Gujarat Assembly Election 2022 : ਕਾਂਗਰਸ ਨੇ ਗੁਜਰਾਤ ਵਿਧਾਨ ਸਭਾ ਚੋਣ 2022 (Gujarat Assembly Election) ਨੂੰ ਲੈ ਕੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਪਾਰਟੀ ਦੇ ਵੱਡੇ ਆਗੂਆਂ ਦੇ ਨਾਂ ਸ਼ਾਮਲ ਹਨ। ਪਾਰਟੀ ਨੇ ਇਨ੍ਹਾਂ ਪ੍ਰਚਾਰਕਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਸਟਾਰ ਪ੍ਰਚਾਰਕਾਂ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਤੋਂ ਲੈ ਕੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਸਮੇਤ 40 ਨੇਤਾਵਾਂ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ : Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਤਰੀ ਜੌੜਾਮਾਜਰਾ ਕੋਲ ਰੱਖੀ ਇਹ ਮੰਗ
ਇਸ ਤੋਂ ਇਲਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਮਲਨਾਥ, ਰਘੂ ਸ਼ਰਮਾ, ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਸਮੇਤ ਕਈ ਨੇਤਾਵਾਂ ਨੂੰ ਇਸ ਸੂਚੀ 'ਚ ਜਗ੍ਹਾ ਮਿਲੀ ਹੈ। ਇਸ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਸਟਾਰ ਪ੍ਰਚਾਰਕ ਹੋਣਗੇ। ਸੂਚੀ ਹੇਠਾਂ ਜਾਰੀ ਕੀਤੀ ਗਈ ਹੈ।
ਕਦੋਂ ਹੋਣਗੀਆਂ ਗੁਜਰਾਤ ਚੋਣਾਂ ?
ਪਹਿਲੇ ਗੇੜ ਦੀ ਵੋਟਿੰਗ 1 ਦਸੰਬਰ ਨੂੰ ਹੋਵੇਗੀ ਅਤੇ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ। ਇਸ ਤੋਂ ਬਾਅਦ 8 ਦਸੰਬਰ ਨੂੰ ਚੋਣਾਂ ਦਾ ਨਤੀਜਾ ਆਵੇਗਾ। ਇਸੇ ਦਿਨ ਹਿਮਾਚਲ ਪ੍ਰਦੇਸ਼ ਦੇ ਚੋਣ ਨਤੀਜੇ ਵੀ ਐਲਾਨੇ ਜਾਣੇ ਹਨ। ਚੋਣਾਂ ਦੇ ਐਲਾਨ ਦੇ ਨਾਲ ਹੀ ਗੁਜਰਾਤ ਵਿੱਚ ਨੋਟੀਫਿਕੇਸ਼ਨ ਲਾਗੂ ਹੋ ਗਿਆ ਹੈ। ਉਮੀਦਵਾਰ 14 ਨਵੰਬਰ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਨਵੰਬਰ ਹੈ।
ਇਹ ਵੀ ਪੜ੍ਹੋ : Moga News : ਮੋਗਾ ਪੁਲਿਸ ਨੇ ਸ਼ਹਿਰ 'ਚ ਚਲਾਇਆ ਸਰਚ ਆਪ੍ਰੇਸ਼ਨ, ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ
ਭਾਜਪਾ ਨੇ ਵੀ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
ਭਾਜਪਾ ਨੇ ਵੀ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
ਇਸ ਤੋਂ ਪਹਿਲਾਂ ਭਾਜਪਾ ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਸੀ। ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਇਸ ਸੂਚੀ ਵਿੱਚ ਪੀਐਮ ਮੋਦੀ ਤੋਂ ਲੈ ਕੇ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸਮ੍ਰਿਤੀ ਇਰਾਨੀ, ਸ਼ਿਵਰਾਜ ਸਿੰਘ, ਨਿਰਹੁਆ, ਰਵੀ ਕਿਸ਼ਨ, ਮਨੋਜ ਤਿਵਾਰੀ, ਹੇਮਾ ਮਾਲਿਨੀ, ਪਰੇਸ਼ ਰਾਵਲ, ਵਿਜੇ ਰੁਪਾਨੀ, ਨਿਤਿਨ ਪਟੇਲ ਤੱਕ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਦੋਵਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।