Gujarat Election 2022 Date: ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅਗਲੇ ਮਹੀਨੇ ਹੋ ਸਕਦਾ ਹੈ। ਸੂਤਰਾਂ ਨੇ ਇਹ ਦਾਅਵਾ ਕੀਤਾ ਹੈ। ਸੂਤਰਾਂ ਮੁਤਾਬਕ ਚੋਣਾਂ ਦੀ ਪ੍ਰਕਿਰਿਆ ਨਵੰਬਰ ਦੇ ਆਖਰੀ ਹਫਤੇ ਤੱਕ ਪੂਰੀ ਹੋ ਸਕਦੀ ਹੈ। ਨਵੰਬਰ ਦੇ ਤੀਜੇ ਅਤੇ ਚੌਥੇ ਹਫ਼ਤੇ ਵੋਟਿੰਗ ਹੋ ਸਕਦੀ ਹੈ। ਗੁਜਰਾਤ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ। ਗੁਜਰਾਤ ਦੌਰੇ 'ਤੇ ਗਾਂਧੀਨਗਰ ਪਹੁੰਚੇ ਮੁੱਖ ਚੋਣ ਕਮਿਸ਼ਨਰ। ਇੱਥੇ ਉਨ੍ਹਾਂ ਗਾਂਧੀ ਨਗਰ ਵਿੱਚ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ, ਰਾਜ ਦੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਸੂਬਾ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਕੇਂਦਰੀ ਚੋਣ ਕਮਿਸ਼ਨ ਦੀ ਟੀਮ ਦੋ ਦਿਨਾਂ ਤੋਂ ਗੁਜਰਾਤ ਦੌਰੇ 'ਤੇ ਹੈ। ਕੇਂਦਰੀ ਚੋਣ ਕਮਿਸ਼ਨ ਦੇ ਮੈਂਬਰ ਚੋਣਾਂ ਅਤੇ ਵੋਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੰਗਲਵਾਰ 27 ਤਰੀਕ ਨੂੰ ਦੁਪਹਿਰ ਨੂੰ ਕੇਂਦਰੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਵੀ ਹੈ।
ਕਮਿਸ਼ਨ ਵੱਲੋਂ ਪਹਿਲਾਂ ਵੀ ਦੌਰਾ ਕੀਤਾ ਜਾ ਚੁੱਕਾ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ, ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਅਤੇ ਕੇਂਦਰੀ ਚੋਣ ਕਮਿਸ਼ਨ ਦੀ ਟੀਮ ਪਹੁੰਚੀ। ਕੇਂਦਰੀ ਚੋਣ ਕਮਿਸ਼ਨ ਦੀ ਟੀਮ ਇਸ ਤੋਂ ਦੋ ਦਿਨ ਪਹਿਲਾਂ ਗੁਜਰਾਤ ਦਾ ਦੌਰਾ ਕਰ ਚੁੱਕੀ ਹੈ। ਇਸ ਦੌਰਾਨ ਅਹਿਮਦਾਬਾਦ ਵਿੱਚ ਉਨ੍ਹਾਂ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਅਤੇ ਪੁਲਿਸ ਮੁਖੀਆਂ ਨਾਲ ਮੀਟਿੰਗ ਕੀਤੀ।
ਕੇਂਦਰੀ ਚੋਣ ਕਮਿਸ਼ਨ ਦੀ ਟੀਮ ਨੇ ਵੋਟਰ ਸੂਚੀ, ਪੋਲਿੰਗ ਸਟੇਸ਼ਨ, ਸੰਵੇਦਨਸ਼ੀਲ ਕੇਂਦਰ, ਸੁਰੱਖਿਆ ਪ੍ਰਬੰਧਾਂ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ। ਕੁਲੈਕਟਰ ਅਤੇ ਪੁਲਿਸ ਮੁਖੀ ਨੇ ਆਪਣੇ ਜ਼ਿਲ੍ਹੇ ਦੀਆਂ ਚੋਣ ਤਿਆਰੀਆਂ ਵੀ ਪੇਸ਼ ਕੀਤੀਆਂ। 2022 ਦੀਆਂ ਚੋਣਾਂ ਦੀ ਤਿਆਰੀ ਲਈ ਚੋਣ ਕਮਿਸ਼ਨ ਦੀ ਇਹ ਪਹਿਲੀ ਵੱਡੀ ਮੀਟਿੰਗ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ