ਮਨੀ ਲਾਂਡਰਿੰਗ ਨੂੰ ਲੈ ਕੇ ਗੁਜਰਾਤ ATS ਦੀ ਵੱਡੀ ਕਾਰਵਾਈ, 200 ਥਾਵਾਂ 'ਤੇ ਰੇਡ , 96 ਮੁਲਜ਼ਮ ਗ੍ਰਿਫਤਾਰ
Gujarat ATS : ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਤਵਾਦ ਵਿਰੋਧੀ ਦਸਤੇ (ATS) ਨੇ ਵੱਡੀ ਕਾਰਵਾਈ ਕੀਤੀ ਹੈ। ਏਟੀਐਸ ਦੇ ਛਾਪਿਆਂ ਵਿੱਚ ਹੁਣ ਤੱਕ 96 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਕੁੱਲ ਮਿਲਾ ਕੇ ਹੁਣ ਤੱਕ 200 ਥਾਵਾਂ 'ਤੇ ਛਾਪੇਮਾਰੀ ਹੋ ਚੁੱਕੀ ਹੈ।
Gujarat ATS : ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਤਵਾਦ ਵਿਰੋਧੀ ਦਸਤੇ (ATS) ਨੇ ਵੱਡੀ ਕਾਰਵਾਈ ਕੀਤੀ ਹੈ। ਏਟੀਐਸ ਦੇ ਛਾਪਿਆਂ ਵਿੱਚ ਹੁਣ ਤੱਕ 96 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਕੁੱਲ ਮਿਲਾ ਕੇ ਹੁਣ ਤੱਕ 200 ਥਾਵਾਂ 'ਤੇ ਛਾਪੇਮਾਰੀ ਹੋ ਚੁੱਕੀ ਹੈ। ਰਾਜ ਦੇ ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਇਨ੍ਹਾਂ ਮੁਲਜ਼ਮਾਂ ਨੂੰ ਹਵਾਲਾ, ਡਰੱਗ ਰੈਕੇਟ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।
ਏਟੀਐਸ ਦੀ ਅਗਵਾਈ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਖ-ਵੱਖ ਏਜੰਸੀਆਂ ਨੇ ਰਾਜ ਵਿੱਚ 100 ਤੋਂ ਵੱਧ ਕੰਪਨੀਆਂ ਨਾਲ ਸਬੰਧਤ ਲਗਭਗ 200 ਥਾਵਾਂ 'ਤੇ ਛਾਪੇਮਾਰੀ ਕੀਤੀ। ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਏਟੀਐਸ ਤੋਂ ਇਲਾਵਾ ਸਟੇਟ ਗੁਡਸ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਵਿਭਾਗ, ਅਹਿਮਦਾਬਾਦ ਕ੍ਰਾਈਮ ਬ੍ਰਾਂਚ ਇਸ ਵੱਡੇ ਅਭਿਆਨ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਅਹਿਮਦਾਬਾਦ, ਭਾਵਨਗਰ ਅਤੇ ਜਾਮਨਗਰ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 122 ਕੰਪਨੀਆਂ ਖ਼ਿਲਾਫ਼ ਇਹ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
Gujarat ATS, in a joint operation with GST, carried out raids at 150 locations in districts like Surat, Ahmedabad, Jamnagar, Bharuch, and Bhavnagar. Investigations were being carried out over tax evasion and money trail on international routes: Sources
— ANI (@ANI) November 12, 2022
ਵੱਡੇ ਖੁਲਾਸੇ ਹੋਣ ਦੀ ਸੰਭਾਵਨਾ
ਸੂਤਰਾਂ ਨੇ ਦੱਸਿਆ ਕਿ ਅਧਿਕਾਰੀ ਇਸ ਸਬੰਧ ਵਿਚ ਲਗਭਗ 74 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਇਸ ਕਾਰਵਾਈ ਵਿਚ ਵੱਡੇ ਪੱਧਰ 'ਤੇ ਟੈਕਸ ਅਪਰਾਧਾਂ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਹਾਲ ਹੀ ਵਿੱਚ ਸੂਬੇ ਵਿੱਚ ਇਨਪੁਟ ਟੈਕਸ ਕ੍ਰੈਡਿਟ (ITC) ਦਾ ਦਾਅਵਾ ਕਰਨ ਲਈ ਜਾਅਲੀ ਬਿੱਲ ਜਾਰੀ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਏਟੀਐਸ ਨੇ ਦਿੱਲੀ ਤੋਂ ਇੱਕ ਅਫਗਾਨ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਸੀ।