(Source: Poll of Polls)
Gujrat Election: ਕੇਜਰੀਵਾਲ ਅੱਜ ਕਰਨਗੇ ਗੁਜਰਾਤ ਲਈ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ
Gujrat Election: ਆਮ ਆਦਮੀ ਪਾਰਟੀ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ।
Gujrat Election: ਆਮ ਆਦਮੀ ਪਾਰਟੀ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ। ਮੋਦੀ ਦੇ ਗੜ੍ਹ ਵਿੱਚ ਜਿੱਤ ਦੀ ਉਮੀਦ ਲਾਈ ਬੈਠੇ ਕੇਜਰੀਵਾਲ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਬੇਹੱਦ ਅਹਿਮ ਹੈ। ਇਸ ਲਈ ਸਭ ਦੀਆਂ ਨਜ਼ਰਾਂ ਇਸ ਉੱਪਰ ਟਿਕੀਆਂ ਹੋਈਆਂ ਹਨ।
ਦੱਸ ਦਈਏ ਕਿ ਗੁਜਰਾਤ ਵਿਧਾਨ ਸਭਾ ਚੋਣਾਂ 2022 'ਚ ਆਪਣੀ ਤੇ ਆਪਣੀ ਪਾਰਟੀ ਦੀ ਤਾਕਤ ਅਜ਼ਮਾਉਣ ਜਾ ਰਹੇ ਆਮ ਆਦਮੀ ਪਾਰਟੀ 'ਆਪ' ਮੁਖੀ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਲਈ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨਗੇ। ਦਿੱਲੀ ਤੋਂ ਬਾਅਦ ਪੰਜਾਬ 'ਚ ਜਿੱਤ ਹਾਸਲ ਕਰਨ ਵਾਲੇ ਕੇਜਰੀਵਾਲ ਨੂੰ ਗੁਜਰਾਤ ਚੋਣਾਂ ਤੋਂ ਵੱਡੀਆਂ ਉਮੀਦਾਂ ਹਨ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਗੁਜਰਾਤ ਵਿੱਚ ਡਟੇ ਹੋਏ ਹਨ।
ਦੱਸ ਦਈਏ ਕਿ ਗੁਜਰਾਤ ਵਿੱਚ ਅਸੈਂਬਲੀ ਚੋਣਾਂ ਦੋ ਗੇੜਾਂ ਤਹਿਤ 1 ਤੇ 5 ਦਸੰਬਰ ਨੂੰ ਹੋਣਗੀਆਂ ਜਦੋਂਕਿ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਅਸੈਂਬਲੀ ਦੀਆਂ ਵੋਟਾਂ ਨਾਲ ਹੀ ਹੋਵੇਗੀ। 182 ਮੈਂਬਰੀ ਅਸੈਂਬਲੀ ਵਿੱਚ 89 ਸੀਟਾਂ ਲਈ ਪੋਲਿੰਗ ਪਹਿਲੀ ਦਸੰਬਰ ਜਦੋਂਕਿ ਬਾਕੀ ਬਚਦੀਆਂ 93 ਸੀਟਾਂ ਲਈ 5 ਦਸੰਬਰ ਨੂੰ ਹੋਵੇਗੀ। ਮੌਜੂਦਾ ਗੁਜਰਾਤ ਅਸੈਂਬਲੀ ਵਿੱਚ ਭਾਜਪਾ ਦੀਆਂ 99 ਜਦੋਂਕਿ ਕਾਂਗਰਸ ਕੋਲ 77 ਸੀਟਾਂ ਹਨ। ਭਾਜਪਾ 2017 ਦੀਆਂ ਅਸੈਂਬਲੀ ਚੋਣਾਂ ਵਿੱਚ ਲਗਾਤਾਰ ਛੇਵੀਂ ਵਾਰ ਜਿੱਤ ਦਰਜ ਕਰਕੇ ਸੱਤਾ ’ਤੇ ਕਾਬਜ਼ ਹੋਈ ਸੀ।
ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਮੁਤਾਬਕ ਗੁਜਰਾਤ ਅਸੈਂਬਲੀ ਚੋਣਾਂ ਦੇ ਪਹਿਲੇ ਤੇ ਦੂਜੇ ਗੇੜ ਲਈ ਨੋਟੀਫਿਕੇਸ਼ਨ ਕ੍ਰਮਵਾਰ 5 ਤੇ 10 ਨਵੰਬਰ ਨੂੰ ਜਾਰੀ ਕੀਤੇ ਜਾਣਗੇੇ। ਦੋਵਾਂ ਗੇੜਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ ਕ੍ਰਮਵਾਰ 14 ਤੇ 17 ਨਵੰਬਰ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ ਕ੍ਰਮਵਾਰ 15 ਤੇ 18 ਨਵੰਬਰ ਨੂੰ ਹੋਵੇਗੀ ਜਦੋਂਕਿ ਵਾਪਸ ਲੈਣ ਦੀ ਆਖਰੀ ਤਰੀਕ ਕ੍ਰਮਵਾਰ 17 ਤੇ 21 ਨਵੰਬਰ ਰਹੇਗੀ। ਗੁਜਰਾਤ ਵਿੱਚ 4.9 ਕਰੋੜ ਤੋਂ ਵੱਧ ਯੋਗ ਵੋਟਰ ਹਨ। ਇਨ੍ਹਾਂ ਵਿਚ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਦੀ ਗਿਣਤੀ 4.6 ਲੱਖ ਹੈ। ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਕੁੱਲ 51,782 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ। ਇਨ੍ਹਾਂ ਵਿਚੋਂ 34,276 ਪੇਂਡੂ ਤੇ 17,506 ਸ਼ਹਿਰੀ ਖੇਤਰਾਂ ਵਿੱਚ ਹੋਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :