Gujarat News: ਗੁਜਰਾਤ ATS ਨੂੰ ਵੱਡੀ ਕਾਮਯਾਬੀ ਮਿਲੀ ਹੈ। ਏਟੀਐਸ ਨੇ 8 ਅਕਤੂਬਰ ਨੂੰ ਭਾਰਤੀ ਤੱਟ ਰੱਖਿਅਕ ਦੇ ਨਾਲ ਇੱਕ ਸੰਯੁਕਤ ਆਪਰੇਸ਼ਨ ਚਲਾਇਆ ਅਤੇ ਅਰਬ ਸਾਗਰ ਵਿੱਚ ਇੱਕ ਪਾਕਿਸਤਾਨੀ ਕਿਸ਼ਤੀ ਨੂੰ ਰੋਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਇਸ ਕਿਸ਼ਤੀ ਵਿੱਚੋਂ 50 ਕਿਲੋ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ 350 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸ਼ਤੀ ਨੂੰ ਜਖਾਊ (ਕੱਛ) ਲਿਆਂਦਾ ਜਾ ਰਿਹਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਤੱਟ ਰੱਖਿਅਕ (ਆਈਸੀਜੀ) ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨੀ ਕਿਸ਼ਤੀ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਸ਼ਨੀਵਾਰ ਸਵੇਰੇ ਉਨ੍ਹਾਂ ਨੇ ਪਾਕਿਸਤਾਨੀ ਕਿਸ਼ਤੀ ਅਲ ਸਕਰ 'ਤੇ ਸਵਾਰ 6 ਲੋਕਾਂ ਨੂੰ 350 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕਰ ਲਿਆ।
ਇੱਕ ਸਾਲ ਵਿੱਚ ਛੇਵਾਂ ਆਪਰੇਸ਼ਨ
ਜ਼ਿਕਰਯੋਗ ਹੈ ਕਿ ਪਿਛਲੇ ਇੱਕ ਸਾਲ ਵਿੱਚ ਏਟੀਐਸ ਨਾਲ ਭਾਰਤੀ ਤੱਟ ਰੱਖਿਅਕ ਦੀ ਇਹ ਛੇਵੀਂ ਕਾਰਵਾਈ ਹੈ। ਇਸ ਦੇ ਨਾਲ ਹੀ ਪਿਛਲੇ ਇੱਕ ਮਹੀਨੇ ਵਿੱਚ ਦੂਜੀ ਵਾਰ ਸਫਲਤਾ ਮਿਲੀ ਹੈ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਇਕ ਪਾਕਿਸਤਾਨੀ ਕਿਸ਼ਤੀ 'ਚੋਂ ਕਰੀਬ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ