Gujarat ATS : ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਤਵਾਦ ਵਿਰੋਧੀ ਦਸਤੇ (ATS) ਨੇ ਵੱਡੀ ਕਾਰਵਾਈ ਕੀਤੀ ਹੈ। ਏਟੀਐਸ ਦੇ ਛਾਪਿਆਂ ਵਿੱਚ ਹੁਣ ਤੱਕ 96 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਕੁੱਲ ਮਿਲਾ ਕੇ ਹੁਣ ਤੱਕ 200 ਥਾਵਾਂ 'ਤੇ ਛਾਪੇਮਾਰੀ ਹੋ ਚੁੱਕੀ ਹੈ। ਰਾਜ ਦੇ ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਇਨ੍ਹਾਂ ਮੁਲਜ਼ਮਾਂ ਨੂੰ ਹਵਾਲਾ, ਡਰੱਗ ਰੈਕੇਟ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

ਏਟੀਐਸ ਦੀ ਅਗਵਾਈ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਖ-ਵੱਖ ਏਜੰਸੀਆਂ ਨੇ ਰਾਜ ਵਿੱਚ 100 ਤੋਂ ਵੱਧ ਕੰਪਨੀਆਂ ਨਾਲ ਸਬੰਧਤ ਲਗਭਗ 200 ਥਾਵਾਂ 'ਤੇ ਛਾਪੇਮਾਰੀ ਕੀਤੀ। ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਏਟੀਐਸ ਤੋਂ ਇਲਾਵਾ ਸਟੇਟ ਗੁਡਸ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਵਿਭਾਗ, ਅਹਿਮਦਾਬਾਦ ਕ੍ਰਾਈਮ ਬ੍ਰਾਂਚ ਇਸ ਵੱਡੇ ਅਭਿਆਨ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਅਹਿਮਦਾਬਾਦ, ਭਾਵਨਗਰ ਅਤੇ ਜਾਮਨਗਰ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 122 ਕੰਪਨੀਆਂ ਖ਼ਿਲਾਫ਼ ਇਹ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।



ਵੱਡੇ ਖੁਲਾਸੇ ਹੋਣ ਦੀ ਸੰਭਾਵਨਾ



ਸੂਤਰਾਂ ਨੇ ਦੱਸਿਆ ਕਿ ਅਧਿਕਾਰੀ ਇਸ ਸਬੰਧ ਵਿਚ ਲਗਭਗ 74 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੇ ਹਨ ਅਤੇ ਇਸ ਕਾਰਵਾਈ ਵਿਚ ਵੱਡੇ ਪੱਧਰ 'ਤੇ ਟੈਕਸ ਅਪਰਾਧਾਂ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਹਾਲ ਹੀ ਵਿੱਚ ਸੂਬੇ ਵਿੱਚ ਇਨਪੁਟ ਟੈਕਸ ਕ੍ਰੈਡਿਟ (ITC) ਦਾ ਦਾਅਵਾ ਕਰਨ ਲਈ ਜਾਅਲੀ ਬਿੱਲ ਜਾਰੀ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਏਟੀਐਸ ਨੇ ਦਿੱਲੀ ਤੋਂ ਇੱਕ ਅਫਗਾਨ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।