ਅਹਿਮਦਾਬਾਦ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਵਿਰੋਧੀ ਪਾਰਟੀਆਂ ਨੇ ਇਸ ਦਾ ਸਮਰਥਨ ਕੀਤਾ ਹੈ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਗੁਜਰਾਤ ‘ਚ ਬੰਦ ਪਏ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

'ਭਾਰਤ ਬੰਦ' ਦਾ ਸਮਰਥਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਿਸਾਨ ਲੀਡਰਾਂ ਦੀ ਸਖ਼ਤ ਹਿਦਾਇਤ

ਉਨ੍ਹਾਂ ਵਿਰੋਧੀ ਧਿਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਦੇ ਨਾਂ ‘ਤੇ ਭਾਰਤ ਬੰਦ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਵਿਚ ਸਿਰਫ ਨਾਂ ਕਿਸਾਨ ਦਾ ਹੈ, ਪਰ ਆਪਣੀ ਹੋਂਦ ਬਚਾਉਣ ਲਈ ਵਿਰੋਧੀ ਧਿਰ ਇੱਕ ਹੋ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਕਿਸਾਨ ਨੇਤਾਵਾਂ ਨੇ ਕਿਹਾ ਸੀ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਦੀ ਹੋਂਦ ਖ਼ਤਮ ਹੋ ਗਈ ਹੈ, ਕਾਂਗਰਸ ਨਾਲ ਨਾ ਕੋਈ ਲੋਕ ਹੈ ਤੇ ਨਾ ਹੀ ਕੋਈ ਸੰਗਠਨ ਹੈ, ਉਨ੍ਹਾਂ ਨੇ 2019 ਦੇ ਚੋਣ ਪੱਤਰ ਵਿੱਚ ਲਿਖਿਆ ਸੀ ਕਿ ਉਹ ਮੰਡੀ ਐਕਟ ਨੂੰ ਲਾਗੂ ਨਹੀਂ ਕਰਨਗੇ। ਇਸ ਤੋਂ ਪਹਿਲਾਂ ਚੋਣ ਪੱਤਰ ਵਿੱਚ ਕਿਹਾ ਗਿਆ ਸੀ ਕਿ ਐਮਐਸਪੀ ਨੂੰ ਹਟਾ ਦਿੱਤਾ ਜਾਵੇਗਾ।

11 ਦਿਨਾਂ ਬਾਅਦ ਅਰਬ ਸਾਗਰ ਵਿੱਚ ਹਾਦਸਾਗ੍ਰਸਤ MiG 29 ਕੇ ਫਾਈਟਰ ਜੈਟ ਦੇ ਪਾਈਲਟ ਦੀ ਲਾਸ਼ ਮਿਲੀ

ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਲੋਕ ਗੁਜਰਾਤ ਨੂੰ ਜ਼ਬਰਦਸਤੀ ਬੰਦ ਕਰਨ ਲਈ ਆਉਣਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904