਗਈ। ਮੀਟਿੰਗ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਮਾਰਲੇਨਾ ਨਿਰਮਲਾ ਸੀਤਾਰਮਨ ਨਾਲ ਭਿੜ ਗਏ। ਇਨ੍ਹਾਂ ਦੋਵਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਹੈ।


ਮੀਟਿੰਗ ਵਿੱਚ ਲਿਆ ਜਾ ਸਕਦਾ ਫੈਸਲਾ


ਜੀਐਸਟੀ ਕੌਂਸਲ ਦੀ ਇਸ ਮੀਟਿੰਗ ਵਿੱਚ ਆਨਲਾਈਨ ਗੇਮਿੰਗ 'ਤੇ ਟੈਕਸ, ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦਾ ਦਾਅਵਾ ਕਰਨ ਲਈ ਨਿਯਮਾਂ ਨੂੰ ਸਖ਼ਤ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵਸਤੂਆਂ ਨੂੰ ਸਸਤੀਆਂ ਕਰਨ ਅਤੇ ਕੈਂਸਰ ਦੇ ਇਲਾਜ ਵਿਚ ਵਰਤੀ ਜਾਣ ਵਾਲੀ ਦਵਾਈ ਡਿਨੁਟੂਕਿਸਮੈਬ 'ਤੇ ਟੈਕਸ ਛੋਟ 'ਤੇ ਵੀ ਫੈਸਲਾ ਲਏ ਜਾਣ ਦੀ ਉਮੀਦ ਹੈ।


ਮਲਟੀਪਲੈਕਸ ਐਸੋਸੀਏਸ਼ਨ ਆਫ ਇੰਡੀਆ (MAI), ਸਿਨੇਮਾ ਹਾਲ ਮਾਲਕਾਂ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਉਦਯੋਗ ਲਾਬੀ ਸਮੂਹ ਨੇ ਫਿਲਮ ਹਾਲਾਂ ਦੇ ਅੰਦਰ ਵੇਚੇ ਜਾਣ ਵਾਲੇ ਖਾਣ-ਪੀਣ ਦੀਆਂ ਕੁਝ ਸ਼੍ਰੇਣੀਆਂ 'ਤੇ ਟੈਕਸ ਘਟਾਉਣ ਦਾ ਪ੍ਰਸਤਾਵ ਕੀਤਾ ਹੈ। ਮੌਜੂਦਾ ਸਮੇਂ 'ਤੇ ਇਨ੍ਹਾਂ 'ਤੇ 18 ਫੀਸਦੀ ਟੈਕਸ ਹੈ, ਜਿਸ ਨੂੰ ਘਟਾ ਕੇ 5 ਫੀਸਦੀ ਕਰਨ ਦਾ ਪ੍ਰਸਤਾਵ ਕੀਤਾ ਗਿਆ ਹੈ। ਇਨ੍ਹਾਂ 'ਚ ਖਾਸ ਤੌਰ 'ਤੇ ਪੌਪਕਾਰਨ, ਕੋਲਡ ਡਰਿੰਕਸ ਵਰਗੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਟੈਕਸ ਘੱਟ ਕੀਤਾ ਜਾ ਸਕਦਾ ਹੈ। ਇਹ ਚੀਜ਼ਾਂ ਸਿਨੇਮਾ ਮਾਲਕਾਂ ਲਈ ਆਮਦਨ ਦੇ ਮਹੱਤਵਪੂਰਨ ਸਰੋਤ ਹਨ। ਇਸ ਦੇ ਜ਼ਰੀਏ ਉਹ ਸਾਲ 'ਚ 30 ਤੋਂ 32 ਫੀਸਦੀ ਕਮਾ ਲੈਂਦੇ ਹਨ। ਇਸ ਦੇ ਨਾਲ ਹੀ, 100 ਰੁਪਏ ਤੋਂ ਘੱਟ ਕੀਮਤ ਵਾਲੀਆਂ ਫਿਲਮਾਂ ਦੀਆਂ ਟਿਕਟਾਂ 'ਤੇ ਫਿਲਹਾਲ 12 ਫੀਸਦੀ ਟੈਕਸ ਲੱਗਦਾ ਹੈ, ਜਦੋਂ ਕਿ ਇਸ ਸੀਮਾ ਤੋਂ ਵੱਧ ਟਿਕਟਾਂ 'ਤੇ 18 ਫੀਸਦੀ ਜੀ.ਐੱਸ.ਟੀ. ਲੱਗਦਾ ਹੈ।


ਇਹ ਵੀ ਪੜ੍ਹੋ: Flood in Punjab: 'ਆਪ' ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਐਲਾਨ, ਸਾਰੇ ਜ਼ਿਲ੍ਹ ਪ੍ਰਧਾਨ ਤੇ ਪਾਰਟੀ ਕਾਡਰ ਹੜ੍ਹ ਪੀੜਤਾਂ ਦੀ ਮਦਦ ਕਰਨ


ਅਧਿਕਾਰੀਆਂ ਦੀ ਪੋਸਟਿੰਗ-ਟਰਾਂਸਫਰ ਤੇ ਕੇਂਦਰ ਅਤੇ ਆਪ ਸਰਕਾਰ ਵਿਚਕਾਰ ਹੋਇਆ ਵਿਵਾਦ


ਉੱਥੇ ਹੀ ਦਿੱਲੀ 'ਚ ਸਰਕਾਰੀ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਨੂੰ ਲੈ ਕੇ ਕੇਂਦਰ ਅਤੇ 'ਆਪ' ਸਰਕਾਰ ਵਿਚਾਲੇ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰ ਦੇ ਆਰਡੀਨੈਂਸ ਨੂੰ ਚੁਣੌਤੀ ਦਿੱਤੀ ਹੈ। ਜਿਸ 'ਤੇ ਸੁਣਵਾਈ ਚੱਲ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਪੰਜਾਬ 'ਚ ਹੜ੍ਹ ਦੀ ਤਬਾਹੀ! ਹੁਣ ਤੱਕ ਤਿੰਨ ਮੌਤਾਂ, ਅਰਬਾਂ ਦਾ ਨੁਕਸਾਨ: ਜਿੰਪਾ